ਪੰਜਾਬ ਵਿਧਾਨ ਸਭਾ ਦੇ ਇੱਕ ਦਿਨਾਂ ਵਿਸ਼ੇਸ਼ ਇਜਲਾਸ ਵਿੱਚ CM ਮਾਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਲਈ ਪ੍ਰਸਤਾਵ ਪੇਸ਼ ਕੀਤਾ ਹੈ। ਪੰਜਾਬ ਵਿੱਚ ਪਹਿਲੀ ਵਾਰ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੰਡੀਗੜ੍ਹ ਨੂੰ ਤੁਰੰਤ ਪੰਜਾਬ ਹਵਾਲੇ ਕਰਨ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਪ੍ਰਸਤਾਵ ‘ਤੇ ਚਰਚਾ ਕੀਤੀ ਗਈ ਅਤੇ ਸੈਸ਼ਨ ਵਿਚ ਹੰਗਾਮਾ ਵੀ ਦੇਖਣ ਨੂੰ ਮਿਲਿਆ ।
ਮੁੱਖ ਮੰਤਰੀ ਮਾਨ ਵੱਲੋਂ ਇਹ ਪ੍ਰਸਤਾਵ ਪੇਸ਼ ਕੀਤੇ ਜਾਣ ਤੋਂ ਬਾਅਦ ਇਸ ‘ਤੇ ਬਹਿਸ ਸ਼ੁਰੂ ਹੋ ਗਈ। ਇਸ ਦੌਰਾਨ ਵਿਰੋਧੀ ਧਿਰਾਂ ਵੱਲੋਂ ਸਦਨ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ‘ਆਪ’ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੰਡੀਗੜ੍ਹ ਨੂੰ ਲੈ ਕੇ ਸਦਨ ਵਿੱਚ 6 ਵਾਰ ਪ੍ਰਸਤਾਵ ਆਇਆ ਹੈ ਪਰ ਇਹ ਪ੍ਰਸਤਾਵ ਕਦੇ ਵੀ ਕਾਂਗਰਸ ਵੱਲੋਂ ਨਹੀਂ ਆਇਆ । ਇਸ ਤੋਂ ਅੱਗੇ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਦੀ ਸੂਬਾ ਨੇ ਅੱਜ ਤੱਕ ਸਿਰਫ਼ ਮੱਖੀਆਂ ਹੀ ਮਾਰੀਆਂ ਹਨ । ਕਾਂਗਰਸ ਦੀ ਸਰਕਾਰ ਦੌਰਾਨ ਕਦੇ ਵੀ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਪ੍ਰਸਤਾਵ ਨਹੀਂ ਆਇਆ।
ਅਮਨ ਅਰੋੜਾ ਨੇ ਕਾਂਗਰਸ ਵੱਲੋਂ ਇਸ ਮਤੇ ਨੂੰ 1 ਅਪ੍ਰੈਲ ਨੂੰ ਲਿਆਉਣ ਬਾਰੇ ਕਿਹਾ ਕਿ ਇਹ ਮੁੱਦਾ ਗੰਭੀਰ ਹੈ ਤੇ ਇਸ ਨੂੰ ਚੁੱਕਣ ਲਈ ਕੋਈ ਦਿਨ ਨਹੀਂ ਦੇਣਾ ਪੈਂਦਾ । ਪੰਜਾਬ ਵਿੱਚ 24 ਸਾਲ ਅਤੇ ਕੇਂਦਰ ਵਿੱਚ 26 ਸਾਲ ਕਾਂਗਰਸ ਦੀ ਸਰਕਾਰ ਸੀ । ਪਰ ਕਾਂਗਰਸ ਵੱਲੋਂ ਇਸ ਮੁੱਦੇ ‘ਤੇ ਪ੍ਰਸਤਾਵ ਨਹੀਂ ਆਇਆ। ਉਨ੍ਹਾਂ ਨੇ ਸੀਐਮ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ‘ਆਪ’ ਦੀ ਸਰਕਾਰ ਬਣੀ ਨੂੰ ਹਾਲੇ 24 ਦਿਨ ਵੀ ਨਹੀਂ ਹੋਏ ਹਨ ਅਤੇ ਉਨ੍ਹਾਂ ਵੱਲੋਂ ਇਹ ਪ੍ਰਸਤਾਵ ਲਿਆਂਦਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: