ਅਜਨਾਲਾ ਥਾਣੇ ‘ਤੇ ਹਮਲੇ ਦੇ ਦੋ ਦਿਨ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ‘ਵਾਰਿਸ ਪੰਜਾਬ ਦੇ’ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ‘ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਟਵੀਟ ਕਰਕੇ ਅੰਮ੍ਰਿਤਪਾਲ ਸਿੰਘ ਨੂੰ ਕਾਫੀ ਕੁਝ ਕਿਹਾ। ਸੀਐਮ ਮਾਨ ਨੇ ਅੰਮ੍ਰਿਤਪਾਲ ਨੂੰ ਇਹ ਜਵਾਬ ਉਸੇ ਦੀ ਭਾਸ਼ਾ ਵਿੱਚ ਦਿੱਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ਲਿਖਿਆ ਹੈ ਕਿ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਬਣਾ ਕੇ ਥਾਣਿਆਂ ਤੱਕ ਲੈ ਕੇ ਜਾਣ ਵਾਲੇ ਕਿਸੇ ਵੀ ਪੱਖ ਤੋਂ ਪੰਜਾਬ ਤੇ ਪੰਜਾਬੀਅਤ ਦੇ ‘ਵਾਰਿਸ’ ਅਖਵਾਉਣ ਦੇ ਕਾਬਿਲ ਨਹੀਂ ਹੋ ਸਕਦੇ।
ਸੀ.ਐੱਮ. ਭਗਵੰਤ ਮਾਨ ਦੇ ਇਸ ਟਵੀਟ ਤੋਂ ਬਾਅਦ ਪੰਜਾਬ ਦੇ ਇਤਿਹਾਸ ਦੀ ਇਸ ਵੱਡੀ ਗਲਤੀ ਖਿਲਾਫ ਪੂਰੇ ਸੂਬੇ ਦੀਆਂ ਸਿਆਸੀ ਪਾਰਟੀਆਂ ਇਕਜੁੱਟ ਹੁੰਦੀਆਂ ਨਜ਼ਰ ਆ ਰਹੀਆਂ ਹਨ। ਸ਼ੁੱਕਰਵਾਰ ਨੂੰ ਹੀ ਡੀਜੀਪੀ ਪੰਜਾਬ ਨੇ ਸਪੱਸ਼ਟ ਕੀਤਾ ਸੀ ਕਿ ਭੀੜ ਨੂੰ ਕਾਬੂ ਕਰਨਾ ਔਖਾ ਨਹੀਂ ਸੀ ਪਰ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਆੜ ਵਿੱਚ ਕਾਇਰਤਾ ਭਰੀ ਹਰਕਤ ਕੀਤੀ, ਜਿਸ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਲੈ ਕੇ ਪੁਲਿਸ ਮੁਲਾਜ਼ਮਾਂ ਨੂੰ ਲਾਠੀਆਂ ਅਤੇ ਤਲਵਾਰਾਂ ਦਾ ਸਾਹਮਣਾ ਕਰਨਾ ਪਿਆ।
ਸੀ.ਐੱਮ. ਮਾਨ ਦੇ ਇਸ ਟਵੀਟ ‘ਤੇ ਬੁੱਧੀਜੀਵੀਆਂ ਦਾ ਕਹਿਣਾ ਹੈ ਕਿ ਇਹ ਜਵਾਬ ਅੰਮ੍ਰਿਤਪਾਲ ਨੂੰ ਉਨ੍ਹਾਂ ਦੀ ਹੀ ਭਾਸ਼ਾ ‘ਚ ਦਿੱਤਾ ਗਿਆ ਹੈ। ਅੰਮ੍ਰਿਤਪਾਲ ਹਮੇਸ਼ਾ ਹੀ ਧਰਮ ਨੂੰ ਅੱਗੇ ਰੱਖ ਕੇ ਖਾਲਿਸਤਾਨ ਦੀ ਗੱਲ ਕਰਦਾ ਰਿਹਾ ਹੈ। ਇਸ ਟਵੀਟ ‘ਚ ਸੀਐੱਮ ਭਗਵੰਤ ਮਾਨ ਨੇ ਧਰਮ ਨੂੰ ਸਾਹਮਣੇ ਰੱਖ ਕੇ ਅੰਮ੍ਰਿਤਪਾਲ ਸਿੰਘ ‘ਤੇ ਵੀ ਹਮਲਾ ਬੋਲਿਆ ਹੈ, ਜਿਸ ਨਾਲ ਸਿੱਖ ਧਰਮ ਨਾਲ ਜੁੜੀਆਂ ਸ਼ਖ਼ਸੀਅਤਾਂ ਅਤੇ ਸਿਆਸੀ ਪਾਰਟੀਆਂ ਸਹਿਮਤ ਹਨ।
ਇਹ ਵੀ ਪੜ੍ਹੋ : ‘ਹਰਿਆਣਾ ਦੇ ਲੋਕ ਪੰਜਾਬ ‘ਚ ਪ੍ਰਵਾਸੀ ਨਹੀਂ ‘ ਰਾਖਵੇਂਕਰਨ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫੈਸਲਾ
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਟਵੀਟ ਵਿੱਚ ‘ਵਾਰਸ’ ਸ਼ਬਦ ਦੀ ਵਿਸ਼ੇਸ਼ ਚੋਣ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਨਾਲਾ ਵਿੱਚ ਕਾਰਾ ਕਰਨ ਵਾਲਾ ਪੰਜਾਬ ਅਤੇ ਪੰਜਾਬੀਅਤ ਦਾ ‘ਵਾਰਸ’ ਨਹੀਂ ਹੋ ਸਕਦਾ।
ਵੀਡੀਓ ਲਈ ਕਲਿੱਕ ਕਰੋ -: