ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਅੱਜ ਅੰਮ੍ਰਿਤਸਰ ਲਿਆਂਦਾ ਜਾਵੇਗਾ ਤੇ ਉਥੋਂ ਦੀ ਕੋਰਟ ਵਿਚ ਪੇਸ਼ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਅਜਨਾਲਾ ਥਾਣਾ ਹਮਲੇ ਮਾਮਲੇ ‘ਚ ਪੰਜਾਬ ਪੁਲਿਸ ਵੱਡਾ ਐਕਸ਼ਨ ਲੈ ਸਕਦੀ ਹੈ।
ਇਹ ਵੀ ਪੜ੍ਹੋ : ਮਲੇਸ਼ੀਆ ਘੁੰਮਣ ਗਏ ਸਿੱਖ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ ਜਿਨ੍ਹਾਂ ਵਿਚ ਬਸੰਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਗਿੱਲ, ਸਰਬਜੀਤ ਸਿੰਘ ਕਲਸੀ, ਗੁਰਿੰਦਰਪਾਲ ਸਿੰਘ ਔਜਲਾ, ਹਰਜੀਤ ਸਿੰਘ, ਕੁਲਵੰਤ ਸਿੰਘ ਧਾਲੀਵਾਲ ਹਨ। ਇਹ ਵੀ ਖਬਰ ਹੈ ਕਿ ਕੋਰਟ ਵਿਚ ਪੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਮੈਡੀਕਲ ਵੀ ਕਰਵਾਇਆ ਜਾਵੇਗਾ। ਇਹ ਸਾਰੇ ਸਿੱਖ ਨੌਜਵਾਨ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹਨ ਜਿਨ੍ਹਾਂ ਦਾ NSA ਖਤਮ ਹੋਣ ‘ਤੇ ਪੰਜਾਬ ਦੇ ਅੰਮ੍ਰਿਤਸਰ ਲਿਆਂਦਾ ਜਾਵੇਗਾ।
ਬੀਤੇ ਦਿਨੀਂ ਵੀ ਡੀਆਈਜੀ ਦਾ ਬਿਆਨ ਸਾਹਮਣੇ ਆਇਆ ਸੀ ਕਿ ਅਜਨਾਲਾ ਥਾਣੇ ‘ਤੇ ਜੋ ਹਮਲਾ ਹੋਇਆ ਸੀ ਤੇ ਇਸ ਵਿਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋਏ ਸਨ ‘ਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸੇ ਤਹਿਤ ਹੁਣ ਅੰਮ੍ਰਿਤਸਪਾਲ ਸਿੰਘ ਦੇ 7 ਸਾਥੀਆਂ ‘ਤੇ ਪੰਜਾਬ ਪੁਲਿਸ ਸ਼ਿਕੰਜਾ ਕੱਸਦੀ ਨਜ਼ਰ ਆ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
