ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਨੌਜਵਾਨ ਨੂੰ 3 ਕਿਲੋ 260 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਫੜੇ ਗਏ ਦੋਸ਼ੀ ਦੀ ਪਛਾਣ ਅੰਗਰੇਜ਼ ਸਿੰਘ ਪੁੱਤਰ ਸਿਤਾਰ ਸਿੰਘ ਵਜੋਂ ਹੋਈ ਹੈ।
ਇਸ ਬਾਰੇ ਗੁਲਨੀਤ ਸਿੰਘ ਖੁਰਾਣਾ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਅੰਮ੍ਰਿਤਸਰ (ਦਿਹਾਤੀ) ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ਅਣਪਛਾਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤ-ਪਾਕਿ ਸਰਹੱਦ ਦਾਉਕੇ ਥਾਣਾ ਘਰਿੰਡਾ ਦੇ ਨੇੜੇ ਹੈਰੋਇਨ ਦੀ ਖੇਪ ਭਾਰਤੀ ਸਮੱਗਲਰਾਂ ਨੂੰ ਸਪਲਾਈ ਕੀਤੀ ਜਾਣੀ ਹੈ।
ਇਹ ਵੀ ਪੜ੍ਹੋ : ਗਊ ਨੂੰ ਐਲਾਨਿਆ ਜਾਵੇ ਰਾਸ਼ਟਰੀ ਪਸ਼ੂ- ਸਚਿਨ ਸ਼ਰਮਾ ਨੇ ਰਾਜਪਾਲ ਨੂੰ ਸੌਂਪਿਆ ਮੰਗ-ਪੱਤਰ
ਜਿਸ ‘ਤੇ ਮੁਕੇਸ਼ ਕੁਮਾਰ ਐਸਪੀ ਨਾਰਕੋਟਿਕ ਤੇ ਐਸਆਈ ਅਜੇਪਾਲ ਸਿੰਘ ਇੰਚਾਰਜ ਨਾਰਕੋਟਿਕ ਸੈੱਲ ਦੀ ਅਗਵਾਈ ਹੇਠ ਇੱਕ ਟੀਮ ਵੱਲੋਂ ਉਥੇ ਸਰਚ ਆਪ੍ਰੇਸ਼ਨ ਚਲਾਇਆ ਗਿਆ ਅਤੇ ਬੀਓਪੀ ਦਾਉਕੇ ਥਾਣਾ ਘਰਿੰਡਾ ਕੋਲੋਂ 3 ਕਿਲੋ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਦੌਰਾਨ ਅੰਗਰੇਜ ਸਿੰਘ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਦੋਸ਼ੀ ਤੋਂ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 15 ਕਰੋੜ ਰੁਪਏ ਦੱਸੀ ਜਾ ਰਹੀ ਹੈ।