ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੇ ਦਿੱਲੀ ਵਿਚ ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਦੋਵੇਂ ਨੇਤਾਵਾਂ ਨੇ ਉਨ੍ਹਾਂ ਨੂੰ ਭਾਰਤ ਰਤਨ ਦਾ ਸਨਮਾਨ ਮਿਲਣ ‘ਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਅਮਿਤ ਸ਼ਾਹ ਨੇ X ‘ਤੇ ਲਿਖਿਆ ਮਾਣਯੋਗ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ਭਾਰਤ ਰਤਨ ਮਿਲਣ ਦੇ ਐਲਾਨ ਦੇ ਬਾਅਦ ਅੱਜ ਉਨ੍ਹਾਂ ਨਾਲ ਮੁਲਾਕਾਤ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ। ਅਡਵਾਨੀ ਜੀ ਨੇ ਦੇਸ਼ ਦੀ ਸੰਸਕ੍ਰਿਤਕ ਵਿਰਾਸਤ, ਰਾਜਨੀਤੀ ਤੇ ਵਿਕਾਸ ਵਿਚ ਬਹੁਮੁੱਲਾ ਯੋਗਦਾਨ ਦਿੱਤਾ ਹੈ। ਉਨ੍ਹਾਂ ਦੇ ਕੀਤੇ ਗਏ ਕੰਮ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਹਨ। ਸ਼ਾਹ ਨੇ ਅੱਗੇ ਲਿਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਡਵਾਨੀ ਜੀ ਨੂੰ ਭਾਰਤ ਰਤਨ ਦੇਣ ਦਾ ਫੈਸਲਾ ਲੈ ਕੇ ਉਨ੍ਹਾਂ ਦੇ ਅਣਥੱਕ ਸੰਘਰਸ਼ਾਂ ਤੇ ਯੋਗਦਾਨ ਨੂੰ ਸਨਮਾਨਿਤ ਕਰਨ ਦਾ ਕੰਮ ਕੀਤਾ ਹੈ।
ਜੇਪੀ ਨੱਢਾ ਨੇ ਲਿਖਿਆ ਕਿ ਭਾਪਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ, ਸਾਡੇ ਆਦਰਸ਼ ਮਾਣਯੋਗ ਲਾਲ ਕ੍ਰਿਸ਼ਨ ਅਡਵਾਨੀ ਜੀ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੇ ਫੈਸਲੇ ਦੇ ਬਾਅਦ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕਰਕੇ ਸ਼ੁੱਭਕਾਮਨਾਵਾਂ ਦਿੱਤੀਆਂ। ਭਾਰਤੀ ਲੋਕਤੰਤਰ ਤੇ ਰਾਜਨੀਤੀ ਨੂੰ ਮਜ਼ਬੂਤ ਤੇ ਸ਼੍ਰੇਸ਼ਠ ਬਣਾਉਣ ਵਿਚ ਅਡਵਾਨੀ ਜੀ ਦਾ ਯੋਗਦਾਨ ਬੇਮਿਸਾਲ ਹੈ। ਨੱਡਾ ਨੇ ਕਿਹਾ ਕਿ ਲੋਕਾਂ ਵਿੱਚ ਦੇਸ਼ ਭਗਤੀ ਅਤੇ ਲੋਕ ਸੇਵਾ ਦੀ ਮਜ਼ਬੂਤ ਭਾਵਨਾ ਪੈਦਾ ਕਰਨ ਦਾ ਉਨ੍ਹਾਂ ਦਾ ਕੰਮ ਭਾਜਪਾ ਦੇ ਹਜ਼ਾਰਾਂ ਵਰਕਰਾਂ ਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਹੈ।
ਵੀਡੀਓ ਲਈ ਕਲਿੱਕ ਕਰੋ –