Allegations leveled by AAP : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (ਆਪ) ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਰਾਸ਼ਟਰੀ ਰਾਜਧਾਨੀ ਦੇ ਸਿੰਘੂ ਸਰਹੱਦ ‘ਤੇ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਨੂੰ ਘਰ ਨਜ਼ਰਬੰਦ ਕਰ ਦਿੱਤਾ ਗਿਆ ਸੀ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੋਸ਼ ਲਗਾਇਆ ਹੈ ਕਿ ਦਿੱਲੀ ਪੁਲਿਸ ਨੇ ਇਹ ਮੋਦੀ ਸਰਕਾਰ ਦੇ ਦਬਾਅ ਵਿੱਚ ਆ ਕੇ ਇਸ ਲਈ ਕੀਤਾ ਤਾਂ ਜੋ ਮੁੱਖ ਮੰਤਰੀ ਕੇਜਰੀਵਾਲ ਆਪਣੇ ਘਰ ਤੋਂ ਬਾਹਰ ਨਿਕਲਕੇ ਕਿਸਾਨਾਂ ਦਾ ਸਮਰਥਨ ਕਰਨ ਲਈ ਭਾਰਤ ਬੰਦ ਵਿਚ ਕਿਤੇ ਜਾ ਨਾ ਸਕਣ।
ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਕਿ ਕੇਜਰੀਵਾਲ ਕਿਸਾਨਾਂ ਦੇ ਪੱਖ ਵਿਚ ਖੜ੍ਹੇ ਹਨ, ਕੇਜਰੀਵਾਲ ਨੇ ਸਾਰੇ ਆਪਣੇ ਮੰਤਰੀਆਂ, ਵਿਧਾਇਕਾਂ ਅਤੇ ਵਾਲੰਟੀਅਰਾਂ ਨੂੰ ਕਿਸਾਨਾਂ ਦੀ ਸੇਵਾ ਵਿਚ ਸੇਵਾਦਾਰ ਵਜੋਂ ਲਗਾ ਲਗਾਇਆ ਹੋਇਆ ਹੈ। ਇਸ ਕਾਰਨ ਕੇਂਦਰ ਸਰਕਾਰ ਉਨ੍ਹਾਂ ਤੋਂ ਬਹੁਤ ਨਰਾਜ਼ ਹੈ। ਕੇਂਦਰ ਸਰਕਾਰ ਨੇ ਬਦਲਾ ਲੈਣ ਲਈ ਵੀ ਕੇਜਰੀਵਾਲ ਨੂੰ ਨਜ਼ਰਬੰਦ ਕੀਤਾ ਹੈ। ਆਪ ਨੇ ਕਿਹਾ ਕਿ ਇਕ ਪਾਸੇ ਦਿੱਲੀ ਪੁਲਿਸ ਬਿਆਨ ਦੇ ਰਹੀ ਸੀ ਕਿ ਕੇਜਰੀਵਾਲ ਨਜ਼ਰਬੰਦ ਨਹੀਂ ਹੈ ਅਤੇ ਦੂਜੇ ਪਾਸੇ ਉਨ੍ਹਾਂ ਦੇ ਕਈ ਵਿਧਾਇਕ, ਮੰਤਰੀ ਅਤੇ ਇਥੋਂ ਤੱਕ ਕਿ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਕੇਜਰੀਵਾਲ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚੇ ਤਾਂ ਉਸ ਨੂੰ ਉਨ੍ਹਾਂ ਦੇ ਘਰ ਤੋਂ 100 ਮੀਟਰ ਦੂਰ ਬੈਰੀਕੇਡ ਉਤੇ ਰੋਕ ਲਿਆ ਗਿਆ ਅਤੇ ਉਨ੍ਹਾਂ ਨੂੰ ਮਿਲਣ ਨਹੀਂ ਦਿੱਤਾ ਗਿਆ। ਇਸ ਤੋਂ ਦਿੱਲੀ ਪੁਲਿਸ ਅਤੇ ਭਾਜਪਾ ਦਾ ਬਿਆਨ ਸਾਫ ਝੂਠਾ ਸਾਬਤ ਹੁੰਦਾ ਹੈ। ਜਦੋਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਦਿੱਲੀ ਪੁਲਿਸ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦਬੀ ਆਵਾਜ਼ ਵਿਚ ਕਿਹਾ ਕਿ ਸਿੱਧੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਆਦੇਸ਼ ਹੈ ਕਿ ਜਦੋਂ ਤੱਕ ਭਾਰਤ ਬੰਦ ਖਤਮ ਨਹੀਂ ਹੁੰਦਾ ਉਦੋਂ ਤੱਕ ਕੇਜਰੀਵਾਲ ਨੂੰ ਬਾਹਰ ਨਾ ਆਉਣ ਦਿੱਤਾ ਜਾਵੇ, ਇਸ ਵਿਚ ਪੁਲਿਸ ਬੇਵੱਸ ਹੈ।
ਦੱਸਣਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਵੀ ਅੱਜ ਬਿਆਨ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਨਾ ਰੋਕਿਆ ਜਾਂਦਾ ਤਾਂ ਉਹ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਵੀ ਭਾਰਤ ਬੰਦ ਦਾ ਸਮਰਥਨ ਕਰਨ ਲਈ ਜਾਂਦੇ। ਤੁਹਾਨੂੰ ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਸਵੇਰੇ ਦੋਸ਼ ਲਾਇਆ ਸੀ ਕਿ ਸਿੰਘੂ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੋਂ ਬਾਅਦ ਦਿੱਲੀ ਪੁਲਿਸ (ਦਿੱਲੀ ਪੁਲਿਸ) ਨੇ ਮੁੱਖ ਮੰਤਰੀ ਕੇਜਰੀਵਾਲ ਨੂੰ ਨਜ਼ਰਬੰਦ ਕਰ ਲਿਆ ਹੈ। ਹਾਲਾਂਕਿ ਦਿੱਲੀ ਪੁਲਿਸ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ।