ਲੁਧਿਆਣਾ : ਸ਼੍ਰੋਮਣੀ ਅਕਾਲੀ ਦਲ ਨੇ ਬੁੱਧਵਾਰ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਬਲਾਤਕਾਰ ਦੇ ਕੇਸ ਵਿੱਚ ਆਤਮ ਨਗਰ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਪੁਲਿਸ ਨੇ ਕੈਬਨਿਟ ਮੰਤਰੀ ਆਸ਼ੂ ਦੇ ਘਰ ਦੇ ਬਾਹਰ ਜ਼ਬਰਦਸਤ ਬੈਰੀਕੇਡਿੰਗ ਕੀਤੀ ਹੋਈ ਹੈ। ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਧਰਨੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ।
ਪੁਲਿਸ ਨੇ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ। ਗਰੇਵਾਲ ਨੂੰ ਅਕਾਲੀ ਵਰਕਰਾਂ ਨੇ ਪੁਲਿਸ ਤੋਂ ਛੁਡਾਇਆ ਹੈ। ਫਿਰ ਦਰਸ਼ਨ ਸ਼ਿਵਾਲਿਕ ਨੂੰ ਪੁਲਿਸ ਨੇ ਫੜ ਲਿਆ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਤੋਂ ਇਲਾਵਾ ਪੁਲਿਸ ਮਹੇਸ਼ ਇੰਦਰ ਗਰੇਵਾਲ ਨੂੰ ਫਿਰ ਤੋਂ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਕਾਲੀ ਵਰਕਰ ਪੁਲਿਸ ਬੱਸ ਅੱਗੇ ਲੇਟ ਗਏ।
ਬੈਰੀਕੇਡਿੰਗ ਨੂੰ ਲੈ ਕੇ ਪੁਲਿਸ ਵਿਚ ਥੋੜ੍ਹੀ ਜਿਹੀ ਝੜਪ ਹੋ ਗਈ। ਅਕਾਲੀ ਨੇਤਾਵਾਂ ਨੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਸਰਕਾਰ ਵਿਧਾਇਕ ਸਿਮਰਜੀਤ ਬੈਂਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਕਾਲੀ ਵਰਕਰ ਬੈਰੀਕੇਡਿੰਗ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਕਾਲੀ ਦਲ ਅਤੇ ਪੁਲਿਸ ਵਿਚਾਲੇ ਜ਼ੋਰ ਅਜ਼ਮਾਇਸ਼ ਚੱਲ ਰਹੀ ਹੈ। ਪੁਲਿਸ ਆਸ਼ੂ ਦੇ ਘਰ ਦੇ ਬਾਹਰ ਪਹੁੰਚਣ ਨਹੀਂ ਦੇ ਰਹੀ।
ਇਹ ਵੀ ਪੜ੍ਹੋ : ਕੋਰੋਨਾ ਨਾਲ ਮੌਤ ਦਰ ‘ਚ ਦੇਸ਼ ਵਿੱਚ ਪਹਿਲੇ ਨੰਬਰ ‘ਤੇ ਪਹੁੰਚਿਆ ਪੰਜਾਬ, ਮਹਾਰਾਸ਼ਟਰ ਨੂੰ ਵੀ ਛੱਡਿਆ ਪਿੱਛੇ
ਵਿਧਾਇਕ ਬੈਂਸ ਖਿਲਾਫ ਜਬਰ-ਜ਼ਨਾਹ ਦਾ ਮਾਮਲਾ ਦਰਜ ਕਰਵਾਉਣ ਵਾਲੀ ਔਰਤ ਨੇ ਦੋਸ਼ ਲਾਏ ਹਨ ਕਿ ਪੁਲਿਸ ਨੂੰ ਸ਼ਿਕਾਇਤ ਦੇਣ ਤੋਂ ਬਾਅਦ ਉਸ ਨੂੰ ਲਗਾਤਾਰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਇਸ ‘ਤੇ ਪੁਲਿਸ ਕਮਿਸ਼ਨਰ ਨੇ ਔਰਤ ਦੀ ਸੁਰੱਖਿਆ ਲਈ ਸੁਰੱਖਿਆ ਪ੍ਰਦਾਨ ਕੀਤੀ। ਪਰ ਜਾਂਚ ਦੇ ਨਾਮ ‘ਤੇ ਇਸ ਮਾਮਲੇ ਨੂੰ ਲਟਕਾ ਦਿੱਤਾ ਗਿਆ ਹੈ। ਇਸ ਕਾਰਨ ਉਸ ਨੇ ਅਦਾਲਤ ਦਾ ਬੂਹਾ ਖੜਕਾਇਆ। ਚਾਰ ਦਿਨ ਪਹਿਲਾਂ ਅਦਾਲਤ ਨੇ ਵਿਧਾਇਕ ਬੈਂਸ ਅਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲਿਸ ਨੂੰ ਹਿਦਾਇਤਾਂ ਜਾਰੀ ਕੀਤੀਆਂ ਸਨ।