ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਤੋਂ ਬਾਅਦ ਇਸ ਸਮੇਂ ਪੂਰੀ ਯੂਪੀ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਸਾਰੀਆਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਲਖੀਮਪੁਰ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਪ੍ਰਸ਼ਾਸਨ ਨੇ ਸਵੇਰ ਤੋਂ ਹੀ ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਦੇ ਘਰ ਦੇ ਬਾਹਰ ਸੁਰੱਖਿਆ ਦੇ ਬਹੁਤ ਸਖਤ ਪ੍ਰਬੰਧ ਕੀਤੇ ਹੋਏ ਸਨ। ਇਸ ਤੋਂ ਬਾਅਦ ਵੀ ਸਾਰੇ ਸਪਾ ਵਰਕਰ ਅਖਿਲੇਸ਼ ਯਾਦਵ ਦੇ ਘਰ ਦੇ ਬਾਹਰ ਪਹੁੰਚ ਗਏ। ਇਸ ਤੋਂ ਬਾਅਦ ਹਿਰਾਸਤ ਵਿੱਚ ਲਏ ਜਾਣ ਤੋਂ ਪਹਿਲਾ ਅਖਿਲੇਸ਼ ਯਾਦਵ ਆਪਣੇ ਘਰ ਦੇ ਬਾਹਰ ਧਰਨੇ ‘ਤੇ ਬੈਠੇ ਅਤੇ ਸੂਬਾ ਸਰਕਾਰ’ ‘ਤੇ ਤਿੱਖਾ ਹਮਲਾ ਕੀਤਾ। ਅਖਿਲੇਸ਼ ਯਾਦਵ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਤੋਂ ਅਸਤੀਫਾ ਮੰਗਿਆ। ਉਨ੍ਹਾਂ ਕਿਹਾ, “ਕਿਸਾਨਾਂ ਉੱਤੇ ਅੰਗਰੇਜ਼ਾਂ ਨਾਲੋਂ ਵੀ ਜ਼ਿਆਦਾ ਜ਼ੁਲਮ ਹੋਇਆ ਹੈ। ਸਰਕਾਰ ਕਿਸੇ ਨੂੰ ਵੀ ਮਾਰ ਸਕਦੀ ਹੈ। ਭਾਜਪਾ ਸਰਕਾਰ ਅਸਫਲ ਰਹੀ ਹੈ, ਗ੍ਰਹਿ ਰਾਜ ਮੰਤਰੀ ਨੂੰ ਅਸਤੀਫਾ ਦੇਣਾ ਚਾਹੀਦਾ ਹੈ।”
ਅਖਿਲੇਸ਼ ਯਾਦਵ ਨੇ ਕਿਹਾ, ” ਉਨ੍ਹਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ 2 ਕਰੋੜ ਦੀ ਸਹਾਇਤਾ ਦਿੱਤੀ ਜਾਣੀ ਚਾਹੀਦੀ ਹੈ ਜਿਨ੍ਹਾਂ ਨੇ ਆਪਣੀ ਜਾਨ ਗੁਆਈ ਹੈ। ਸਰਕਾਰ ਨੂੰ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ। ਉਪ ਮੁੱਖ ਮੰਤਰੀ ਦਾ ਵੀ ਦੌਰਾ ਸੀ, ਉਨ੍ਹਾਂ ਦੀ ਵੀ ਜ਼ਿੰਮੇਵਾਰੀ ਹੈ, ਉਨ੍ਹਾਂ ਨੂੰ ਵੀ ਅਸਤੀਫਾ ਦੇ ਦੇਣਾ ਚਾਹੀਦਾ ਹੈ। ਅਖਿਲੇਸ਼ ਨੇ ਕਿਹਾ, ” ਸਰਕਾਰ ਸੱਚ ਨੂੰ ਦਬਾ ਰਹੀ ਹੈ, ਅੰਦੋਲਨ ਅੱਜ ਤੋਂ ਨਹੀਂ ਚੱਲ ਰਿਹਾ। ਕਿਸਾਨਾਂ ਦੀ ਮੰਗ ਹੈ ਕਿ ਕਾਨੂੰਨ ਨੂੰ ਰੱਦ ਕੀਤਾ ਜਾਵੇ।”
ਜਦੋ ਅਖਿਲੇਸ਼ ਯਾਦਵ ਆਪਣੇ ਘਰ ਦੇ ਕੋਲ ਹੀ ਧਰਨੇ ‘ਤੇ ਬੈਠੇ ਸਨ ਤਾਂ ਉਸ ਸਮੇ ਇੱਕ ਕਾਰ ਸਾੜਨ ਦੀ ਘਟਨਾ ਵੀ ਸਾਹਮਣੇ ਆਈ ਸੀ। ਇਸ ਘਟਨਾ ‘ਤੇ ਬੋਲਦਿਆਂ ਅਖਿਲੇਸ਼ ਯਾਦਵ ਨੇ ਦੋਸ਼ ਲਾਇਆ ਕਿ ਪੁਲਿਸ ਵਾਲੇ ਹੀ ਕਾਰ ਸਾੜ ਰਹੇ ਹਨ।
ਇਹ ਵੀ ਦੇਖੋ : ਲਖੀਮਪੁਰ: UP ‘ਚ ਪੰਜਾਬ BAN, ਪੰਜਾਬ ਤੋਂ ਕੋਈ ਨਹੀਂ ਵੜੇਗਾ UP, ਭੜਕੇ ਕਿਸਾਨ, ਦੇਖੋ