ਹਰਿਆਣਾ ਦੇ ਅੰਬਾਲਾ ਜ਼ਿਲੇ ‘ਚ ਪੁਲਿਸ ਨੇ ਅਫੀਮ ਸਮੇਤ 2 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਪੰਜਾਬ ਤੋਂ ਅਫੀਮ ਲਿਆ ਕੇ ਅੰਬਾਲਾ ਵਿੱਚ ਸਪਲਾਈ ਕਰਦੇ ਸਨ। ਮੁਲਜ਼ਮ ਸਤਨਾਮ ਸਿੰਘ ਉਰਫ ਮੱਖਣ ਅੰਬਾਲਾ ਦੇ ਪਿੰਡ ਖੰਨਾ ਮਾਜਰਾ ਦਾ ਵਸਨੀਕ ਹੈ ਅਤੇ ਅਮਰਜੀਤ ਸਿੰਘ ਪੰਜਾਬ ਦੇ ਪਿੰਡ ਦੇਵੀਗੜ੍ਹ ਦਾ ਰਹਿਣ ਵਾਲਾ ਹੈ।
ਪੁਲਸ ਨੇ ਦੋਵਾਂ ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਟੀਮ ਪਿੰਡ ਰਸੂਲਪੁਰ ਮੋਡ ਨੰਨੌਲਾ ਰੋਡ ‘ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਮੁਖਬਰ ਨੇ ਗੁਪਤ ਸੂਚਨਾ ਦਿੱਤੀ ਕਿ ਸਤਨਾਮ ਸਿੰਘ ਦੀ ਪਿੰਡ ਰਸੂਲਪੁਰ ਅੱਡਾ ਵਿਖੇ ਨਾਈ ਦੀ ਦੁਕਾਨ ਹੈ, ਜੋ ਅਮਰਜੀਤ ਨਾਲ ਮਿਲ ਕੇ ਅਫੀਮ ਵੇਚਣ ਦਾ ਧੰਦਾ ਕਰਦਾ ਹੈ। ਪੁਲਸ ਨੂੰ ਸੂਚਨਾ ਮਿਲੀ ਸੀ ਕਿ ਵੀਰਵਾਰ ਨੂੰ ਵੀ ਦੋਵੇਂ ਦੋਸ਼ੀ ਅਫੀਮ ਵੇਚਣ ਲਈ ਦੇਵੀਗੜ੍ਹ ਜਾਣਗੇ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਪੁਲੀਸ ਨੇ ਰਸੂਲਪੁਰ ਦੇ ਜਗੌਲੀ ਰੋਡ ’ਤੇ ਨਾਕਾਬੰਦੀ ਕਰਕੇ ਮੋਟਰਸਾਈਕਲ ਸਵਾਰ ਦੋਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਸਤਨਾਮ ਸਿੰਘ ਉਰਫ ਮੱਖਣ ਦੇ ਕਬਜ਼ੇ ‘ਚੋਂ 1 ਕਿਲੋ 200 ਗ੍ਰਾਮ ਅਫੀਮ ਬਰਾਮਦ ਹੋਈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ NDPS ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਵਿੱਚ ਜੁਟੀ ਹੋਈ ਹੈ।