ਚੰਡੀਗੜ੍ਹ : ਪੰਜਾਬ ਵਿੱਚ ਮੈਰੀਟੋਰੀਅਸ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤਾਂ ਵਿੱਚ ਦਾਖਲੇ ਵਾਸਤੇ ਇਮਤਿਹਾਨ 3 ਅਕਤੂਬਰ ਨੂੰ ਲਏ ਜਾਣਗੇ। ‘ਸੁਸਾਇਟੀ ਫਾਰ ਕੁਆਲਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਰਸ ਸਟੂਡੈਂਟਸ ਪੰਜਾਬ’ ਵੱਲੋਂ ਵਿਦਿਆਰਥੀਆਂ ਦੇ ਰੋਲ ਨੰਬਰ ਅਤੇ ਇਮਤਿਹਾਨ ਸੈਂਟਰਾਂ ਦੀ ਸੂਚੀ ਛੇਤੀਂ ਹੀ ਵੈਬਸਾਈਟ ’ਤੇ ਅੱਪਲੋਡ ਕਰ ਦਿੱਤੀ ਜਾਵੇਗੀ।
ਇਹ ਇਮਤਿਹਾਨ 3 ਅਕਤੂਬਰ 2021 ਨੂੰ ਬਾਅਦ ਦੁਪਹਿਰ 2.30 ਵਜੋ ਤੋਂ 4.30 ਵਜੇ ਤੱਕ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਗ਼ਰੀਬ ਅਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਮੁਫ਼ਤ ਸਿੱਖਿਆ ਦੇਣ ਲਈ ਤਲਵਾੜਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਸੰਗਰੂਰ, ਬਠਿੰਡਾ, ਫਿਰੋਜ਼ਪੁਰ, ਮੋਹਾਲੀ ਅਤੇ ਗੁਰਦਾਸਪੁਰ ਵਿਖੇ 10 ਮੈਰੀਟੋਰੀਅਰਸ ਸਕੂਲ ਚਲਾਏ ਜਾ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦਾ ਕਲੇਸ਼- 40 ਵਿਧਾਇਕਾਂ ਨੇ ਮੁੜ ਲਿਖੀ ਹਾਈਕਮਾਨ ਨੂੰ ਚਿੱਠੀ
ਇਨ੍ਹਾਂ ਵਿਚੋਂ ਤਲਵਾੜਾ ਮੈਰੀਟੋਰੀਅਸ ਸਕੂਲ ਵਿਖੇ 9ਵੀਂ ਤੋਂ 12ਵੀਂ ਅਤੇ ਬਾਕੀ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਵਿੱਚ ਦਾਖਲੇ ਲਈ ਇਮਤਿਹਾਨ ਲਿਆ ਜਾਣਾ ਹੈ।