ਚੰਡੀਗੜ : ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਅੱਜ ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਐਲਾਨ ਦਿਤੇ ਗਏ ਹੈ। ਇਹ ਜਾਣਕਾਰੀ ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਅੱਜ ਇੱਥੇ ਬੋਰਡ ਦੀ ਮੀਟਿੰਗ ਤੋਂ ਬਾਅਦ ਦਿੱਤੀ। ਉਨ੍ਹਾਂ ਕਿਹਾ ਕਿ ਇਹ ਭਰਤੀ ਨਿਰੋਲ ਮੈਰਿਟ ਦੇ ਅਧਾਰ ‘ਤੇ ਕੀਤੀ ਗਈ ਹੈ।
ਬੋਰਡ ਵੱਲੋਂ ਹੁਣ ਪੰਜਾਬ ਸਰਕਾਰ ਨੂੰ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਸਿਫਾਰਸ਼ਾਂ ਭੇਜ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਪਹਿਲੀ ਸਰਕਾਰ ਦੌਰਾਨ ਤਤਕਾਲੀ ਬੋਰਡ ਵਲੋਂ ਰੱਖੀ ਗਈ ਇੰਟਰਵਿਊ ਨੂੰ ਵੀ ਖਤਮ ਕਰਕੇ ਭਰਤੀ ਲਈ ਸਿਰਫ ਉਮੀਦਵਾਰਾਂ ਦੀ ਮੈਰਿਟ ਨੂੰ ਹੀ ਅਧਾਰ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਰੌਂਗਟੇ ਖੜ੍ਹੇ ਕਰ ਦੇਣ ਵਾਲੀ ਵਾਰਦਾਤ : ਨਾਬਾਲਗ ਨੂੰ ਗਰਮ ਸਰੀਏ ਤੇ ਚਿਮਟੇ ਨਾਲ ਟੌਰਚਰ ਕਰਦਾ ਸੀ ਡੇਰਾ ਸੰਚਾਲਕ, ਇੰਝ ਬਚਾਈ ਜਾਨ
ਆਯੁਰਵੈਦਾ ਵਿਭਾਗ ਵਿੱਚ ਉਪਵੈਦ ਦੀ ਭਰਤੀ ਲਈ ਸਾਲ 2012 ਵਿੱਚ 85 ਅਸਾਮੀਆਂ ਅਤੇ ਸਾਲ 2015 ਵਿੱਚ 81 ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ ਪਰ ਇਸ ਸੰਬੰਧੀ ਕੋਰਟਾਂ ਵਿੱਚ ਵੱਖ-ਵੱਖ ਕੇਸ ਚੱਲ ਰਹੇ ਸਨ, ਜਿਸ ਕਾਰਨ ਇਹ ਭਰਤੀ ਪ੍ਰਕਿਰਿਆਵਾਂ ਰੋਕੀਆਂ ਗਈਆਂ ਸਨ। ਪਰ ਹਾਈ ਕੋਰਟ ਦੇ ਅੰਤਰਿਮ ਹੁਕਮਾਂ ਤੋਂ ਬਾਅਦ ਇਨ੍ਹਾਂ ਅਸਾਮੀਆਂ ਦੇ ਨਤੀਜੇ ਦਾ ਐਲਾਨ ਕਰ ਦਿੱਤੇ ਗਏ ਹਨ।