Anna Hazare letter to Agriculture Minister : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਅੱਜ 19ਵੇਂ ਦਿਨ ਵੀ ਜਾਰੀ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਅੱਜ ਸਾਰਾ ਦਿਨ ਭੁੱਖ ਹੜਤਾਲ ਕੀਤੀ। ਸਰਕਾਰ ਨਾਲ ਕਈ ਦੌਰਾਂ ਦੀ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਦੋਵਾਂ ਵਿਚਕਾਰ ਕੋਈ ਰਸਤਾ ਨਹੀਂ ਮਿਲ ਸਕਿਆ ਹੈ। ਪੂਰੇ ਦੇਸ਼ ਵਿੱਚ ਕਿਸਾਨਾਂ ਨੂੰ ਹਰ ਵਰਗ ਤੋਂ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦੇ ਹੱਕ ਵਿੱਚ ਸਮਾਜ ਸੇਵੀ ਅੰਨਾ ਹਜ਼ਾਰੇ ਵੀ ਅੱਗੇ ਆਏ ਹਨ ਅਤੇ ਉਨ੍ਹਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨੂੰ ਪੱਤਰ ਲਿਖਿਆ ਹੈ ਕਿ ਜੇਕਰ ਉਹ ਕਿਸਾਨਾਂ ਦੇ ਮਸਲਿਆਂ ਦਾ ਹੱਲ ਨਾ ਹੋਇਆ ਤਾਂ ਉਹ ਕੇਂਦਰ ਸਰਕਾਰ ਵਿਰੁੱਧ ਭੁੱਖ ਹੜਤਾਲ ਸ਼ੁਰੂ ਕਰਨਗੇ।
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਦੇ ਅੱਜ 19ਵੇਂ ਕਿਸਾਨ ਆਗੂ ਭੁੱਖ ਹੜਤਾਲ ‘ਤੇ ਰਹੇ। ਸਰਕਾਰ ਨਾਲ ਕਈ ਦੌਰਾਂ ਦੀ ਗੱਲਬਾਤ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਦੋਵਾਂ ਵਿਚਕਾਰ ਕੋਈ ਰਸਤਾ ਨਹੀਂ ਮਿਲ ਸਕਿਆ ਹੈ। ਕਈ ਰਾਜਨੀਤਿਕ ਪਾਰਟੀਆਂ ਕਿਸਾਨਾਂ ਦਾ ਸਮਰਥਨ ਕਰ ਰਹੀਆਂ ਹਨ। ਉਥੇ ਹੀ ਅੱਜ ਉੱਤਰ ਪ੍ਰਦੇਸ਼, ਕੇਰਲ, ਤਾਮਿਲਨਾਡੂ, ਤੇਲੰਗਾਨਾ, ਬਿਹਾਰ ਅਤੇ ਹਰਿਆਣਾ ਵਰਗੇ ਵੱਖ-ਵੱਖ ਰਾਜਾਂ ਦੀਆਂ 10 ਸੰਸਥਾਵਾਂ ਜੋ ਕਿ ਆਲ ਇੰਡੀਆ ਕਿਸਾਨ ਤਾਲਮੇਲ ਕਮੇਟੀ ਨਾਲ ਜੁੜੀਆਂ ਹਨ ਨੇ ਤਿੰਨ ਖੇਤੀ ਬਿੱਲਾਂ ‘ਤੇ ਆਪਣਾ ਸਮਰਥਨ ਪੱਤਰ ਖੇਤੀਬਾੜੀ ਮੰਤਰੀ ਨੂੰ ਸੌਂਪਿਆ।
ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸਰਕਾਰ ਗੱਲਬਾਤ ਲਈ ਤਿਆਰ ਹਾਂ ਜੇਕਰ ਕਿਸਾਨਾਂ ਵੱਲੋਂ ਇਹ ਪ੍ਰਸਤਾਵ ਆਉਂਦਾ ਹੈ। ਅਸੀਂ ਕਾਨੂੰਨ ਦੇ ਇੱਕ-ਇੱਕ ਕਲਾਊਜ਼ ‘ਤੇ ਗੱਲ ਕਰਨ ਲਈ ਤਿਆਰ ਹਾਂ। ਉਨ੍ਹਾਂ ਨੇ ਸਾਡੇ ਪ੍ਰਸਤਾਵ ‘ਤੇ ਆਪਣੇ ਵਿਚਾਰ ਦਿੱਤੇ ਹਨ, ਅਸੀਂ ਅਗਲੀ ਗੱਲਬਾਤ ਲਈ ਤਿਆਰ ਹਾਂ। ਉਥੇ ਹੀ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਨਾ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਅਤੇ ਗ੍ਰਹਿ ਮੰਤਰੀ ਇਸ ਮੁੱਦੇ ‘ਤੇ ਗੱਲ ਕਰ ਰਹੇ ਹਨ, ਜਲਦੀ ਹੀ ਕਿਸਾਨਾਂ ਨਾਲ ਗੱਲਬਾਤ ਦਾ ਅਗਲਾ ਦੌਰ ਸ਼ੁਰੂ ਹੋ ਜਾਵੇਗਾ। ਅਸੀਂ ਉਮੀਦ ਕਰਦੇ ਹਾਂ ਕਿ 40 ਜਥੇਬੰਦੀਆਂ ਜੋ ਗੱਲਬਾਤ ਲਈ ਪਹਿਲਾਂ ਆਈਆਂ ਸਨ, ਦੁਬਾਰਾ ਗੱਲਬਾਤ ਲਈ ਆਉਣਗੀਆਂ।