ਦੇਸ਼ ਵਿੱਚ ਵਧਦੀ ਆਬਾਦੀ ਪਹਿਲਾਂ ਹੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਕਿਹਾ ਜਾ ਰਿਹਾ ਹੈ ਕਿ ਅਗਲੇ ਕੁਝ ਸਾਲਾਂ ਵਿੱਚ ਭਾਰਤ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ ਵਜੋਂ ਚੀਨ ਨੂੰ ਪਛਾੜ ਦੇਵੇਗਾ। ਇਸੇ ਵਿਚਾਲੇ ਦੇਸ਼ ਦੇ ਹੀ ਸੂਬੇ ਸਿੱਕਿਮ ਵਿੱਚ ਆਬਾਦੀ ਵਧਾਉਣ ਲਈ ਲੋਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਸਿੱਕਿਮ ਦੇ ਸੀ.ਐੱਮ. ਪ੍ਰੇਮ ਸਿੰਘ ਤਮਾਂਗ ਨੇ ਜ਼ਿਆਦਾ ਬੱਚਿਆਂ ਨੂੰ ਜਨਮ ਦੇਣ ਵਾਲੀਆਂ ਔਰਤਾਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਤਮਾਂਗ ਦਾ ਕਹਿਣਾ ਹੈ ਕਿ ਸਿੱਕਿਮ ਦੇ ਮੂਲ ਨਿਵਾਸੀਆਂ ਦੀ ਆਬਾਦੀ ਘਟ ਰਹੀ ਹੈ। ਅਜਿਹੀ ਸਥਿਤੀ ਵਿੱਚ ਜਨਮ ਦਰ ਨੂੰ ਵਧਾਉਣ ਦੀ ਲੋੜ ਹੈ। ਉਨ੍ਹਾਂ ਨੇ ਪ੍ਰਸਤਾਵ ਦਿੱਤਾ ਹੈ ਕਿ ਦੋ ਬੱਚਿਆਂ ਨੂੰ ਜਨਮ ਦੇਣ ਵਾਲੀਆਂ ਮਹਿਲਾ ਕਰਮਚਾਰੀਆਂ ਨੂੰ ਇੰਕਰੀਮੈਂਟ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਤੀਜੇ ਬੱਚੇ ਦੇ ਜਨਮ ‘ਤੇ ਕੁਝ ਹੋਰ ਲਾਭ ਵੀ ਦਿੱਤੇ ਜਾਣਗੇ।
ਦੱਸ ਦੇਈਏ ਕਿ ਸਿੱਕਿਮ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਲੋਕਾਂ ਨੂੰ ਆਪਣੀ ਆਬਾਦੀ ਵਧਾਉਣ ਲਈ ਉਤਸ਼ਾਹਿਤ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ, ਸਿੱਕਿਮ ਕ੍ਰਾਂਤੀਕਾਰੀ ਮੋਰਚਾ ਦੀ ਅਗਵਾਈ ਵਾਲੀ ਕੈਬਨਿਟ ਨੇ 14 ਨਵੰਬਰ, 2021 ਨੂੰ ਐਲਾਨ ਕੀਤਾ ਸੀ ਕਿ ਮਹਿਲਾ ਕਰਮਚਾਰੀਆਂ ਨੂੰ ਮਟੈਰਨਿਟੀ ਲੀਵ ਵਜੋਂ 365 ਦਿਨਾਂ ਦੀ ਛੁੱਟੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਨਵੇਂ ਪਿਤਾ ਬਣਨ ਵਾਲਿਆਂ ਨੂੰ 30 ਦਿਨਾਂ ਦੀ ਪੈਟਰਨਿਟੀ ਲੀਵ ਵੀ ਮਿਲੇਗੀ।
ਅਬਾਦੀ ਵਧਾਉਣ ਦੀ ਲੋੜ ਬਾਰੇ ਸੀਐਮ ਤਮਾਂਗ ਨੇ ਕਿਹਾ, ‘ਸਾਨੂੰ ਘਟਦੀ ਪ੍ਰਜਨਨ ਦਰ ਨੂੰ ਰੋਕਣਾ ਹੋਵੇਗਾ। ਇਸ ਦੇ ਲਈ ਸਥਾਨਕ ਲੋਕਾਂ ਨੂੰ ਆਬਾਦੀ ਵਧਾਉਣ ਲਈ ਪ੍ਰੇਰਿਤ ਕਰਨਾ ਜ਼ਰੂਰੀ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਵੱਡੀ ਚੂਕ!
ਸਿੱਕਿਮ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਜਨਮ ਦਰ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਜਨਮ ਦਰ ਪ੍ਰਤੀ ਔਰਤ ਇੱਕ ਬੱਚੇ ਤੱਕ ਪਹੁੰਚ ਗਈ ਹੈ ਅਤੇ ਇਸ ਕਾਰਨ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਸਰਕਾਰ ਤੋਂ ਲੈ ਕੇ ਸਥਾਨਕ ਸਮਾਜਿਕ ਜਥੇਬੰਦੀਆਂ ਨੇ ਇਸ ਬਾਰੇ ਚਿੰਤਾ ਪ੍ਰਗਟਾਈ ਹੈ। ਇਨ੍ਹਾਂ ਸੰਸਥਾਵਾਂ ਦਾ ਕਹਿਣਾ ਹੈ ਕਿ ਇਸ ਜਨਮ ਦਰ ਨੂੰ ਵਧਾਉਣ ਦੀ ਲੋੜ ਹੈ।
ਸੀ.ਐੱਮ. ਤਮਾਂਗ ਨੇ ਕਿਹਾ ਕਿ ਆਮ ਤੌਰ ‘ਤੇ ਪਰਿਵਾਰ ਵਿੱਚ ਇੱਕ ਹੀ ਬੱਚੇ ਦਾ ਜਨਮ ਹੁੰਦਾ ਹੈ, ਸਰਕਾਰ ਇਸ ਨੂੰ ਵਧਾਉਣ ਲਈ ਸਾਰੇ ਜ਼ਰੂਰੀ ਉਪਾਅ ਕਰੇਗੀ। ਇਸ ਲਈ ਮੈਡੀਕਲ ਸਹੂਲਤ, ਛੁੱਟੀ ਆਦਿ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਵਿੱਚ ਆਈਵੀਐੱਫ ਕੇਂਦਰਾਂ ਦੀ ਗਿਣਤੀ ਵਿੱਚ ਵੀ ਵਾਧਾ ਕਰੇਗੀ ਤਾਂ ਜੋ ਉਹ ਔਰਤਾਂ ਵੀ, ਜੋ ਕਿਸੇ ਕਾਰਨ ਗਰਭਵਤੀ ਨਹੀਂ ਹੋ ਸਕਦੀਆਂ, ਬੱਚੇ ਨੂੰ ਜਨਮ ਦੇ ਸਕਣ।
ਵੀਡੀਓ ਲਈ ਕਲਿੱਕ ਕਰੋ -: