ਰਾਜਧਾਨੀ ਦਿੱਲੀ ਦੇ ਕਈ ਇਲਾਕਿਆਂ ‘ਚ ਹੜ੍ਹ ਦਾ ਖਤਰਾ ਵਧ ਗਿਆ ਹੈ। ਨਵੀਂ ਦਿੱਲੀ ਸਮੇਤ ਉੱਤਰੀ ਦਿੱਲੀ ਅਤੇ ਮੱਧ ਦਿੱਲੀ ਦੇ ਉਨ੍ਹਾਂ ਇਲਾਕਿਆਂ ਵਿੱਚ ਜਿੱਥੇ ਪਾਣੀ ਭਰ ਰਿਹਾ ਹੈ, ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਕਰ ਦਿੱਤੇ ਗਏ ਹਨ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਇਹ ਐਲਾਨ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਟਵੀਟ ਵਿੱਚ ਲਿਖਿਆ ਕਿ ਯਮੁਨਾ ਦੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਹੁਣ ਪਾਣੀ 208.46 ਮੀਟਰ ਤੱਕ ਪਹੁੰਚ ਗਿਆ ਹੈ। ਪਾਣੀ ਦਾ ਪੱਧਰ ਵਧਣ ਕਾਰਨ ਯਮੁਨਾ ਨਦੀ ਆਲੇ-ਦੁਆਲੇ ਦੀਆਂ ਸੜਕਾਂ ‘ਤੇ ਆ ਗਈ ਹੈ। ਆਪ ਜੀ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਇਹਨਾਂ ਰੂਟਾਂ ਤੇ ਨਾ ਜਾਣ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀ ਹੋਣਗੇ ਚੰਦਰਯਾਨ-3 ਦੀ ਲਾਂਚਿੰਗ ਦੇ ਗਵਾਹ, ਸਰਕਾਰੀ ਸਕੂਲਾਂ ਦੇ 40 ਬੱਚੇ ਸ੍ਰੀਹਰੀਕੋਟਾ ਰਵਾਨਾ
ਹਥਨੀ ਕੁੰਡ ਬੈਰਾਜ ਤੋਂ ਪਾਣੀ ਛੱਡਣ ਤੋਂ ਬਾਅਦ ਯਮੁਨਾ ਨਦੀ ਦਾ ਪਾਣੀ ਤੇਜ਼ੀ ਨਾਲ ਵੱਧ ਰਿਹਾ ਹੈ। ਵੀਰਵਾਰ ਸਵੇਰੇ 7 ਵਜੇ ਯਮੁਨਾ ਦਾ ਜਲ ਪੱਧਰ 208.46 ਮੀਟਰ ਤੱਕ ਪਹੁੰਚ ਗਿਆ। ਦਿੱਲੀ ਦੀਆਂ ਕੁਝ ਸੜਕਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਹੈ। ਹੜ੍ਹ ਦੀ ਸਥਿਤੀ ‘ਤੇ ਚਰਚਾ ਕਰਨ ਲਈ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA) ਦੀ ਮੀਟਿੰਗ ਬੁਲਾਈ ਗਈ ਹੈ।
ਦਿੱਲੀ ਜਲ ਬੋਰਡ ਨੇ ਯਮੁਨਾ ਨਦੀ ਵਿੱਚ ਆਏ ਹੜ੍ਹ ਕਾਰਨ ਵਜ਼ੀਰਾਬਾਦ ਜਲ ਸ਼ੁੱਧੀਕਰਨ ਪਲਾਂਟ ਨੂੰ ਬੰਦ ਕਰ ਦਿੱਤਾ ਹੈ। ਅਬਾਦੀ ਵਾਲੇ ਇਲਾਕਿਆਂ ਤੋਂ ਜਿੱਥੇ ਪਾਣੀ ਭਰਿਆ ਹੋਇਆ ਹੈ, ਉੱਥੇ ਲੋਕਾਂ ਨੂੰ ਹੋਰ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ। ਦਿੱਲੀ ਦੇ ਸਾਰੇ ਲੋਕਾਂ ਨੂੰ ਇਸ ਸੰਕਟਕਾਲੀਨ ਸਥਿਤੀ ਵਿੱਚ ਹਰ ਸੰਭਵ ਤਰੀਕੇ ਨਾਲ ਇੱਕ ਦੂਜੇ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: