Amrit Maan Father Birthday: ਕੋਰੋਨਾ ਵਾਇਰਸ ਦੇ ਕਹਿਰ ਨੇ ਹਰ ਕਿਸੇ ਨੂੰ ਪ੍ਰਭਾਵਿਤ ਕੀਤਾ ਹੈ। ਕੋਰੋਨਾ ਦੇ ਵੱਧਦੇ ਮਾਮਲਿਆਂ ਦੀ ਵਜ੍ਹਾ ਕਾਰਨ ਪਾਲੀਵੁਡ ਸੈਲੇਬਸ ਵੀ ਬੁਰੀ ਤਰ੍ਹਾਂ ਘਬਰਾਏ ਹੋਏ ਹਨ। ਲਗਭਗ ਸਾਰਿਆਂ ਨੇ ਆਪ ਨੂੰ ਕੁੱਝ ਸਮੇਂ ਲਈ ਸੈਲਫ ਆਈਸੋਲੇਸ਼ਨ ਵਿੱਚ ਰੱਖਿਆ ਹੈ ਅਤੇ ਫੈਨਜ਼ ਨੂੰ ਵੀ ਸੁਚੇਤ ਰਹਿਣ ਦੀ ਸਲਾਹ ਦੇ ਰਹੇ ਹਨ।ਅਜਿਹੇ ਵਿਚ ਸਿਤਾਰੇ ਵੀ ਸਰਕਾਰ ਦੇ ਲੌਕ-ਡਾਊਨ ਦੇ ਸਮਰਥਨ ਵਿਚ ਅੱਗੇ ਆ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕਰ ਰਹੇ ਹਨ। ਪੰਜਾਬੀ ਗਇਕ ਅੰਮ੍ਰਿਤ ਮਾਨ ਵੀ ਆਪਣੇ ਘਰ ਪਰਿਵਾਰ ਵਾਲਿਆਂ ਨਾਲ ਸਮਾਂ ਬਿਤਾ ਰਹੇ ਹਨ।
ਹਾਲ ਹੀ ਵਿਚ ਅੰਮ੍ਰਿਤ ਮਾਨ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੇ ਪਿਤਾ ਦੀ ਇਕ ਤਸਵੀਰ ਪੋਸਟ ਕੀਤੀ ਹੈ, ਜੋ ਸੋਸ਼ਲ ਮੀਡੀਆ ਉੱਤੇ ਕਾਫੀ ਵਾਇਰਲ ਹੋ ਰਹੀ ਹੈ। ਇਸ ਤਸਵੀਰ ‘ਚ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਆਪਣੇ ਪਿਤਾ ਜੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਦੇ ਨਾਲ ਹੀ ਅੰਮ੍ਰਿਤ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ “ਹੈਪੀ ਬਰਥਡੇ ਡੈਡ ਸਾਰੀ ਉਮਰ ਕੋਸ਼ਿਸ਼ ਕਰਾਂਗਾ ਕਿ ਤੁਹਾਨੂੰ ਖੁਸ਼ ਰੱਖਾਂ। ਵਾਹਿਗੁਰੂ ਦੁਨੀਆ ਦੇ ਸਾਰੇ ਮਾਪਿਆਂ ਨੂੰ ਖੁਸ਼ ਤੇ ਤੰਦਰੁਸਤ ਰੱਖੇ”।ਦੱਸ ਦਈਏ ਕਿ ਬੀਤੇ ਦਿਨ ਅੰਮ੍ਰਿਤ ਮਾਨ ਦੇ ਪਿਤਾ ਦਾ ਜਨਮ ਦਿਨ ਸੀ ।
ਜਿਸ ਮੌਕੇ ‘ਤੇ ਗਾਇਕ ਨੇ ਇਹ ਤਸਵੀਰ ਸਾਂਝੀ ਕੀਤੀ ਸੀ । ਜੇ ਗੱਲ ਕਰੀਏ ਅੰਮ੍ਰਿਤ ਮਾਨ ਦੇ ਕੰਮ ਦੀ ਤਾਂ ਉਹ ਪੰਜਾਬੀ ਗੀਤਾਂ ਦੇ ਨਾਲ ਪੰਜਾਬੀ ਫ਼ਿਲਮਾਂ ‘ਚ ਕਾਫੀ ਸਰਗਰਮ ਨੇ। ਅੰਮ੍ਰਿਤ ਮਾਨ ਇਸ ਤੋਂ ਪਹਿਲਾਂ ਵੀ ਟਰੈਂਡਿੰਗ ਨਖਰਾ, ਬੰਬ ਜੱਟ, ਪੈੱਗ ਦੀ ਵਾਸ਼ਨਾ, ਕਿੰਗ ਵਰਗੇ ਸੁਪਰ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ।ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤ ਮਾਨ ‘ਦ ਕਿੰਗ’ ਦੇ ਨਾਲ ਸਰੋਤਿਆਂ ਦੀ ਕਚਹਿਰੀ ‘ਚ ਹਾਜ਼ਰ ਹੋਏ ਸਨ। ਇਸ ਗੀਤ ਨੂੰ ਵੀ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ਅਤੇ ਇਸ ਤੋਂ ਪਹਿਲਾਂ ਵੀ ਅੰਮ੍ਰਿਤ ਮਾਨ ਨੇ ਕਈ ਹਿੱਟ ਗੀਤ ਗਾਏ ਹਨ ਅੰਮ੍ਰਿਤ ਮਾਨ ਨੇ ਕਈ ਹਿੱਟ ਗੀਤਾਂ ਨਾਲ ਪੰਜਾਬੀ ਇੰਡਸਟਰੀ ਨੂੰ ਨਵਾਜ਼ਿਆ ਹੈ ਅਤੇ ਉਹ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਨੇ। ਜਿਸ ‘ਚ ਲੌਂਗ ਲਾਚੀ,ਆਟੇ ਦੀ ਚਿੜੀ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ ।