ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਸ਼੍ਰੋਮਣੀ ਅਕਾਲੀ ਦਲ ਨੇ ਸੰਸਦ ਦੇ ਬਾਹਰ ਫਿਰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਇਕ ਤਖ਼ਤੀ ਦਿਖਾਈ।
ਤਖ਼ਤੀ ‘ਤੇ ਲਿਖਿਆ ਹੋਇਆ ਸੀ-‘ ਕਿਸਾਨਾਂ ਦਾ ਖੂਨ-ਪਸੀਨਾ ਸਨਮਾਨ ਦਾ ਹੱਕਦਾਰ ਹੈ, ਪਰ ਸਰਕਾਰ ਸਿਰਫ ਉਨ੍ਹਾਂ ਦਾ ਅਪਮਾਨ ਕਰ ਰਹੀ ਹੈ, ਜੋ ਬਿਲਕੁਲ ਸਵੀਕਾਰਨਯੋਗ ਨਹੀਂ ਹੈ। ਕਿਸਾਨਾਂ ਦੀ ਜਾਨ ਲੈਣ ਵਾਲਾ ਕਾਲਾ ਕਾਨੂੰਨ ਰੱਦ ਕਰੋ’
ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨੀ ਭਾਈਚਾਰੇ ਪ੍ਰਤੀ ਭਾਰਤ ਸਰਕਾਰ ਦਾ ਪੱਖਪਾਤੀ ਵਤੀਰਾ, ਬੇਰੁਜ਼ਗਾਰੀ … ਬੇਇਨਸਾਫੀ ਜ਼ਾਹਰ ਕਰਨ ਲਈ ਸ਼ਬਦ ਕਾਫ਼ੀ ਨਹੀਂ ਹਨ।
ਉਨ੍ਹਾਂ ਕਿਹਾ ਕਿ ਕਿਸਾਨ 8 ਮਹੀਨਿਆਂ ਤੋਂ ਸ਼ਾਂਤਮਈ ਅੰਦੋਲਨ ਦੀ ਅਗਵਾਈ ਕਰ ਰਹੇ ਹਨ, ਪਰ ਕੇਂਦਰ ਸਰਕਾਰ ਆਪਣੇ ਫੈਸਲੇ ‘ਤੇ ਅੜੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੰਨਦਾਤਾ ਦੀ ਗੱਲ ਮੰਨਣ ਤੋਂ ਇਨਕਾਰ ਕਰ ਰਹੇ ਹਨ। ਲੋਕਤੰਤਰ ਲਈ ਇਹ ਚੰਗਾ ਸੰਕੇਤ ਨਹੀਂ ਹੈ।
ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ, ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਖੜਾ ਹੈ, ਜਦੋਂਕਿ ਕਾਂਗਰਸ ਆਪਣੀ ਕੁਰਸੀ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।”
ਇਹ ਵੀ ਪੜ੍ਹੋ : ਸਿੱਧੂ ‘ਤੇ ਵਿਰੋਧੀਆਂ ਦੀ ਪ੍ਰਤੀਕਿਰਿਆ- ‘ਆਪ’ ਨੇ ਕਿਹਾ- ਕਾਂਗਰਸੀਆਂ ਦੀ ਅਸਲੀਅਤ ਆਈ ਸਾਹਮਣੇ, ਭਾਜਪਾ ਨੇ ਕੀਤੀ ਟਿੱਚਰ
ਤੁਹਾਨੂੰ ਦੱਸ ਦੇਈਏ ਕਿ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ। ਮੰਗਲਵਾਰ ਨੂੰ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਮੈਂਬਰ ਕੁਝ ਵਿਸ਼ਿਆਂ ‘ਤੇ ਮੰਚ ਨੇੜੇ ਆਏ ਅਤੇ ਨਾਅਰੇਬਾਜ਼ੀ ਕੀਤੀ ਅਤੇ ਬੈਠਕ ਸ਼ੁਰੂ ਹੋਣ ਤੋਂ 5 ਮਿੰਟ ਬਾਅਦ ਸਦਨ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।