ਬੇਂਗਲੁਰੂ : ਹਿਜਾਬ ਵਿਵਾਦ ਕਾਰਨ ਕਰਨਾਟਕ ਵਿੱਚ ਸਾਰੇ ਸਕੂਲ ਅਤੇ ਕਾਲਜ ਤਿੰਨ ਦਿਨਾਂ ਲਈ ਬੰਦ ਰਹਿਣਗੇ। ਸੂਬੇ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਸਾਰੇ ਹਾਈ ਸਕੂਲ ਅਤੇ ਕਾਲਜ ਬੰਦ ਕਰਨ ਦੇ ਹੁਕਮ ਦਿੱਤੇ ਹਨ। ਹਿਜਾਬ ‘ਤੇ ਪਾਬੰਦੀ ਨੂੰ ਲੈ ਕੇ ਸਵਾਲ ਉਠਾਉਂਦੇ ਹੋਏ ਉਡੁੱਪੀ ਦੇ ਇਕ ਸਰਕਾਰੀ ਕਾਲਜ ਦੀਆਂ 5 ਔਰਤਾਂ ਨੇ ਕਰਨਾਟਕ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।
ਹਾਈਕੋਰਟ ਨੇ ਇਸ ਮੁੱਦੇ ‘ਤੇ ਬੀਤੇ ਦਿਨ ਸੁਣਵਾਈ ਕੀਤੀ, ਇਹ ਸੁਣਵਾਈ ਬੁੱਧਵਾਰ ਨੂੰ ਵੀ ਜਾਰੀ ਰਹੇਗੀ। ਕੋਰਟ ਨੇ ਵਿਦਿਆਰਥੀਆਂ ਅਤੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ।
ਉਡੁੱਪੀ ਜ਼ਿਲ੍ਹੇ ਦੇ ਮਨੀਪਾਲ ਵਿੱਚ ਮਹਾਤਮਾ ਗਾਂਧੀ ਮੈਮੋਰੀਅਲ ਕਾਲਜ ਵਿੱਚ ਮੰਗਲਵਾਰ ਨੂੰ ਉਸ ਸਮੇਂ ਤਣਾਅ ਵਧ ਗਿਆ, ਜਦੋਂ ਭਗਵਾ ਸ਼ਾਲ ਪਹਿਨੇ ਵਿਦਿਆਰਥੀਆਂ ਤੇ ਹਿਜਾਬ ਪਹਿਨੀਆਂ ਵਿਦਿਆਰਥਣਾਂ ਦੇ ਦੋ ਗੁੱਟਾਂ ਨੇ ਇੱਕ-ਦੂਜੇ ਖ਼ਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਮੁੰਡਿਆਂ ਦਾ ਇੱਕ ਗੁਟ ਹਿਜਾਬ ਪਹਿਨਣ ਵਾਲੀਆਂ ਕੁੜੀਆਂ ਨਾਲ ਮਾੜਾ ਵਤੀਰਾ ਕਰਦਾ ਦਿਖਾਈ ਦੇ ਰਿਹਾ ਹੈ। ਹਾਲਾਂਕਿ ਸੋਸ਼ਲ ਮੀਡੀਆ ‘ਤੇ ਇਨ੍ਹਾਂ ਲੜਕੀਆਂ ਦੇ ਹੱਕ ‘ਚ ਸਮਰਥਨ ਵਧਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਬਾਗਲਕੋਟ ਦੇ ਰਬਕਾਵੀ ਬਨਹੱਟੀ ਵਿਖੇ ਪਥਰਾਅ ਦੀ ਘਟਨਾ ਵਾਪਰੀ, ਜਿੱਥੇ ਕੁਝ ਵਿਦਿਆਰਥੀਆਂ ਨੇ ਕੈਂਪਸ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਪਰ ਪੁਲਿਸ ਵੱਲੋਂ ਹਲਕੀ ਤਾਕਤ ਦੀ ਵਰਤੋਂ ਕਰਦਿਆਂ ਉਨ੍ਹਾਂ ਨੂੰ ਖਦੇੜ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ ਕੁਝ ਵਿਦਿਆਰਥੀ ਅਤੇ ਅਧਿਆਪਕ ਜ਼ਖਮੀ ਹੋਏ ਹਨ।
ਸ਼ਿਵਮੋਗਾ ਜ਼ਿਲ੍ਹੇ ਵਿੱਚ ਵੀ ਅਜਿਹੀ ਹੀ ਘਟਨਾ ਸਾਹਮਣੇ ਆਈ ਹੈ। ਉੱਥੇ ਵਿਦਿਆਰਥੀਆਂ ਸਮੇਤ ਕੁਝ ਲੋਕਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਮੰਗਲਵਾਰ ਨੂੰ ਸ਼ਿਵਮੋਗਾ ਸ਼ਹਿਰ ਵਿੱਚ ਦੋ ਦਿਨਾਂ ਲਈ ਸੀਆਰਪੀਸੀ ਦੀ ਧਾਰਾ 144 ਲਾਗੂ ਕਰ ਦਿੱਤੀ ਗਈ ਸੀ।