ਦਿੱਲੀ ਤੇ ਅਮਰਨਾਥ ਯਾਤਰਾ ਰਸਤੇ ਵਿਚ ਪੈ ਰਹੇ ਭਾਰੀ ਮੀਂਹ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਤੇ ਕਸ਼ਮੀਰ ਦੇ ਉਪ ਰਾਜਪਾਲਾਂ ਨਾਲ ਚਰਚਾ ਕੀਤੀ ਹੈ। ਇਸ ਚਰਚਾ ਵਿਚ ਉਨ੍ਹਾਂ ਨੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਤੇ ਰਾਹਤ ਕੰਮਾਂ ਬਾਰੇ ਜਾਣਕਾਰੀ ਲਈ।
ਦਿੱਲੀ ਦੇ ਸੀਐੱਮ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਮੀਂਹ ਕਾਰਨ ਦਿੱਲੀ ਦੇ ਸਾਰੇ ਸਕੂਲ ਬੰਦ ਰਹਿਣਗੇ। ਉੁਨ੍ਹਾਂ ਕਿਹਾ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਇਕ ਦਿਨ ਲਈ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਸਾਰੇ ਸਰਕਾਰੀ ਮੁਲਾਜ਼ਮਾਂ-ਅਧਿਕਾਰੀਆਂ ਦੀ ਛੁੱਟੀ ਰੱਦ ਕਰਦੇ ਹੋਏ ਐਤਵਾਰ ਨੂੰ ਵੀ ਮੌਕੇ ‘ਤੇ ਮੌਜੂਦ ਰਹਿਣ ਤੇ ਵਿਵਸਥਾ ਬਣਾਉਣ ਦੇ ਹੁਕਮ ਦਿੱਤੇ ਸਨ। ਪੱਛਮੀ ਗੜਬੜੀ ਤੇ ਮਾਨਸੂਸੀ ਹਵਾਵਾਂ ਕਾਰਨ ਉੱਤਰ-ਪੱਛਮ ਭਾਰ ਵਿਚ ਮੀਂਹ ਤੇ ਦਿੱਲੀ ਵਿਚ ਮੌਸਮ ਦਾ ਪਹਿਲਾਂ ਮੀਂਹ ਪਿਆ ਹੈ। ਕਈ ਸੂਬਿਆਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ।
ਇਹ ਵੀ ਪੜ੍ਹੋ : US : ਕੈਲੀਫੋਰਨੀਆ ਵਿਚ ਬਿਜ਼ਨੈੱਸ ਜੈੱਟ ਕ੍ਰੈਸ਼ ਹੋਣ ਨਾਲ 6 ਲੋਕਾਂ ਦੀ ਮੌ.ਤ, ਨਿਊਯਾਰਕ ‘ਚ ਫਾਇਰਿੰਗ
ਅਮਰਨਾਥ ਯਾਤਰਾ ਰੂਟ ‘ਤੇ ਸ਼ਰਧਾਲੂਆਂ ਨੂੰ ਕੋਈ ਮੁਸ਼ਕਲ ਨਾ ਹੋਵੇ ਤੇ ਸਾਰੇ ਲੋਕ ਸੁਰੱਖਿਅਤ ਯਾਤਰਾ ਪੂਰੀ ਕਰ ਸਕਣ, ਇਸ ਲਈ ਨੂੰ ਲੈ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐੱਲਜੀ ਮਨੋਜ ਸਿਨ੍ਹਾ ਨਾਲ ਚਰਚਾ ਕੀਤੀ ਹੈ। ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਕਿ ਮੀਂਹ ਤੇ ਮੌਸਮ ਨੂੰ ਦੇਖਦੇ ਹੋਏ ਸੁਰੱਖਿਆ ਬਲਾਂ ਤੇ ਪੁਲਿਸ ਦੇ ਜਵਾਨਾਂ ਨੂੰ ਵੀ ਅਲਰਟ ਰਹਿਣ ਨੂੰ ਕਿਹਾ ਹੈ। ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਰੁਕਣ ਇਲਾਜ ਤੇ ਖਾਣ-ਪੀਣ ਨੂੰ ਲੈ ਕੇ ਵੀ ਸਾਰੇ ਇੰਤਜ਼ਾਮਾਂ ਬਾਰੇ ਜਾਣਕਾਰੀ ਲਈ। ਜੰਮੂ-ਕਸ਼ਮੀਰ ਵਿਚ ਤੇਜ਼ ਮੀਹ ਦੇ ਬਾਅਦ ਕੁਝ ਇਲਾਕਿਆਂ ਵਿਚ ਹੜ੍ਹ ਵਰਗੇ ਹਾਲਾਤ ਹਨ। ਮੀਂਹ ਕਾਰਨ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: