ਵਾਲਮੀਕਿ ਸਮਾਜ ਵੱਲੋਂ ਅੱਜ ਅੰਮ੍ਰਿਤਸਰ ਬੰਦ ਦੀ ਕਾਲ ਦਿੱਤੀ ਗਈ ਹੈ। ਉਨ੍ਹਾਂ ਵੱਲੋਂ ਅੱਜ ਭੰਡਾਰੀ ਪੁਲ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਵਾਲਮੀਕਿ ਭਾਈਚਾਰਾ ਭੰਡਾਰੀ ਪੁਲ ਨੂੰ ਜਾਮ ਕਰਕੇ ਧਰਨਾ ਦੇਣਗੇ।
ਵਾਲਮੀਕਿ ਭਾਈਚਾਰੇ ਦਾ ਇਲਜ਼ਾਮ ਹੈ ਕਿ ਉਨ੍ਹਾਂ ਦੇ ਪਵਿੱਤਰ ਸਥਾਨ ‘ਤੇ ਅਣਉਚਿਤ ਗਤੀਵਿਧੀਆਂ ਹੋਈਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਕੁਝ ਵਿਅਕਤੀਆਂ ਨੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਤੀਰਥ ਸਥਾਨ ਦੀ ਬੇਅਦਬੀ ਕੀਤੀ ਗਈ ਹੈ। ਉੁਨ੍ਹਾਂ ਕਿਹਾ ਕਿ ਵਾਲਮੀਕਿ ਭਾਈਚਾਰੇ ਦੇ ਤੀਰਥ ਸਥਾਨ ‘ਤੇ ਝੰਡਾ ਲਹਿਰਾਉਣ ਵਿਚ ਹੋਈ ਗੜਬੜੀ ਨਾਲ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਗਿਆ ਪਰ ਉਨ੍ਹਾਂ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਲਈ ਅੱਜ ਸਾਡੇ ਵੱਲੋਂ ਪੂਰੇ ਭੰਡਾਰੀ ਪੁਲ ਨੂੰ ਜਾਮ ਕੀਤਾ ਜਾਵੇਗਾ ਤੇ ਧਰਨਾ ਦਿੱਤਾ ਜਾਵੇਗਾ। ਸਾਡੀ ਮੰਗ ਹੈ ਕਿ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ ਜੋ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕਰ ਰਹੇ ਹਨ।
ਇਹ ਵੀ ਪੜ੍ਹੋ : ਵਪਾਰੀਆਂ ਨੇ ਮਾਨਸਾ ਬੰਦ ਦੀ ਦਿੱਤੀ ਕਾਲ, 2 ਅਣਪਛਾਤਿਆਂ ਨੇ 3 ਵਪਾਰੀਆਂ ‘ਤੇ ਚਲਾਈਆਂ ਸੀ ਗੋ/ਲੀਆਂ
ਦੱਸ ਦੇਈਏ ਕਿ ਕੁਝ ਸੰਗਠਨਾਂ ਵੱਲੋਂ ਭਗਵਾਨ ਵਾਲਮੀਕਿ ਤੀਰਥ ’ਤੇ ਲਾਲ ਝੰਡਾ ਲਹਿਰਾਇਆ ਗਿਆ, ਜਿਸ ਨੂੰ ਕਿ ਵਾਲਮੀਕਿ ਸਮਾਜ ਵੱਲੋਂ ਇਸ ਨੂੰ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ ਦੱਸਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























