ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੇਰਕਾ ਬਾਇਪਾਸ ‘ਤੇ ਇਕ ਐਨਕਾਊਂਟਰ ਵਿਚ ਗੈਂਗ ਦੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਇਸ ਦੌਰਾਨ ਇਕ ਮੁਲਜ਼ਮ ਜ਼ਖਮੀ ਹੋਇਆ ਤੇ ਉਸ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸਥਿਤ ਇਕ ਸਟੋਰ ਦੇ ਮਾਲਕ ਨੂੰ ਹਰਵਿੰਦਰ ਦੋਧੀ ਦੀ ਅਗਵਾਈ ਵਾਲੇ ਗੈਂਗ ਵੱਲੋਂ ਲਗਾਤਾਰ ਧਮਕਾਇਆ ਜਾ ਰਿਹਾ ਸੀ। ਮੁਲਜ਼ ਫੋਨ ਨਾ ਚੁੱਕਣ ‘ਤੇ ਮੈਸੇਜ ਜ਼ਰੀਏ ਵੀ ਡਰਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਮਾਮਲੇ ਦੀ ਸ਼ਿਕਾਇਤ ਮਿਲਦੇ ਹੀਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਤੇ ਜਾਂਚ ਦੌਰਾਨ ਪਤਾ ਲੱਗਾ ਕਿ ਦੁਕਾਨਦਾਰ ਦੇ ਬਾਹਰ ਗੋਲੀ ਵੀ ਚੱਲੀ ਸੀ।
ਇਸ ਮਾਮਲੇ ਵਿਚ ਅੰਮ੍ਰਿਤਸਰ ਪੁਲਿਸ ਦੀ ਸਪੈਸ਼ਲ ਟੀਮ ਨੇ ਤਿੰਨ ਮੁਲਜ਼ਮਾਂ ਨਿਰਮਲਜੋਤ, ਮਨਪ੍ਰੀਤ ਉਰਫ ਮੰਗੂ ਤੇ ਕਿਰਨਦੀਪ ਨੂੰ ਗ੍ਰਿਫਤਾਰ ਕੀਤਾ। ਇਹ ਸਾਰੇ ਮੁਲਜ਼ਮ ਮੁਰਾਦਪੁਰਾ ਪਿੰਡ ਦੇ ਰਹਿਣ ਵਾਲੇ ਹਨ। ਪੁਲਿਸ ਮੁਤਾਬਕ ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨਿਰਮਲਜੋਤ ਨੇ ਪੁਲਿਸ ਤੋਂ ਹਥਿਆਰ ਖੋਹ ਕੇ ਫਾਇਰ ਕਰਨ ਦੀ ਕੋਸਿਸ਼ ਕੀਤੀ। ਪੁਲਿਸ ਵੱਲੋਂ ਚੇਤਾਵਨੀ ਦੇਣ ਦੇ ਬਾਅਦ ਵੀ ਮੁਲਜ਼ਮ ਨਹੀਂ ਮੰਨਿਆ ਤਾਂ ਐੱਸਆਈ ਨੇ ਸੈਲਫ ਡਿਫੈਂਸ ਵਿਚ ਫਾਇਰ ਕੀਤਾ। ਨਤੀਜੇ ਵਜੋਂ ਮੁਲਜ਼ਮ ਜ਼ਖਮੀ ਹੋਇਆ ਤੇ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ।
ਇਹ ਵੀ ਪੜ੍ਹੋ : ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ, ਕਿਹੜੀ ਪਾਰਟੀ ਚੱਲ ਰਹੀ ਅੱਗੇ, ਪੜ੍ਹੋ ਤਾਜ਼ਾ ਅਪਡੇਟ
ਪੁਲਿਸ ਕਮਿਸ਼ਨਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਗੈਂਗਸਟਰ ਛੋਟੇ ਲਾਲਚ ਵਿਚ ਲੋਕਾਂ ਦੀ ਜ਼ਿੰਦਗੀ ਬਰਬਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੇ ਹੱਥ ਲੰਬੇ ਹਨ ਤੇ ਅਪਰਾਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:























