ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਸਾਲ ਦੀ ਸਭ ਤੋਂ ਵੱਡੀ ਹੈਰੋਇਨ ਦੀ ਰਿਕਵਰੀ ਕੀਤੀ ਹੈ। ਪਾਕਿਸਤਾਨ ਤੋਂ ਆਈ 30 ਕਿਲੋ ਹੈਰੋਇਨ ਦੀ ਬਰਾਮਦਗੀ ਪੁਲਿਸ ਵੱਲੋਂ ਅੰਮ੍ਰਿਤਸਰ ਦੇ ਘੋਰਿੰਡਾ ਥਾਣਾ ਖੇਤਰ ਤੋਂ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ ਹੈ।
ਗੁਪਤ ਸੂਚਨਾ ਦੇ ਆਧਾਰ ‘ਤੇ ਪੰਜਾਬ ਦੀ ਅੰਮ੍ਰਿਤਰ ਦਿਹਾਤੀ ਪੁਲਿਸ ਦੀ ਟੀਮ ਨੇ ਉਕਤ ਹੈਰੋਇਨ ਦੀ ਬਰਾਮਦਗੀ ਕੀਤੀ ਤੇ ਇਕ ਮੁਲਜ਼ਮ ਨੂੰ ਮੌਕੇ ਤੋਂ ਹੀ ਗ੍ਰਿਫਤਾਰ ਕੀਤਾ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਵਿਚ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਤੇ ਇਕ ਕਾਰ ਨਾਲ 30 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ :PM ਮੋਦੀ ਨੇ ਟਰੰਪ ਨਾਲ ਕੀਤੀ ਮੁਲਾਕਾਤ, ਟ੍ਰੇਡ ਸਣੇ ਇਨ੍ਹਾਂ ਵੱਡੇ ਮੁੱਦਿਆਂ ‘ਤੇ ਹੋਈ ਚਰਚਾ
ਗ੍ਰਿਫਤਾਰ ਮੁਲਜ਼ਮ ਵੱਡੇ ਪੈਮਾਨੇ ‘ਤੇ ਹੈਰੋਇਨ ਦੀ ਤਸਕਰੀ ਵਿਚ ਸ਼ਾਮਲ ਸੀ। ਉਸ ਨੂੰ ਹੁਣੇ ਜਿਹੇ ਸਰਹੱਦ ਪਾਰ ਡ੍ਰੋਨ ਜ਼ਰੀਏ ਤਸਕਰੀ ਕੀਤੀ ਗਈ ਹੈਰੋਇਨ ਦੀ ਵੱਡੀ ਖੇਪ ਮਿਲੀ ਸੀ। ਮੁਲਜ਼ਮਾਂ ਖਿਲਾਫ ਪੁਲਿਸ ਥਾਣਾ ਘਰਿੰਡਾ ਵਿਚ ਇਕ FIR ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
