ਪੰਜਾਬ ਕਾਂਗਰਸ ਦੇ ਆਗੂ ਅਤੇ ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਕਾਂਗਰਸ ਪਾਰਟੀ ਅਤੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।
ਅਮਰਜੀਤ ਟਿੱਕਾ ਨੇ ਆਪਣਾ ਅਸਤੀਫ਼ਾ ਪਾਰਟੀ ਹਾਈਕਮਾਨ ਸੋਨੀਆ ਗਾਂਧੀ ਨੂੰ ਭੇਜਿਆ, ਜਿਸ ਵਿੱਚ ਉਨ੍ਹਾਂ ਦੱਸਿਆ ਕਿ ਉਹ ਪਿਛਲੇ 37 ਸਾਲਾਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਹੇ ਹਨ ਪਰ ਹੁਣ ਪਾਰਟੀ ਉਨ੍ਹਾਂ ਵਰਗੇ ਕਈ ਵਰਕਰਾਂ ਦੀ ਭਰੋਸੇਯੋਗਤਾ ਨੂੰ ਗੁਆ ਰਹੀ ਹੈ, ਜਿਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਕਾਂਗਰਸ ਦੀ ਸੇਵਾ ਵਿੱਚ ਗੁਜ਼ਾਰ ਦਿੱਤੀ। ਉਨ੍ਹਾਂ ਨੂੰ ਅਣਗੌਲੇ ਕਰਕੇ ਇੱਕ ਪਾਸੇ ਰਖਿਆ ਜਾ ਰਿਹਾ ਹੈ।
ਇਸ ਤੋਂ ਇਲਾਵਾ ਅਹੁਦਿਆਂ ‘ਤੇ ਨਵੇਂ ਵਿਅਕਤੀਆਂ ਜਿਨ੍ਹਾਂ ਦਾ ਕੋਈ ਇਤਿਹਾਸ ਜਾਂ ਕੱਦ ਨਹੀਂ ਹੈ, ਨੂੰ ਵਿਚਾਰਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਮੌਜੂਦਾ ਹਾਲਾਤ ਦੇਖਦੇ ਹੋਏ ਉਨ੍ਹਾਂ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਤੇ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦੱਸ ਦੇਈਏ ਜਦੋਂ ਤੋਂ ਕਾਂਗਰਸ ਵੱਲੋਂ ਟਿਕਟਾਂ ਦੀ ਵੰਡ ਕੀਤੀ ਗਈ ਹੈ, ਪਾਰਟੀ ਵਿੱਚ ਬਗਾਵਤ ਦਾ ਸਿਲਸਿਲਾ ਜਾਰੀ ਹੈ। ਇਸ ਤੋਂ ਪਹਿਲਾਂ ਅੱਜ ਜਗਮੋਹਨ ਸਿੰਘ ਕੰਗ ਨੇ ਵੀ ਖਰੜ ਤੋਂ ਟਿਕਟ ਨਾ ਮਿਲਣ ਕਰਕੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਤੇ ਆਪਣੇ ਦੋਵੇਂ ਪੁੱਤਰਾਂ ਸਣੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।