ਮੋਹਾਲੀ ਪ੍ਰਸ਼ਾਸਨ ਨੇ ਮੰਗਲਵਾਰ ਨੂੰ ਜ਼ਿਲ੍ਹਾ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ਪਾਬੰਦੀਆਂ ਹਟਾਉਣ ਦਾ ਫੈਸਲਾ ਲਿਆ। ਜਿਸ ਅਧੀਨ ਦੁਕਾਨਾਂ ਖੋਲ੍ਹਣ ਦੇ ਓਡ-ਈਵਨ ਪ੍ਰਣਾਲੀ ਨੂੰ ਖਤਮ ਕਰ ਦਿੱਤਾ ਹੈ ਤੇ ਹੁਣ ਜ਼ਿਲ੍ਹੇ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਣਗੀਆਂ।
ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਐਲਾਨ ਕੀਤਾ ਕਿ ਹੁਣ ਸ਼ਾਮ ਪੰਜ ਵਜੇ ਤੱਕ ਸਾਰੀਆਂ ਦੁਕਾਨਾਂ ਖੋਲ੍ਹੀਆਂ ਜਾ ਸਕਦੀਆਂ ਹਨ। ਹਾਲਾਂਕਿ ਇਸ ਦੌਰਾਨ COVID ਦੇ ਸਹੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ। ਇਸ ਦੇ ਨਾਲ ਹੀ ਡੀਸੀ ਨੇ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ COVID ਮਾਨੀਟਰਾਂ ਦੀ ਨਿਯੁਕਤੀ ਕਰੇ ਤਾਂ ਜੋ ਬਾਜ਼ਾਰਾਂ ਵਿੱਚ COVID ਪਰੋਟੋਕੋਲ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ।
ਇੱਕ ਹੋਰ ਰਾਹਤ ਦਿੰਦੇ ਹੋਏ ਪ੍ਰਸ਼ਾਸਨ ਨੇ ਸਾਰੇ ਪ੍ਰਾਈਵੇਟ ਦਫਤਰਾਂ ਨੂੰ 50 ਫੀਸਦੀ ਸਟਾਫ ਨਾਲ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪਹਿਲਾਂ ਉਹ ਸਿਰਫ 33 ਪ੍ਰਤੀਸ਼ਤ ਸਟਾਫ ਨਾਲ ਕੰਮ ਕਰਨ ਲਈ ਪਾਬੰਦ ਸਨ।
ਇਸ ਬਾਰੇ ਡੀਸੀ ਗਿਰੀਸ਼ ਦਿਆਲਨ ਨੇ ਕਿਹਾ ਕਿ ਵਪਾਰੀਆਂ ਨੇ ਸਾਡੇ ਸਾਹਮਣੇ ਪਾਬੰਦੀਆਂ ਹਟਾਉਣ ਸੰਬੰਧੀ ਮੰਗਾਂ ਰੱਖੀਆਂ ਸਨ। ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰਨਾ ਸੰਭਵ ਨਹੀਂ ਸਨ ਪਰ ਅਸੀਂ ਦੁਕਾਨਾਂ ਖੋਲ੍ਹਣ ਲਈ ਈਵਨ-ਓਡ ਪੈਟਰਨ ਦੀ ਸਥਿਤੀ ਨੂੰ ਦੂਰ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਦਿੱਲੀ ‘ਚ ਵਨ-ਟੂ-ਵਨ ਮੀਟਿੰਗ ਤੋਂ ਬਾਅਦ ਗਿਲਜੀਆਂ ਦਾ ਵੱਡਾ ਬਿਆਨ, ਸਿੱਧੂ ਬਾਰੇ ਆਖੀ ਇਹ ਗੱਲ
ਇਸ ਤੋਂ ਇਲਾਵਾ ਨਿੱਜੀ ਦਫਤਰ ਹੁਣ 50% ਸਟਾਫ ਨਾਲ ਕੰਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕੋਵਿਡ ਦੇ ਮਾਮਲਿਆਂ ‘ਚ ਗਿਰਾਵਟ ਹੋਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਡੀਸੀ ਨੇ ਇਹ ਵੀ ਦੱਸਿਆ ਕਿ ਜੇ ਮੁਹਾਲੀ ਵਿੱਚ ਕੋਵਿਡ ਦੇ ਮਾਮਲਿਆਂ ਵਿੱਚ ਇਸੇ ਤਰ੍ਹਾਂ ਗਿਰਾਵਟ ਆਉਂਦੀ ਰਹੀ ਤਾਂ ਪ੍ਰਸ਼ਾਸਨ ਹੋਰ ਵੀ ਢਿੱਲ ਦੇ ਸਕਦਾ ਹੈ।