All staff of educational institutions : ਕੋਰੋਨਾ ਮਹਾਂਮਾਰੀ ਦੇ ਦੌਰਾਨ ਸੂਬੇ ਵਿੱਚ ਵਿੱਦਿਅਕ ਸੰਸਥਾਵਾਂ ਖੁੱਲ੍ਹਣ ਦੇ ਨਾਲ ਹੀ ਨਵੰਬਰ ਦੇ ਮਹੀਨੇ ਵਿੱਚ ਪੰਜਾਬ ਦੇ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਵਿੱਚ 36 ਵਿਅਕਤੀਆਂ ਦੇ ਕੋਵਿਡ -19 ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਹੁਣ ਸੂਬੇ ਦੇ ਨਿੱਜੀ ਅਤੇ ਸਰਕਾਰੀ ਵਿੱਦਿਅਕ ਸੰਸਥਾਵਾਂ ਦੇ ਸਾਰੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਦਾ ਕੋਵਿਡ ਟੈਸਟ ਲਾਜ਼ਮੀ ਕਰਵਾਉਣ ਦਾ ਫੈਸਲਾ ਕੀਤਾ ਹੈ।
ਪੰਜਾਬ ਵਿੱਚ ਕੋਵਿਡ -19 ਮਾਮਲਿਆਂ ਦੇ ਨੋਡਲ ਅਧਿਕਾਰੀ ਡਾ. ਰਾਜੇਸ਼ ਭਾਸਕਰ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ “ਸਾਰੇ ਟੀਚਿੰਗ ਦੇ ਨਾਲ-ਨਾਲ ਸਰਕਾਰੀ ਅਤੇ ਨਿੱਜੀ ਵਿੱਦਿਅਕ ਅਦਾਰਿਆਂ ਦੇ ਨਾਨ-ਟੀਚਿੰਗ ਸਟਾਫ ਦੇ ਮੈਂਬਰਾਂ ਦੇ ਲਾਜ਼ਮੀ ਟੈਸਟ ਕੀਤੇ ਜਾ ਰਹੇ ਹਨ। ਅਸੀਂ ਵਿਦਿਆਰਥੀਆਂ ਲਈ ਟੈਸਟ ਨੂੰ ਲਾਜ਼ਮੀ ਨਹੀਂ ਬਣਾਇਆ ਹੈ, ਪਰ ਜੇ ਕੋਈ ਵਿਦਿਆਰਥੀ ਟੈਸਟ ਲਈ ਮੁੱਢਲਾ ਸੰਪਰਕ ਜਾਂ ਵਾਲੰਟੀਅਰ ਬਣ ਜਾਂਦਾ ਹੈ, ਤਾਂ ਅਸੀਂ ਉਨ੍ਹਾਂ ਦੀ ਜਾਂਚ ਕਰਾਂਗੇ। ਨਹੀਂ ਤਾਂ ਸਟਾਫ ਨੂੰ ਕੋਵਿਡ ਟੈਸਟ ਕਰਾਉਣਾ ਪਏਗਾ। ਇਹ ਪੰਜਾਬ ਸਰਕਾਰ ਵੱਲੋਂ ਮੁਫਤ ਕੀਤਾ ਜਾ ਰਿਹਾ ਹੈ।” ਸਿਵਲ ਸਰਜਨ ਬਠਿੰਡਾ ਦੇ ਡਾ. ਅਮਰੀਕ ਸਿੰਘ ਨੇ ਕਿਹਾ, “ਅਸੀਂ ਰੋਜ਼ਾਨਾ ਸੈਂਕੜੇ ਅਧਿਆਪਕਾਂ ਦੀ ਟੈਸਟਿੰਗ ਕਰ ਰਹੇ ਹਨ, ਜਿਨ੍ਹਾਂ ਵਿਚੋਂ 17 ਦੇ ਨਤੀਜੇ ਹੁਣ ਤਕ ਪਾਜ਼ੀਟਿਵ ਪਾਏ ਗਏ ਹਨ। ਪਾਜ਼ੀਟਿਵ ਪਾਏ ਗਏ ਅਧਿਆਪਕਾਂ ਨੇ ਅਤੇ ਉਨ੍ਹਾਂ ਦੇ ਸੰਪਰਕ ਵਾਲੇ ਲੋਕਾਂ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ। ਉਨ੍ਹਾਂ ਵਿੱਚੋਂ ਕੁਝ ਅਧਿਆਪਕਾਂ ਦੀ ਤੀਜੀ ਵਾਰ ਵੀ ਜਾਂਚ ਕੀਤੀ ਗਈ।”
ਦੱਸਣਯੋਗ ਹੈ ਕਿ ਪੰਜਾਬ ਦੇ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਤੱਕ, ਜਦਕਿ ਕਾਲਜਾਂ ਵਿੱਚ ਫਾਈਨਲ ਈਅਰ ਤੱਕ ਕਲਾਸਾਂ ਖੋਲ੍ਹੀਆਂ ਗਈਆਂਹਨ। ਜ਼ਿਕਰਯੋਗ ਹੈ ਕਿ ਇਕੱਲੇ ਬਠਿੰਡਾ ਤੋਂ ਵੀਰਵਾਰ ਨੂੰ 36 ਵਿਚੋਂ 17 ਲੋਕਾਂ ਦੇ ਟੈਸਟ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਦੇ ਦਫ਼ਤਰ ਤੋਂ ਪੰਜ ਅਤੇ ਡੀਈਓ (ਸੈਕੰਡਰੀ) ਦੇ ਦਫ਼ਤਰ ਤੋਂ 4 ਹੋਰ ਸਟਾਫ ਮੈਂਬਰ ਸ਼ਾਮਲ ਹਨ। ਸਰਕਾਰੀ ਪ੍ਰਾਇਮਰੀ ਸਕੂਲ ਬੀਬੀਵਾਲਾ ਦੀ ਇਕ ਮਹਿਲਾ ਅਧਿਆਪਕ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਦੇ ਇੱਕ ਮੇਲ ਅਧਿਆਪਕਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ, ਜਦਕਿ ਡੀਏਵੀ ਕਾਲਜ ਦੇ 6 ਅਧਿਆਪਕਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ।