ਪੰਜਾਬ ਪੁਲਿਸ ਦੇ ਮੁਲਾਜ਼ਮ ਵੱਲੋਂ ਇੱਕ ਬਜ਼ੁਰਗ ਮਹਿਲਾ ਕਿਸਾਨ ਨੂੰ ਥੱਪੜ ਮਾਰਨ ਮਗਰੋਂ ਸੂਬੇ ਦੇ ਕਿਸਾਨ ਗੁੱਸੇ ਵਿੱਚ ਆ ਗਏ ਹਨ ਤੇ ਕਿਸਾਨਾਂ ਨੇ ਇੱਕ ਵਾਰ ਫਿਰ ਰੇਲਾਂ ਦੀਆਂ ਪਟੜੀਆਂ ਜਾਮ ਕਰ ਦਿੱਤੀਆਂ ਹਨ। ਅੰਮ੍ਰਿਤਸਰ ਦੇ ਪਿੰਡ ਦੇਵੀਦਾਸਪੁਰਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਰਕਰਾਂ ਨੇ ਅੰਮ੍ਰਿਤਸਰ-ਦਿੱਲੀ ਰੇਲ ਪਟੜੀ ’ਤੇ ਧਰਨਾ ਦਿੱਤਾ ਅਤੇ ਜਲੰਧਰ ਵਿੱਚ ਕਿਸਾਨਾਂ ਨੇ ਲੁਧਿਆਣਾ ਤੋਂ ਜਲੰਧਰ ਅਤੇ ਅੰਮ੍ਰਿਤਸਰ ਜਲੰਧਰ-ਜੰਮੂ ਵਿਚਕਾਰ ਰੇਲਵੇ ਮੇਨ ਲਾਈਨ ਨੂੰ ਜਾਮ ਕਰ ਦਿੱਤਾ ਹੈ। ਦਿੱਲੀ-ਕਟੜਾ ਨੈਸ਼ਨਲ ਹਾਈਵੇ ‘ਤੇ ਜ਼ਮੀਨ ਐਕਵਾਇਰ ਕਰਨ ਦੇ ਵਿਰੋਧ ‘ਚ ਗੁਰਦਾਸਪੁਰ ‘ਚ ਪ੍ਰਦਰਸ਼ਨਕਾਰੀ ਬਜ਼ੁਰਗ ਔਰਤ ਦੇ ਪੁਲਿਸ ਮੁਲਾਜ਼ਮ ਨੇ ਥੱਪੜ ਮਾਰ ਦਿੱਤਾ ਸੀ।
ਦੱਸ ਦੇਈਏ ਕਿ ਗੁਰਦਾਸਪੁਰ ਦੇ ਪਿੰਡ ਭਾਮੜੀ ਵਿੱਚ ਦਿੱਲੀ ਕਟੜਾ ਹਾਈਵੇ ਦੀ ਜ਼ਮੀਨ ਐਕਵਾਇਰ ਕਰਨ ਪੁਲਿਸ ਟੀਮ ਆਈ ਸੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵੀ ਨਾਲ ਸੀ। ਇਸ ਦੌਰਾਨ ਟੀਮਾਂ ਤੇ ਕਿਸਾਨਾਂ ਵਿਚਾਲੇ ਖਿੱਚੋਤਾਣ ਹੋਈ, ਜਿਸ ਵਿੱਚ ਵਿਰੋਧ ਕਰ ਰਹੀ ਮਹਿਲਾ ਕਿਸਾਨ ਨੂੰ ਪੁਲਿਸ ਮੁਲਾਜ਼ਮ ਨੇ ਥੱਪੜ ਮਾਰ ਦਿੱਤਾ।
ਮੋਗਾ ਰੇਲਵੇ ਟਰੈਕ ‘ਤੇ ਵੀ ਕਿਸਾਨ ਹੜਤਾਲ ‘ਤੇ ਬੈਠ ਗਏ ਹਨ। ਕਿਸਾਨਾਂ ਦੀ ਮੰਗ ਹੈ ਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਬਣਨ ਵਾਲੇ ਐਕਸਪ੍ਰੈਸ ਹਾਈਵੇਅ ਲਈ ਐਕੁਆਇਰ ਕੀਤੀ ਜ਼ਮੀਨ ਦਾ ਉਚਿਤ ਮੁਆਵਜ਼ਾ ਨਹੀਂ ਮਿਲਿਆ। ਦੂਜੇ ਪਾਸੇ ਗੁਰਦਾਸਪੁਰ ‘ਚ ਬੁੱਧਵਾਰ ਨੂੰ ਪੁਲਿਸ ਵਲੋਂ ਕਿਸਾਨਾਂ ‘ਤੇ ਕੀਤੀ ਗਈ ਕਾਰਵਾਈ ਕਾਰਨ ਕਿਸਾਨ ਵੀ ਗੁੱਸੇ ‘ਚ ਹਨ, ਜਿਸ ਕਾਰਨ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਰੇਲ ਪਟੜੀ ਜਾਮ ਕਰ ਦਿੱਤੀ ਹੈ।
ਇਹ ਵੀ ਪੜ੍ਹੋ : CM ਮਾਨ ਨਾਲ ਮੀਟਿੰਗ ਦੇ ਭਰੋਸੇ ਮਗਰੋਂ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਭਲਕੇ ਤੋਂ ਦਫ਼ਤਰਾਂ ‘ਚ ਕੰਮ ਸ਼ੁਰੂ
ਉਨ੍ਹਾਂ ਦਾ ਕਹਿਣਆ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਉਚਿਤ ਮੁਆਵਜ਼ਾ ਦਿੱਤਾ ਜਾਵੇ ਅਤੇ ਦੂਜੇ ਪਾਸੇ ਉਨ੍ਹਾਂ ਪੁਲਿਸ ਮੁਲਾਜ਼ਮਾਂ ‘ਤੇ ਕਾਰਵਾਈ ਕੀਤੀ ਜਾਏ ਜਿਨ੍ਹਾਂ ਨੇ ਮਹਿਲਾ ਕਿਸਾਨ ਨੂੰ ਥੱਪੜ ਮਾਰਿਆ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਹੁਣੇ ਮੰਗ ਲਏ ਤਾਂ ਉਹ ਧਰਨਾ ਖ਼ਤਮ ਕਰ ਦੇਣਗੇ। ਉਨ੍ਹਾਂ ਦਾ ਮਨ ਨਹੀਂ ਕਰਦਾ ਕਿ ਲੋਕ ਪ੍ਰੇਸ਼ਾਨ ਹੋਣ ਪਰ ਉਨ੍ਹਾਂ ਦੀ ਮਜਬੂਰੀ ਹੈ।
ਵੀਡੀਓ ਲਈ ਕਲਿੱਕ ਕਰੋ -: