ਪੰਜਾਬ ਦੇ ਅਡੀਸ਼ਨਲ ਜਨਰਲ (ਏਜੀ) ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਨਿੱਜੀ ਕਾਰਨਾਂ ਕਰਕੇ ਇਹ ਅਸਤੀਫ਼ਾ ਦੇ ਰਹੇ ਹਨ। ਉਨ੍ਹਾਂ ਦੀ ਥਾਂ ‘ਤੇ ਹੁਣ ਵਿਨੋਦ ਘਈ ਪੰਜਾਬ ਦੇ ਨਵੇਂ AG ਹੋਣਗੇ।
ਦੱਸਿਆ ਜਾ ਰਿਹਾ ਹੈ ਸਿੱਧੂ ਨੇ 19 ਜੁਲਾਈ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਪਰ ਇਸ ਦੀ ਜਾਣਕਾਰੀ ਮੀਡੀਆ ਨੂੰ ਅੱਜ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਬਠਿੰਡਾ ‘ਚ ਰੂਹ ਕੰਬਾਊ ਘਟਨਾ, ਘਰੇਲੂ ਕਲੇਸ਼ ਕਰਕੇ ਬੰਦੇ ਨੇ ਵੱਢੀ ਪਤਨੀ ਤੇ 6 ਸਾਲਾਂ ਧੀ
ਦੱਸ ਦੇਈਏ ਕਿ ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ ਮਾਰਚ ਵਿੱਚ ਅਡੀਸ਼ਨਲ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕੀਤਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਪਾਰਟੀ ਵੱਲੋਂ ਇਸ ਅਸਤੀਫ਼ੇ ‘ਤੇ ਨਿਯੁਕਤ ਕੀਤੇ ਜਾਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਹ ਇਸ ਆਪਣੀਆਂ ਸੇਵਾਵਾਂ ਨਹੀਂ ਦੇ ਸਕਣਗੇ, ਜਿਸ ਕਰਕੇ ਉਹ ਅਸਤੀਫ਼ਾ ਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: