ਅੰਮ੍ਰਿਤਸਰ ਪੁਲਿਸ ਨੇ ਫਿਰੌਤੀ ਮੰਗਣ ਵਾਲੇ ਗੈਂਗ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਇਕ ਮੁਲਜ਼ਮ ਨੂੰ ਮੁਕਾਬਲੇ ਦੇ ਬਾਅਦ ਕਾਬੂ ਕੀਤਾ ਹੈ। ਇਹ ਕਾਰਵਾਈ ਸੁਲਤਾਨਵਿੰਡ ਪਿੰਡ ਕੋਲ ਉਸ ਸਮੇਂ ਹੋਈ ਜਦੋਂ ਪੁਲਿਸ ਸੱਤਾ ਨੌਸ਼ਹਿਰਾ ਗੈਂਗ ਨਾਲ ਜੁੜੇ ਚੌਥੇ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਸੀ।
ਪੁਲਿਸ ਮੁਤਾਬਕ ਇਸ ਤੋਂ ਪਹਿਲਾਂ ਇਸ ਗੈਂਗ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਜਾ ਚੁਕਾ ਸੀ। ਛਾਪੇਮਾਰੀ ਦੌਰਾਨ ਕਾਬੂ ਕੀਤੇ ਗਏ ਮੁਲਜ਼ਮਾਂ ਵਿਚੋਂ ਇਕ ਨੇ ਪੁਲਿਸ ਮੁਲਾਜ਼ਮ ਦੀ ਪਿਸਤੌਲ ਖੋਹਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਆਤਮਰੱਖਿਆ ਲਈ ਜਵਾਬੀ ਫਾਇਰਿੰਗ ਕੀਤੀ ਜਿਸ ਵਿਚ ਜੀਵਨ ਸਿੰਘ ਦੇ ਪੈਰ ਵਿਚ ਗੋਲੀ ਲੱਗੀ। ਮੁਲਜ਼ਮ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 16 ਜਨਵਰੀ ਨੂੰ ਬੀ ਡਵੀਜ਼ਨ ਇਲਾਕੇ ਵਿਚ ਸਥਿਤ ਰਬਾਬ ਜਵੈਲਰਸ ਮਾਲਿਕ ਨੂੰ ਫਿਰੌਤੀ ਲਈ ਧਮਕੀ ਭਰੀ ਕਾਲ ਆਈ ਸੀ। ਸ਼ੁਰੂਆਤ ਵਿਚ ਦੁਕਾਨ ਮਾਲਕ ਨੇ ਸ਼ਿਕਾਇਤ ਦਰਜ ਨਹੀਂ ਕਰਵਾਈ ਪਰ ਉਸੇ ਖੇਤਰ ਵਿਚ ਫਾਇਰਿੰਗ ਦੀ ਘਟਨਾ ਵੀ ਸਾਹਮਣੇ ਆਈ, ਇਸ ਮਗਰੋਂ ਪੁਲਿਸ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ : ਮਜ਼ਾਕ ਵਾਲੀ ਵੀਡੀਓ ‘ਤੇ ਬੋਲੇ ਹੰਸ ਰਾਜ ਹੰਸ-‘ਸਾਰੇ ਉਸਦੇ ਛੋਟੇ ਭਰਾ ਨੇ ਸ਼ਾਇਦ ਇਹ ਸੋਚ ਕੇ ਨਛੱਤਰ ਮੁਆਫ਼ ਕਰ ਦੇਵੇ’
ਜਾਂਚ ਵਿਚ ਸਾਹਮਣੇ ਆਇਆ ਕਿ ਪੂਰਾ ਮਾਮਲਾ ਸੱਤਾ ਨੌਸ਼ਹਿਰਾ ਗੈਂਗ ਨਾਲ ਜੁੜਿਆ ਹੈ। ਗੁਪਤ ਜਾਣਕਾਰੀ ਦੇ ਆਧਾਰ ‘ਤੇ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਤਿੰਨੋਂ ਵੱਖ-ਵੱਖ ਇਲਾਕਿਆਂ ਦੇ ਰਹਿਣ ਵਾਲੇ ਹਨ ਤੇ ਮਜ਼ਦੂਰੀ ਦਾ ਕੰਮ ਕਰਦੇ ਸਨ। ਪੁੱਛਗਿਛ ਵਿਚ ਖੁਲਾਸਾ ਹੋਇਆ ਕਿ ਗੈਂਗ ਨੇ ਇਨ੍ਹਾਂ ਨੂੰ ਪੈਸਿਆਂ ਦਾ ਲਾਲਚ ਦੇ ਕੇ ਫਿਰੌਤੀ ਕਾਲ ਕਰਵਾਉਣ ਲਈ ਇਸਤੇਮਾਲ ਕੀਤਾ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜੋਬਨ ਸਿੰਘ ਇਸ ਮਾਮਲੇ ਵਿਚ ਮੁੱਖ ਭੂਮਿਕਾ ਨਿਭਾ ਰਿਹਾ ਸੀ ਤੇ ਘਟਨਾ ਵਾਲੇ ਦਿਨ ਮੋਟਰਸਾਈਕਲ ਉਹੀ ਚਲਾ ਰਿਹਾ ਸੀ। ਪੁਲਿਸ ਨੇ ਸਪੱਸ਼ਟ ਕੀਤਾ ਕਿ ਫਿਰੌਤੀ ਤੇ ਗੈਂਗਸਟਰ ਗਤੀਵਿਧੀਆਂ ਖਿਲਾਫ ਜ਼ੀਰੋ ਟੋਲਰੈਂਸ ਨੀਤੀ ਜਾਰੀ ਰਹੇਗੀ।
ਵੀਡੀਓ ਲਈ ਕਲਿੱਕ ਕਰੋ -:
























