‘ਵਾਰਿਸ ਪੰਜਾਬ ਦੇ’ ਜਥੇਦਾਰ ਅੰਮ੍ਰਿਤਪਾਲ ਸਿੰਘ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿੱਚ ਅੰਮ੍ਰਿਤਪਾਲ ਸਿੰਘ ਮਰਸਡੀਜ਼ ਕਾਰ ਵਿੱਚ ਘੁੰਮਦੇ ਨਜ਼ਰ ਆ ਰਹੇ ਹਨ, ਜਿਸ ‘ਤੇ ਹਰਿਆਣਾ ਦਾ ਨੰਬਰ ਲੱਗਾ ਹੋਇਆ ਹੈ। ਖਾਸ ਗੱਲ ਇਹ ਹੈ ਕਿ ਇਹ ਕਾਰ ਹਰਿਆਣਾ ਦੇ ਇਕ ਵਪਾਰੀ ਅਤੇ ਭਾਜਪਾ ਸਮਰਥਕ ਦੇ ਨਾਂ ‘ਤੇ ਰਜਿਸਟਰਡ ਹੈ।

ਜਿਵੇਂ ਹੀ ਅੰਮ੍ਰਿਤਪਾਲ ਸਿੰਘ ਅਤੇ ਮਰਸਡੀਜ਼ ਕਾਰ ਨੰਬਰ HR72E1818 ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਗੱਲਾਂ ਵੀ ਬਣਨੀਆਂ ਸ਼ੁਰੂ ਹੋ ਗਈਆਂ। ਕਈਆਂ ਨੇ ਅੰਮ੍ਰਿਤਪਾਲ ਨੂੰ ਕੇਂਦਰੀ ਏਜੰਸੀਆਂ ਦਾ ਏਜੰਟ ਕਿਹਾ, ਜਦੋਂ ਕਿ ਕਈਆਂ ਨੇ ਉਸ ਨੂੰ ਆਈਐਸਆਈ ਦਾ ਏਜੰਟ ਕਿਹਾ। ਅੰਮ੍ਰਿਤਪਾਲ ਦਾ ਕਹਿਣਾ ਹੈ ਕਿ ਸੰਗਤ ਨੇ ਇਹ ਕਾਰ ਉਨ੍ਹਾਂ ਨੂੰ ਦਿੱਤੀ ਹੈ। ਉਸ ਦੇ ਚਾਚਾ ਹਰਜੀਤ ਸਿੰਘ ਨੇ ਇਸ ਗੱਡੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ।
ਰੀਜਨਲ ਟਰਾਂਸਪੋਰਟ ਅਥਾਰਟੀ ਦੀ ਗੱਲ ਕਰੀਏ ਤਾਂ ਇਹ ਕਾਰ ਹਰਿਆਣਾ ਦੇ ਇਕ ਵਪਾਰੀ ਪ੍ਰੇਮ ਨਾਥ ਮਿਹਾਨੀ ਦੇ ਨਾਂ ‘ਤੇ ਰਜਿਸਟਰਡ ਹੈ। ਪ੍ਰੇਮ ਨਾਥ ਵਪਾਰੀ ਹੋਣ ਦੇ ਨਾਲ-ਨਾਲ ਭਾਜਪਾ ਦਾ ਸਮਰਥਕ ਵੀ ਹੈ। ਸਾਰਿਆਂ ਨੇ ਰਜਿਸਟ੍ਰੇਸ਼ਨ ਦਾ ਵੇਰਵਾ ਦੇਖਿਆ, ਪਰ ਉਸ ਦੇ ਹੇਠਾਂ ਕਾਰ ਬਾਰੇ ਹਰਿਆਣਾ ਵੱਲੋਂ ਜਾਰੀ ਐਨਓਸੀ ਵੱਲ ਧਿਆਨ ਨਹੀਂ ਦਿੱਤਾ। ਟਰਾਂਸਫਰ ਲਈ ਕਾਰ ਦਾ NOC ਇਸ ਸਾਲ 17 ਜਨਵਰੀ 2023 ਨੂੰ ਜਾਰੀ ਕੀਤਾ ਗਿਆ ਸੀ।

ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਨੇ ਇਕ ਇੰਟਰਵਿਊ ਵਿਚ ਸਪੱਸ਼ਟ ਕਿਹਾ ਕਿ ਇਹ ਕਾਰ ਨਾ ਤਾਂ ਅੰਮ੍ਰਿਤਪਾਲ ਸਿੰਘ ਦੀ ਹੈ ਅਤੇ ਨਾ ਹੀ ਇਹ ਸੰਸਥਾ ਦੇ ਨਾਂ ‘ਤੇ ਰਜਿਸਟਰਡ ਹੈ। ਇਹ ਪਿੰਡ ਭੂਰਾ ਦੇ ਵਸਨੀਕ ਰਣਧੀਰ ਸਿੰਘ ਧੀਰਾ ਦਾ ਹੈ, ਜੋ ਖ਼ੁਦ ਵਿਦੇਸ਼ ਵਿੱਚ ਸੈਟਲ ਹੈ। ਉਸ ਨੇ ਪਿਛਲੇ ਮਹੀਨੇ ਖਰੀਦ ਕੇ ਇਸ ਨੂੰ ਚਲਾਉਣ ਲਈ ਦਿੱਤਾ ਹੈ।
ਇਹ ਵੀ ਪੜ੍ਹੋ : ਚੀਨ ਦੀ ਵੁਹਾਨ ਲੈਬ ਤੋਂ ਹੀ ਨਿਕਲਿਆ ਸੀ ਵਿਨਾਸ਼ਕਾਰੀ ਕੋਰੋਨਾ! ਅਮਰੀਕਾ ਦਾ ਪੱਕਾ ਦਾਅਵਾ
ਉਸ ਨੇ ਦੱਸਿਆ ਕਿ ਉਹ ਇਸ ਗੱਡੀ ਨੂੰ ਆਪਣੇ ਭਰਾ ਦੇ ਨਾਂ ‘ਤੇ ਟਰਾਂਸਫਰ ਕਰਵਾਉਣਾ ਚਾਹੁੰਦੇ ਸੀ ਪਰ ਕਿਸੇ ਕਾਰਨ ਉਹ ਅਜੇ ਤੱਕ ਇਸ ਨੂੰ ਟਰਾਂਸਫਰ ਨਹੀਂ ਕਰਵਾ ਸਕੇ।
ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “























