ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਹਰੇਕ ਪਾਰਟੀ ਸਰਗਰਮ ਹੈ। ਸਿਆਸੀ ਹਲਚਲ ਤੇਜ਼ ਹੋ ਗਈ ਹੈ। ਇਸੇ ਦਰਮਿਆਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਨੀਵਾਰ ਨੂੰ ਇੱਕ ਪ੍ਰੋਗਰਾਮ ਵਿੱਚ ਪੰਜਾਬ ਅਤੇ ਉੱਤਰ ਪ੍ਰਦੇਸ਼ ਚੋਣਾਂ ਲਈ ਭਾਜਪਾ ਦੀ ਰਣਨੀਤੀ ਬਾਰੇ ਗੱਲਬਾਤ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਉੱਤਰ ਪ੍ਰਦੇਸ਼ ਵਿੱਚ ਭਾਜਪਾ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਗਠਜੋੜ ਦੀਆਂ ਸੰਭਾਵਨਾਵਾਂ ਬਾਰੇ ਵੀ ਪ੍ਰਤੀਕਿਰਿਆ ਦਿੱਤੀ।
ਗ੍ਰਹਿ ਮੰਤਰੀ ਨੇ ਕਿਹਾ ਕਿ ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਗਠਜੋੜ ਦੀਆਂ ਸੰਭਾਵਨਾਵਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਨਾਲ ਗੱਲਬਾਤ ਚੱਲ ਰਹੀ ਹੈ। ਉਨ੍ਹਾਂ ਸੰਕੇਤ ਦਿੱਤਾ ਹੈ ਕਿ ਭਾਜਪਾ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਗਠਜੋੜ ਬਣਾ ਕੇ ਲੜ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਗੌਰਤਲਬ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਨਾਲੋਂ ਨਾਤਾ ਤੋੜ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਪਾਰਟੀ ਬਣਾਉਣ ਦਾ ਐਲਾਨ ਕੀਤਾ ਸੀ। ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਅਮਰਿੰਦਰ ਸਿੰਘ ਕਈ ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਚੁੱਕੇ ਹਨ। ਅਜਿਹੇ ‘ਚ ਸਿਆਸੀ ਗਲਿਆਰਿਆਂ ‘ਚ ਭਾਜਪਾ ਅਤੇ ਅਮਰਿੰਦਰ ਸਿੰਘ ਦੀ ਪਾਰਟੀ ਵਿਚਾਲੇ ਗਠਜੋੜ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ।