ਅੰਮ੍ਰਿਤਸਰ ਵਿਚ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਕਾਰਨ ਹੋਣ ਵਾਲੇ ਖਤਰਿਆਂ ਨੂੰ ਦੇਖਦੇ ਹੋਏ ਪੁਲਿਸ ਨੇ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਨੇ ਇਸ ਖਿਲਾਫ ਮੁਹਿੰਮ ਛੇੜੀ ਹੈ। ਇਸ ਮੁਹਿੰਮ ਅਧੀਨ ਹੁਣ ਕਈ ਮਹੱਤਵਪੂਰਨ ਕਦਮ ਵੀ ਚੁੱਕੇ ਹਨ।
ਅੰਮ੍ਰਿਤਸਰ ਪੁਲਿਸ ਨੇ ਹੁਣ ਪਤੰਗਬਾਜ਼ੀ ‘ਤੇ ਨਜ਼ਰ ਰੱਖਣ ਲਈ ਡ੍ਰੋਨ ਤਕਨੀਕ ਦਾ ਸਹਾਰਾ ਲਿਆ ਹੈ। ਇਸ ਨਾਲ ਪਤੰਗ ਉਡਾਉਣ ਵਾਲਿਆਂ ਦੀ ਪਛਾਣ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਬੱਚੇ ਚਾਈਨਾ ਡੋਰ ਨਾਲ ਫੜੇ ਗਏ, ਉਨ੍ਹਾਂ ਦੇ ਮਾਤਾ-ਪਿਤਾ ਨੂੰ ਚੇਤਾਵਨੀ ਦਿੱਤੀ ਜਾਵੇਗੀ। ਜੇਕਰ ਚੇਤਾਵਨੀ ਦੇ ਬਾਅਦ ਉਹ ਦੁਬਾਰਾ ਫੜੇ ਗਏ ਤਾਂ ਮਾਤਾ-ਪਿਤਾ ਖਿਲਾਫ ਵੀ ਕਾਨੂੰਨੀ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਚਾਈਨਾ ਡੋਰ ਵੇਚਣ ਤੇ ਖਰੀਦਣ ਵਾਲੇ ਲੋਕਾਂ ਖਿਲਾਫ ਵੀ ਕੇਸ ਦਰਜ ਕੀਤਾ ਜਾਵੇਗਾ। ਹੁਣ ਤੱਕ ਇਸ ਤਹਿਤ 21 ਵਿਅਕਤੀ ਗ੍ਰਿਫਤਾਰ ਹੋ ਚੁੱਕੇ ਹਨ।
ਅੰਮ੍ਰਿਤਸਰ ਪੁਲਿਸ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਚਾਈਨਾ ਡੋਰ ਇਸਤੇਮਾਲ ਨਾ ਕਰਨ ਤੇ ਨਾ ਹੀ ਇਸ ਨੂੰ ਖਰੀਦਣ। ਜੇਕਰ ਕੋਈ ਵਿਅਕਤੀ ਚਾਈਨਾ ਡੋਰ ਖਰੀਦਦੇ ਜਾਂ ਵੇਚਦੇ ਹੋਏ ਦੇਖਿਆ ਗਿਆ ਤਾਂ ਤੁਰੰਤ ਪੁਲਿਸ ਨੂੰ ਦੱਸਿਆ ਜਾਵੇਗਾ। ਏਸੀਪੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਸ਼ਹਿਰੀ ਖੇਤਰ ਵਿਚ ਡ੍ਰੋਨ ਦੀ ਮਦਦ ਨਾਲ ਚਾਈਨਾ ਡੋਰ ਨਾਲ ਪਤੰਗ ਉਡਾਉਣ ਵਾਲਿਆਂ ‘ਤੇ ਕਾਰਵਾਈ ਹੋਵੇਗੀ। ਡ੍ਰੋਨ ਵਿਚ ਦਿਖਣ ਵਾਲੇ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਮਾਪਿਆਂ ਨੂੰ ਵੀ ਪੁਲਿਸ ਸਟੇਸ਼ਨ ਬੁਲਾਇਆ ਜਾਵੇਗਾ ਤੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਕੈਨੇਡਾ ਦੀ ਸਖ਼ਤੀ ਤੋਂ ਬਾਅਦ ਵੀ ਖੁਲ੍ਹੇ ਰਾਹ, ਬੱਚੇ ਕਰਨਗੇ ਪੜ੍ਹਾਈ ਤੇ ਮਾਂ-ਪਿਓ ਕਮਾਉਣਗੇ ਡਾਲਰ
ਏਸੀਪੀ ਨੇ ਦੱਸਿਆ ਕਿ ਬੱਚਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਪੁੱਛਗਿਛ ਲਈ ਬੁਲਾਇਆ ਗਿਆ ਹੈ। ਉਨ੍ਹਾਂ ਬੱਚਿਆਂ ਤੋਂ ਫਿਰ ਵੇਚਣ ਵਾਲਿਆਂ ਦੀ ਜਾਣਕਾਰੀ ਲਈ ਹੈ। ਅਜਿਹੇ ਹੀ ਪੁਲਿਸ ਨੇ 19 ਮਾਮਲੇ ਦਰਜ ਕਰ ਲਏ ਹਨ ਤੇ 21 ਮੁਲਜ਼ਮਾਂ ਨੂੰ ਫੜ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: