ਅੰਬਾਲਾ ਚੰਡੀਗੜ੍ਹ ਵਾਲਿਆਂ ਲਈ ਰਾਹਤ ਭਰੀ ਖਬਰ ਹੈ। ਕਿਸਾਨ ਅੰਦੋਲਨ ਕਾਰਨ ਬੰਦ ਪਏ ਹਾਈਵੇਅ ਤੋਂ ਬੈਰੀਕੇਡ ਹਟਾਉਣੇ ਸ਼ੁਰੂ ਕਰ ਦਿੱਤੇ ਹਨ। ਅੰਬਾਲਾ -ਚੰਡੀਗੜ੍ਹ ਹਾਈਵੇਅ ਦਾ ਇੱਕ ਪਾਸਾ ਖੋਲ੍ਹ ਦਿੱਤਾ ਗਿਆ ਹੈ। ਦੱਸ ਦੇਈਏ ਕਿ ਰਾਹ ਬੰਦ ਹੋਣ ਕਾਰਨ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ । JCB ਰਾਹੀਂ ਸੜਕ ਤੋਂ ਬੈਰੀਕੇਡ ਹਟਾਏ ਜਾ ਰਹੇ ਹਨ। ਦੱਪਰ ਟੋਲ ਪਲਾਜ਼ਾ ਦਾ ਰਾਹ ਖੋਲ੍ਹ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਕਿਸਾਨਾਂ ਨੇ ਫਿਰ ਤੋਂ 6 ਮਾਰਚ ਨੂੰ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਹੈ ਪਰ ਜੋ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ‘ਤੇ ਬੈਠੇ ਹਨ, ਉਹ ਉਥੇ ਹੀ ਧਰਨਾ ਦੇਣਗੇ। ਇਹ ਐਲਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕੀਤਾ। ਇਸ ਐਲਾਨ ਦੇ ਬਾਅਦ ਕਿਸਾਨ ਆਪਣੀਆਂ ਤਿਆਰੀਆਂ ਵਿਚ ਲੱਗ ਗਏ ਹਨ।
ਇਹ ਵੀ ਪੜ੍ਹੋ : ਜੇਪੀ ਨੱਢਾ ਨੇ ਹਿਮਾਚਲ ਦੀ ਰਾਜ ਸਭਾ ਸੀਟ ਤੋਂ ਦਿੱਤਾ ਅਸਤੀਫਾ, ਗੁਜਰਾਤ ਤੋਂ ਬਣੇ ਰਹਿਣਗੇ ਸਾਂਸਦ
ਪੰਧੇਰ ਨੇ ਕਿਹਾ ਕਿ 6 ਮਾਰਚ ਨੂੰ ਹਰਿਆਣਾ-ਪੰਜਾਬ ਨੂੰ ਛੱਡ ਕੇ ਦੂਜੇ ਸੂਬਿਆਂ ਦੇ ਕਿਸਾਨ ਆਪਣੇ-ਆਪਣੇ ਤਰੀਕਿਆਂ ਨਾਲ ਦਿੱਲੀ ਪਹੁੰਚਣਗੇ। ਭਾਵੇਂ ਉਹ ਟ੍ਰੇਨ ਤੋਂ ਆਉਣ ਜਾਂ ਬੱਸ ਤੋਂ। ਸਰਕਾਰ ਕਹਿੰਦੀ ਹੈ ਕਿ ਕਿਸਾਨ ਟ੍ਰੇਨ-ਬੱਸ ਤੋਂ ਦਿੱਲੀ ਪਹੁੰਚ ਸਕਦੇ ਹਨ। ਦਿੱਲੀ ਮਾਰਚ ਦੇ ਕੂਚ ਤੋਂ ਸਾਫ ਹੋ ਜਾਵੇਗਾ ਕਿ ਸਰਕਾਰ ਕਿਸਾਨਾਂ ਨੂੰ ਬਿਨਾਂ ਟਰੈਕਟਰ ਟਰਾਲੀ ਦੇ ਵੀ ਦਿੱਲੀ ਆਉਣ ਦੇਣਾ ਚਾਹੁੰਦੀ ਹੈ ਜਾਂ ਨਹੀਂ।
ਵੀਡੀਓ ਲਈ ਕਲਿੱਕ ਕਰੋ -: