MP ਅੰਮ੍ਰਿਤਪਾਲ ਸਿੰਘ ਦੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਪੱਪਲਪ੍ਰੀਤ ਸਿੰਘ ਨੂੰ ਰਿਮਾਂਡ ਖਤਮ ਹੋਣ ਮਗਰੋਂ ਅੱਜ ਅਜਨਾਲਾ ਕੋਰਟ ਵਿਚ ਪੇਸ਼ ਕੀਤਾ ਗਿਆ। ਕੋਰਟ ਨੇ ਪੱਪਲਪ੍ਰੀਤ ਸਿੰਘ 14 ਦਿਨਾਂ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਹੈ ਤੇ ਹੁਣ 1 ਮਈ ਨੂੰ ਮੁੜ ਤੋਂ ਕੋਰਟ ਵਿਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮਨੀਲਾ ਗਏ ਪੰਜਾਬੀ ਨੌਜਵਾਨ ਦੀ ਸੜਕ ਹਾ.ਦ/ਸੇ ‘ਚ ਮੌ/ਤ, ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ
ਜ਼ਿਕਰਯੋਗ ਹੈ ਕਿ ਫਰਵਰੀ 2023 ਵਿਚ ਅਜਨਾਲਾ ਥਾਣੇ ‘ਤੇ ਹਮਲੇ ਵਿਚ ਅਜਨਾਲਾ ਪੁਲਿਸ ਨੇ ਧਾਰਾ 39 ਤਹਿਤ FIR ਦਰਜ ਕੀਤੀ ਸੀ। ਇਸ ਕੇਸ ਵਿਚ ਹੁਣ ਤੱਕ 40 ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਪੱਪਲਪ੍ਰੀਤ ਸਿੰਘ ਵੀ ਉਨ੍ਹਾਂ ਵਿਚੋਂ ਇਕ ਹੈ। ਜਦੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੀ ਕੋਸ਼ਿਸ਼ ਕੀਤੀ ਗਈ ਸੀ ਤਾਂ ਪੱਪਲਪ੍ਰੀਤ ਵੀ ਉਸ ਦੇ ਨਾਲ ਹੀ ਭੱਜਿਆ ਸੀ। ਅਖੀਰ ਵਿਚ ਉਸ ਨੂੰ ਗ੍ਰਿਫਤਾਰ ਕਰਕੇ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਭੇਜ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























