ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਸਰਹੱਦ ਪਾਰ ਤੋਂ ਚੱਲ ਰਹੇ ਡਰੱਗ ਤੇ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਆਪ੍ਰੇਸ਼ਨ ਤਹਿਤ 12 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਜਿਸ ਵਿਚ ਪਾਕਿਸਤਾਨ ਆਧਾਰਿਤ ਤਸਕਰਾਂ ਦੇ ਸੰਪਰਕ ਵਿਚ ਰਹਿਣ ਵਾਲਾ ਮੁੱਖ ਸਹਿਯੋਗੀ ਮਨਜੀਤ ਸਿੰਘ ਉਰਫ ਭੋਲਾ ਵੀ ਸ਼ਾਮਲ ਹੈ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਇਸ ਨੈਟਵਰਕ ਦੇ ਹੋਰ ਮੈਂਬਰਾਂ ਤੇ ਪੂਰੀ ਤਸਕਰੀ ਲੜੀ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਚੱਲ ਰਹੀ ਹੈ। ਛੇਹਰਟਾ ਪੁਲਿਸ ਸਟੇਸ਼ਨ ਵਿਚ NDPS ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ।
2.192 ਕਿਲੋਗ੍ਰਾਮ ਹੈਰੋਇਨ (ਇੰਟਰਨੈਸ਼ਨਲ ਕੀਮਤ ਲਗਭਗ 14 ਕਰੋੜ ਰੁਪਏ), 3 ਹਥਿਆਰ (.30 ਬੋਰ, ਜਿਸ ਵਿਚ 2 ਆਟੋਮੈਟਿਕ ਸ਼ਾਮਲ ਹਨ), ਡਰੱਗ ਮਨੀ 2.26 ਲੱਖ ਨਕਦ ਤੇ ਇਕ ਫਾਰਚੂਨਰ ਕਾਰ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ‘ਚ ਵਿਛੀ ਧੁੰਦ ਦੀ ਚਾਦਰ, ਫਰੀਦਕੋਟ ਤੇ ਅੰਮ੍ਰਿਤਸਰ ਸ਼ਿਮਲਾ ਤੋਂ ਵੀ ਠੰਢੇ, ਇੰਝ ਬਚੋ ਠੰਢ ਤੋਂ
ਪੰਜਾਬ ਪੁਲਿਸ ਅਪਰਾਧ ਨੂੰ ਖਤਮ ਕਰਨ ਤੇ ਸੂਬੇ ਵਿਚ ਸ਼ਾਂਤੀ ਤੇ ਖੁਸ਼ਹਾਲੀ ਨੂੰ ਬਣਾਏ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਆਪ੍ਰੇਸ਼ਨ ਨੇ ਦਿਖਾ ਦਿੱਤਾ ਹੈ ਕਿ ਪੁਲਿਸ ਸਰਹੱਦ ਪਾਰ ਤੋਂ ਹੋਣ ਵਾਲੀ ਤਸਕਰੀ ਤੇ ਅਪਰਾਧਾਂ ‘ਤੇ ਕੜੀ ਨਜ਼ਰ ਰੱਖ ਰਹੀ ਹੈ ਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਤੱਕ ਪਹੁੰਚਾਉਣ ਵਿਚ ਕੋਈ ਕਸਰ ਨਹੀਂ ਛੱਡੇਗੀ। ਪੁਲਿਸ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਣ।
ਵੀਡੀਓ ਲਈ ਕਲਿੱਕ ਕਰੋ -: