ਅੰਮ੍ਰਿਤਸਰ ਵਿਚ ਵੀਰਵਾਰ ਨੂੰ ਇਕ ਔਰਤ ਨੇ ਮੰਦਰ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੂੰ ਲੋਕਾਂ ਨੇ ਸਿਵਲ ਹਸਪਤਾਲ ਪਹੁੰਚਾਇਆ ਪਰ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਕੀਤੀ।
ਪਰਿਵਾਰ ਨੇ ਖੁਦਕੁਸ਼ੀ ਦੇ ਕਾਰਨ ਬਾਰੇ ਕੁਝ ਨਹੀਂ ਦੱਸਿਆ ਹੈ। ਜਾਣਕਾਰੀ ਮੁਤਾਬਕ ਬਟਾਲਾ ਰੋਡ ਸਥਿਤ ਬੋਹੜ ਵਾਲਾ ਸ਼ਿਵਾਲਾ ‘ਚ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਕਿ 8 ਸਾਲ ਦੀ ਬੱਚੀ ਦੇ ਰੋਣ ‘ਤੇ ਚੀਖਣ ਦੀਆਂ ਆਵਾਜ਼ਾਂ ਆਉਣ ਲੱਗੀਆਂ। ਇਹ ਆਵਾਜ਼ਾਂ ਮੰਦਰ ਦੀ ਤੀਜੀ ਮੰਜ਼ਿਲ ਤੋਂ ਆ ਰਹੀਆਂ ਸੀ। ਲੋਕਾਂ ਨੇ ਦੇਖਿਆ ਤਾਂ ਤੀਜੀ ਮੰਜ਼ਿਲ ਤੋਂ ਇਕ ਮਹਿਲਾ ਖੁਦਕੁਸ਼ੀ ਕਰਨ ਨੂੰ ਤਿਆਰ ਸੀ। ਲੋਕਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਬੱਚੀ ਵੀ ਉਸ ਨੂੰ ਰੋਕਦੀ ਰਹੀ ਪਰ ਉਹ ਨਹੀਂ ਮੰਨੀ ਤੇ ਛਾਲ ਮਾਰ ਦਿੱਤੀ।
ਵੀਡੀਓ ਲਈ ਕਲਿੱਕ ਕਰੋ -:
“Fastway ਤੋਂ 3 ਕਰੋੜ ਮੰਗਦਾ ਸੀ GST ਇੰਸਪੈਕਟਰ! ਹੁਣ ਹੱਥਾਂ ‘ਚ ਹੱਥਕੜੀਆਂ ਨੇ, Sting ਓਪਰੇਸ਼ਨ ਨੇ ਲਿਆਂਦਾ “
ਮਹਿਲਾ ਗੋਕੁਲ ਵਿਹਾਰ ਦੀ ਰਹਿਣ ਵਾਲੀ ਸੀ ਤੇ ਉਸ ਦਾ ਨਾਂ ਰਜਨੀ ਸੀ। ਮਹਿਲਾ ਤੋਂ ਕਿਸੇ ਤਰ੍ਹਾਂ ਦਾ ਸੁਸਾਈਡ ਨੋਟ ਨਹੀਂ ਮਿਲਿਆ। ਬੱਚੀ ਵੀ ਕੁਝ ਕਹਿਣ ਦੀ ਹਾਲਤ ਵਿਚ ਨਹੀਂ ਸੀ। ਮ੍ਰਿਤਕ ਰਜਨੀ ਦੇ ਪਰਿਵਾਰ ਨੇ ਅਜੇ ਕੁਝ ਵੀ ਕਹਿਣ ਤੋਂ ਮਨ੍ਹਾ ਕਰ ਦਿੱਤਾ ਹੈ। ਦੂਜੇ ਪਾਸੇ ਪੁਲਿਸ ਦਾ ਮੰਨਣਾ ਹੈ ਕਿ ਖੁਦਕੁਸ਼ੀ ਦਾ ਕਾਰਨ ਘਰੇਲੂ ਝਗੜਾ ਸੀ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਪਰਿਵਾਰ ‘ਤੇ ਛੋਟੀ ਬੱਚੀ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।