ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਦੇਸ਼ ਦਾ ਆਮ ਬਜਟ ਪੇਸ਼ ਕਰ ਰਹੀ ਹੈ। ਇਹ ਉਨ੍ਹਾਂ ਦਾ ਲਗਾਤਾਰ 8ਵਾਂ ਬਜਟ ਹੈ। ਕੇਂਦਰੀ ਬਜ਼ਟ ‘ਚ ਬਜ਼ੁਰਗਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਬਜ਼ੁਰਗਾਂ ਲਈ ਬਜਟ ਵਿਚ ਛੋਟ ਦਾ ਐਲਾਨ ਕੀਤਾ ਗਿਆ ਹੈ ਤੇ ਦੂਜੇ ਪਾਸੇ ਟੀਡੀਐੱਸ ਸੀਮਾ ਨੂੰ 10 ਲੱਖ ਤੱਕ ਕਰ ਦਿੱਤਾ ਗਿਆ ਹੈ। ਰਿਟਰਨ ਭਰਨ ਦੀ ਸੀਮਾ ਪਹਿਲਾਂ ਦੋ ਸਾਲ ਸੀ ਤੇ ਹੁਣ ਇਸ ਨੂੰ ਚਾਰ ਸਾਲ ਕਰ ਦਿੱਤਾ ਗਿਆ ਹੈ।
ਵਿੱਤ ਮੰਤਰੀ ਨੇ ਸੀਨੀਅਰ ਸਿਟੀਜ਼ਨਾਂ ਲਈ ਵਿਆਜ ‘ਤੇ ਵੀ ਕਟੌਤੀ ਦੀ ਸੀਮਾ ਦੁੱਗਣੀ ਕਰਕੇ ਇਕ ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਇਲਾਵਾ ਕਿਰਾਏ ‘ਤੇ TDS ਦੀ ਸੀਮਾ ਵਧਾ ਕੇ 6 ਲੱਖ ਰੁਪਏ ਕਰਨ ਦਾ ਪ੍ਰਸਤਾਵ ਹੈ। ਦੂਜੇ ਪਾਸੇ ਟੈਕਸ ਲਾਭ ਲੈਣ ਲਈ ਸਟਾਰਟਅੱਪ ਲਈ ਲਈ ਇਨਕਾਰਪੋਰੇਸ਼ਨ ਦੀ ਮਿਆਦ ਪੰਜ ਸਾਲ ਤੱਕ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਬਜਟ 2025-26 : ਆਮ ਲੋਕਾਂ ਨੂੰ ਵੱਡੀ ਰਾਹਤ, 12 ਲੱਖ ਰੁਪਏ ਇਨਕਮ ਤੱਕ ਹੁਣ ਨਹੀਂ ਲੱਗੇਗਾ ਕੋਈ ਟੈਕਸ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਟੀਡੀਐਸ ਪ੍ਰਣਾਲੀ ਨੂੰ ਤਰਕਸੰਗਤ ਬਣਾਉਣ ਦਾ ਐਲਾਨ ਕੀਤਾ। ਸਰਕਾਰ ਅਗਲੇ ਹਫਤੇ ਸੰਸਦ ‘ਚ ਨਵਾਂ ਇਨਕਮ ਟੈਕਸ ਬਿੱਲ ਪੇਸ਼ ਕਰੇਗੀ। ਸਰਕਾਰ ਨੇ ਬਜਟ ‘ਚ ਮੱਧ ਵਰਗ ਨੂੰ ਵੱਡਾ ਤੋਹਫਾ ਦਿੱਤਾ ਹੈ। ਹੁਣ 12 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਲੱਗੇਗਾ।
ਵੀਡੀਓ ਲਈ ਕਲਿੱਕ ਕਰੋ -:
