ਅੰਮ੍ਰਿਤਪਾਲ ਸਿੰਘ ਦੇ ਸਾਥੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਦੀ ਨਜ਼ਰਬੰਦੀ ਦੀ ਮਿਆਦ ਅੱਜ ਖ਼ਤਮ ਹੋਈ ਹੈ। NSA ਅਧੀਨ ਪਪਲਪ੍ਰੀਤ ਦੀ ਹਿਰਾਸਤ ਨਹੀਂ ਵਧਾਈ ਗਈ ਹੈ ਤੇ ਪਪਲਪ੍ਰੀਤ ਨੂੰ ਹੁਣ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ।
ਦੱਸ ਦੇਈਏ ਕਿ ਪਪਲਪ੍ਰੀਤ ‘ਵਾਰਿਸ ਪੰਜਾਬ ਦੇ’ ਦਾ ਸੋਸ਼ਲ ਮੀਡੀਆ ਹੈਂਡਲ ਕਰਦਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਪੁਲਿਸ ਦੀ ਟੀਮ ਆਸਾਮ ਲਈ ਰਵਾਨਾ ਹੋ ਚੁੱਕੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਟੀਮ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਪੰਜਾਬ ਲਿਆ ਚੁੱਕੀ ਹੈ ਤੇ ਜੇ ਹੁਣ ਪਪਲਪ੍ਰੀਤ ਸਿੰਘ ਵੀ ਪੰਜਾਬ ਆ ਜਾਂਦੇ ਹਨ ਤਾਂ ਹੁਣ ਇਕੱਲੇ ਅੰਮ੍ਰਿਤਪਾਲ ਸਿੰਘ ਹੀ ਡਿਬਰੂਗੜ੍ਹ ਜੇਲ੍ਹ ਵਿਚ ਰਹਿ ਜਾਣਗੇ।
ਇਹ ਵੀ ਪੜ੍ਹੋ : ਫਰੀਦਕੋਟ : ਗੁਰਦੁਆਰਾ ਸਾਹਿਬ ਦੇ ਸਰੋਵਰ ‘ਚ ਡੁੱਬੇ 2 ਭਰਾ, ਇਕ ਨੂੰ ਬਚਾਉਂਦਿਆਂ ਦੂਜੇ ਦੀ ਵੀ ਗਈ ਜਾਨ
ਜ਼ਿਕਰਯੋਗ ਹੈ ਕਿ ਇਨ੍ਹਾਂ ਸਾਰਿਆਂ ਨੂੰ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹੋਏ ਹਮਲੇ ਨੂੰ ਲੈ ਕੇ ਹਿਰਾਸਤ ਵਿਚ ਲਿਆ ਗਿਆ ਸੀ ਤੇ ਫਿਰ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਨੂੰ 2023 ਵਿਚ NSA ਤਹਿਤ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
