All eligible heirs of Punjab freedom fighters : ਚੰਡੀਗੜ : ਪੰਜਾਬ ਸਰਕਾਰ ਇਹ ਫੈਸਲਾ ਕੀਤਾ ਹੈ ਕਿ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਦੇ ਸਾਰੇ ਯੋਗ ਵਾਰਿਸਾਂ ਨੂੰ ਮੁਫ਼ਤ ਸਫਰ ਦੀ ਸਹੂਲਤ ਦਿੱਤੀ ਜਾਵੇਗੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਨੂੰ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੀਆਂ ਸਾਧਾਰਨ/ਏ.ਸੀ. ਬੱਸਾਂ ਵਿੱਚ ਮਿਲਣ ਵਾਲੀ ਮੁਫ਼ਤ ਸਫਰ ਸਹਲਤ ਦਾ ਦਾਇਰਾ ਵਧਾ ਦਿੱਤਾ ਹੈ। ਹੁਣ ਇਸ ਵਿੱਚ ਸੁਤੰਤਰਤਾ ਸੈਨਾਨੀਆਂ ਦੀਆਂ ਵਿਧਵਾਵਾਂ, ਅਣਵਿਆਹੀਆਂ ਅਤੇ ਬੇਰੁਜ਼ਗਾਰ ਲੜਕੀਆਂ ਸਮੇਤ ਸੁਤੰਤਰਤਾ ਸੈਨਾਨੀਆਂ ਦੇ ਤੀਸਰੀ ਪੀੜੀ ਤੱਕ ਦੇ ਸਾਰੇ ਯੋਗ ਵਾਰਸਾਂ ਲੜਕਾ/ਲੜਕੀ, ਪੋਤਾ/ਪੋਤੀ, ਦੋਹਤਾ/ਦੋਹਤੀ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਸ ਸਬੰਧੀ ਸੁਤੰਤਰਤਾ ਸੈਨਾਨੀ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਹੁਕਮ ਵੀ ਜਾਰੀ ਕਰ ਦਿੱਤੇ ਹਨ।
ਇਹ ਜਾਣਕਾਰੀ ਪੰਜਾਬ ਦੇ ਸੁਤੰਤਰਤਾ ਸੈਨਾਨੀਆਂ ਦੇ ਮਾਮਲਿਆਂ ਦੇ ਮੰਤਰੀ ਓਮ ਪ੍ਰਕਾਸ਼ ਸੋਨੀ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਸੋਚਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਕਈ ਅਹਿਮ ਫੈਸਲੇ ਸੁਤੰਤਰਤਾ ਸੈਨਾਨੀਆਂ ਅਤੇ ਉਨਾਂ ਦੇ ਯੋਗ ਵਾਰਸਾਂ ਦੀ ਭਲਾਈ ਹਿੱਤ ਕੀਤੇ ਗਏ ਹਨ।