ਕਾਂਗਰਸੀ ਆਗੂ ਅਲਕਾ ਲਾਂਬਾ ਅੱਜ ਰੋਪੜ ‘ਚ ਪੰਜਾਬ ਪੁਲਿਸ ਅੱਗੇ ਪੇਸ਼ ਨਹੀਂ ਹੋਵੇਗੀ। ਅਰਵਿੰਦ ਕੇਜਰੀਵਾਲ ਨੂੰ ਖਾਲਿਸਤਾਨ ਪੱਖੀ ਕਹਿਣ ‘ਤੇ ਉਸ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਅਲਕਾ ਲਾਂਬਾ ਨੇ ਈ-ਮੇਲ ਭੇਜ ਕੇ ਬਿਜ਼ੀ ਹੋਣ ਦੀ ਗੱਲ ਕਹੀ ਤੈ ਤੇ ਪੰਜਾਬ ਪੁਲਿਸ ਤੋਂ 2-3 ਦਿਨ ਦਾ ਸਮਾਂ ਮੰਗਿਆ ਹੈ।
ਇਸੇ ਮਾਮਲੇ ‘ਚ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਦਾ ਸਮਾਂ ਦਿੱਤਾ ਗਿਆ ਹੈ, ਜਿਸ ਵਿੱਚ ਕੇਜਰੀਵਾਲ ਨੂੰ ਖਾਲਿਸਤਾਨ ਪੱਖੀ ਹੋਣ ਦੇ ਸਬੂਤਾਂ ਸਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਅਲਕਾ ਲਾਂਬਾ ਦੀ ਪੇਸ਼ੀ ਵੇਲੇ ਕਾਂਗਰਸ ਨੇ ਤਾਕਤ ਦੇ ਪ੍ਰਦਰਸ਼ਨ ਦੀ ਤਿਆਰੀ ਕਰ ਲਈ ਸੀ। ਨਵਜੋਤ ਸਿੱਧੂ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਥੇ ਆਉਣ ਦੀ ਤਿਆਰੀ ਵਿੱਚ ਸਨ।
ਪੰਜਾਬ ਪੁਲੀਸ ਨੇ ਕੁਮਾਰ ਅਤੇ ਲਾਂਬਾ ਨੂੰ ਨੋਟਿਸ ਦੇ ਕੇ 26 ਅਪ੍ਰੈਲ ਨੂੰ ਰੋਪੜ ਸਦਰ ਥਾਣੇ ਵਿੱਚ ਤਲਬ ਕੀਤਾ ਸੀ। ਹਾਲਾਂਕਿ, ਸੋਮਵਾਰ ਨੂੰ ਅਲਕਾ ਲਾਂਬਾ ਨੇ ਟਵੀਟ ਕੀਤਾ ਕਿ ਮੈਂ ਰੋਪੜ ਪੁਲਿਸ ਦੀ ਧੰਨਵਾਦੀ ਹਾਂ ਕਿ ਮੈਨੂੰ ਬਿਨਾਂ ਪੁੱਛੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਸਾਹਮਣੇ ਪੇਸ਼ ਹੋਣ ਲਈ ਇੱਕ ਦਿਨ ਹੋਰ ਦਿੱਤਾ ਗਿਆ।
ਉਸਨੇ ਲਿਖਿਆ ਕਿ ਮੈਂ ਅਜੇ ਵੀ ਪੰਜਾਬ ਪੁਲਿਸ ਵੱਲੋਂ ਮੇਰੇ ਘਰ ਦੀ ਕੰਧ ‘ਤੇ ਚਿਪਕਾਏ ਨੋਟਿਸ ਅਨੁਸਾਰ ਤੈਅ ਦਿਨ, ਸਮੇਂ ਅਤੇ ਸਥਾਨ ‘ਤੇ ਰੋਪੜ ਥਾਣੇ ਪਹੁੰਚ ਰਹੀ ਹਾਂ। ਹਾਲਾਂਕਿ ਹੁਣ ਉਹ ਨਹੀਂ ਆ ਰਹੀ ਹੈ।
ਇਸ ਮਾਮਲੇ ‘ਚ ਥਾਣਾ ਰੋਪੜ ਦੀ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ, ਜਿਸ ਵਿੱਚ ਸ਼ਿਕਾਇਤ ਕਰਨ ਵਾਲੇ ਨੇ ਦੱਸਿਆ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ‘ਆਪ’ ਸਮਰਥਕਾਂ ਨਾਲ ਪਿੰਡਾਂ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਕੁਝ ਨਕਾਬਪੋਸ਼ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ ਅਤੇ ਖਾਲਿਸਤਾਨੀ ਕਿਹਾ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਇਹ ਸਭ ਉਦੋਂ ਸ਼ੁਰੂ ਹੋਇਆ ਜਦੋਂ ਕੁਮਾਰ ਵਿਸ਼ਵਾਸ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਵੱਖਵਾਦੀਆਂ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ। ਅਜਿਹੇ ‘ਚ ਅਲਕਾ ਲਾਂਬਾ ਨੇ ਵੀ ਇੰਟਰਵਿਊ ਅਤੇ ਹੋਰ ਤਰੀਕਿਆਂ ਨਾਲ ਇਨ੍ਹਾਂ ਦੋਸ਼ਾਂ ਦਾ ਸਮਰਥਨ ਕੀਤਾ ਸੀ।