Ammy Virk Viral Video: ਗਾਇਕ ਅਤੇ ਪੰਜਾਬੀ ਇੰਡਸਟਰੀ ਦੇ ਨਿੱਕੇ ਜ਼ੈਲਦਾਰ ਯਾਨੀ ਕਿ ਐਮੀ ਵਿਰਕ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਨਾਲ ਹੀ ਉਹ ਆਪਣੇ ਫੈਨਜ਼ ਨੂੰ ਸਮੇਂ – ਸਮੇਂ ‘ਤੇ ਆਪਣੇ ਪ੍ਰੋਜੈਕਟਸ ਬਾਰੇ ਅਪਡੇਟ ਕਰਦੇ ਰਹਿੰਦੇ ਹਨ। ਹਾਲ ਹੀ ਵਿੱਚ ਐਮੀ ਵਿਰਕ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ । ਇਸ ਵੀਡੀਓ ਮੈਂਡੀ ਤੱਖਰ ਵੀ ਨਜ਼ਰ ਆ ਰਹੇ ਹਨ। ਇਸ ਵੀਡੀਓ ਐਮੀ ਵਿਰਕ ਅਤੇ ਮੈਂਡੀ ਤੱਖਰ ਦਰਸ਼ਕਾਂ ਦਾ ਖੂਬ ਮੰਨੋਰੰਜਨ ਕਰਦੇ ਨਜ਼ਰ ਆ ਰਹੇ ਹਨ। ਦਰਸ਼ਕਾਂ ਨੂੰ ਇਹ ਵੀਡੀਓ ਖੂਬ ਹਸਾ ਰਹੀ ਹੈ ।
![Ammy Virk Viral Video](https://www.punjabi.dailypost.in/wp-content/uploads/2020/05/55.png)
ਜਿਸਦੇ ਚੱਲਦੇ ਇਸ ਵੀਡੀਓ ਨੂੰ ਛੇ ਲੱਖ ਤੋਂ ਵੱਧ ਲੋਕ ਦੇਖ ਚੁੱਕੇ ਨੇ । ਇਸ ਤੋ ਇਲਾਵਾ ਤੁਹਾਨੂੰ ਦੱਸ ਦਈਏ ਕਿ ਐਮੀ ਵਿਰਕ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਗਾਇਕੀ ਤੋਂ ਕੀਤੀ ਤੇ ਆਪਣੀ ਗਾਇਕੀ ਨਾਲ ਲੱਖਾਂ ਲੋਕਾਂ ਨੂੰ ਆਪਣਾ ਦੀਵਾਨਾ ਬਣਾ ਲਿਆ , ਇਹ ਹੀ ਨਹੀਂ ਐਮੀ ਵਿਰਕ ਨੇ ਪੰਜਾਬੀ ਇੰਡਸਟਰੀ ਵਿੱਚ ਅਦਾਕਾਰੀ ਦੀ ਸ਼ੁਰੂਆਤ ਵੀ ਕੀਤੀ ‘ਤੇ ਹੁਣ ਐਮੀ ਵਿਰਕ ਇੱਕ ਵੱਡੇ ਅਦਾਕਾਰ ਬਣ ਗਏ ਹਨ। ਐਮੀ ਵਿਰਕ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦੇ ਦਿਲਾਂ ਨੂੰ ਟੂੰਬ ਲਿਆ ਤੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫਿਲਮਾਂ ਦਿੱਤੀਆਂ ਹਨ।ਐਮੀ ਵਿਰਕ ਨੇ ਕੇਵਲ ਪੰਜਾਬੀ ਇੰਡਸਟਰੀ ਵਿੱਚ ਨਹੀਂ ਬਲਕਿ ਹੁਣ ਬਾਲੀਵੁਡ ਇੰਡਸਟਰੀ ਵਿੱਚ ਵੀ ਆਪਣੀ ਕਾਮਯਾਬੀ ਦੇ ਝੰਡੇ ਗੱਡਣ ਲਈ ਤਿਆਰ ਹਨ।
ਐਮੀ ਵਿਰਕ ਬਾਲੀਵੁਡ ਦੀ ਹੁਣ ਕਈ ਫਿਲਮਾਂ ਵਿੱਚ ਨਜ਼ਰ ਆਉਣ ਵਾਲੇ ਹਨ। ਜੇਕਰ ਐਮੀ ਵਿਰਕ ਦੇ ਫਿਲਮੀ ਕਰੀਅਰ ਦੀ ਗੱਲ ਕੀਤੀ ਜਾਵੇ ਤਾਂ ਐਮੀ ਵਿਰਕ ਨੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਅਦਾਕਾਰ ਅਮਰਿੰਦਰ ਗਿੱਲ ਦੀ ਫਿਲਮ ਅੰਗਰੇਜ ਤੋਂ ਆਪਣੇ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ।ਇਸ ਤੋਂ ਬਾਅਦ ਐਮੀ ਵਿਰਕ ਨੇ ਇੰਡਸਟਰੀ ਇੱਕ ਤੋਂ ਬਾਅਦ ਇੱਕ ਸੁਪਰਹਿੱਟ ਫਿਲਮਾਂ ਦਿੱਤੀਆਂ। ਇਹ ਹੀ ਨਹੀਂ ਐਮੀ ਵਿਰਕ ਨੇ ਕਈ ਪੰਜਾਬੀ ਭੰਗੜੇ ਵਾਲੇ ਗੀਤਾਂ ਨੂੰ ਆਪਣੀ ਸੁਰੀਲੀ ਆਵਾਜ਼ ਨਾਲ ਗਾਇਆ ਤੇ ਨਾਲ ਹੀ ਪੰਜਾਬੀ ਫਿਲਮਾਂ ਵਿੱਚ ਆਪਣੀ ਕਿਸਮਤ ਅਜਮਾਈ ਅਤੇ ਖੂਬ ਸਫਲਤਾ ਵੀ ਹਾਸਿਲ ਕੀਤੀ। ਹੁਣ ਐਮੀ ਵਿਰਕ ਆਪਣੀ ਖੂਬਸੂਰਤ ਗਾਇਕੀ ਅਤੇ ਬਾਕਮਾਲ ਅਦਾਕਾਰੀ ਨਾਲ ਲੱਖਾਂ ਲੋਕਾਂ ਨੂੰ ਆਪਣਾ ਦੀਵਾਨਾ ਬਣਾਏ ਹੋਏ ਹਨ।ਜੇਕਰ ਐਮੀ ਵਿਰਕ ਦੀਆਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ ਫਿਲਮਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਵਿੱਚੋਂ ਅੰਗਰੇਜ਼, ਅਰਦਾਸ, ਬੰਬੂਕਾਟ ਫਿਲਮਾਂ ਵਿੱਚ ਆਪਣੀ ਬੇਹਤਰੀਨ ਅਦਾਕਾਰੀ ਕੀਤੀ ਤੇ ਕਈ ਲੋਕਾਂ ਦਾ ਦਿਲ ਜਿੱਤ ਲਿਆ।