ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨਾਮੀ ਬਦਮਾਸ਼ ਦੇ ਭਰਾ ਅਨਮੋਲ ਦਾ ਰਿਮਾਂਡ ਵਧਾ ਦਿੱਤਾ ਗਿਆ ਹੈ। ਅਜੇ ਕੁਝ ਦਿਨ ਪਹਿਲਾਂ ਹੀ ਉਸ ਨੂੰ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ ਸੀ ਤੇ 11 ਦਿਨ ਦਾ ਰਿਮਾਂਡ ਵਧਾ ਦਿੱਤਾ ਗਿਆ ਸੀ ਤੇ ਅੱਜ ਫਿਰ ਤੋਂ 7 ਦਿਨਾਂ ਲਈ ਅਨਮੋਲ ਦਾ ਰਿਮਾਂਡ ਵਧਾਇਆ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ‘ਤੇ ਵੱਡਾ ਐਕਸ਼ਨ, ਪ੍ਰਧਾਨ ਬਿਕਰਮਜੀਤ ਸਿੰਘ ਸਸਪੈਂਡ
NIA ਵੱਲੋਂ ਅਨਮੋਲ ਤੋਂ ਲਗਾਤਾਰ ਪੁੱਛਗਿਛ ਕੀਤੀ ਜਾ ਰਹੀ ਹੈ। ਹੁਣ ਫਿਰ ਤੋਂ ਉਸ ਕੋਲੋਂ ਪੁੱਛਗਿਛ ਕੀਤੀ ਜਾਵੇਗੀ। ਦੱਸ ਦੇਈਏ ਕਿ ਸਾਬਕਾ ਮੰਤਰੀ ਤੇ NCP ਨੇਤਾ ਬਾਬਾ ਸਿੱਦਿਕੀ ਦੇ ਕਤਲ ਦੇ ਮਾਸਟਰਮਾਈਂਡ ਮੰਨੇ ਜਾਣ ਵਾਲੇ ਨਾਮੀ ਬਦਮਾਸ਼ ਦੇ ਭਰਾ ਅਨਮੋਲ ਬਿਸ਼ਨੋਈ ਨੂੰ 19 ਨਵੰਬਰ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਗਿਆ ਸੀ ਤੇ ਸਿੱਧੇ ਹੀ ਪਟਿਆਲਾ ਹਾਊਸ ਕੋਰਟ ਵਿਚ ਪੇਸ਼ ਕੀਤਾ ਗਿਆ ਸੀ ਤੇ ਉਦੋਂ 11 ਦਿਨਾਂ ਦਾ ਰਿਮਾਂਡ ਮਿਲਿਆ ਸੀ ਤੇ ਅੱਜ ਰਿਮਾਂਡ ਖਤਮ ਹੋਣ ਮਗਰੋਂ ਫਿਰ ਤੋਂ ਅਨਮੋਲ ਦੀ ਪੇਸ਼ੀ ਹੋਈ ਤੇ ਰਿਮਾਂਡ ਨੂੰ ਹੋਰ 7 ਦਿਨਾਂ ਲਈ ਵਧਾ ਦਿੱਤਾ ਗਿਆ ਤੇ ਅਨਮੋਲ ਪਹਿਲਾਂ ਤੋਂ ਦਰਜ ਕਈ ਮਾਮਲਿਆਂ ਵਿਚ ਲੋੜੀਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























