ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਭਾਰਤ-ਪਾਕਿਸਤਾਨ ਸਰਹੱਦ ਦੇ ਨੇੜੇ ਬਮਿਆਲ ਸੈਕਟਰ ਅਤੇ ਸੀਮਾ ਸੁਰੱਖਿਆ ਬਲ ਚੌਕੀ ਜੈਤਪੁਰ ਅਤੇ ਕਾਂਸ਼ੀ ਬਾੜਵਾਂ ਦੇ ਨੇੜੇ ਸਰਹੱਦ ਦੇ ਨਾਲ ਤਾਇਨਾਤ ਸੀਮਾ ਸੁਰੱਖਿਆ ਬਲ ਬਟਾਲੀਅਨ 121 ਦੁਆਰਾ ਡਰੋਨ ਦੀ ਗਤੀਵਿਧੀ ਵੇਖੀ ਗਈ। ਦੱਸਿਆ ਜਾ ਰਿਹਾ ਹੈ ਕਿ ਡਰੋਨ ਲਗਭਗ 600 ਮੀਟਰ ਦੀ ਉਚਾਈ ‘ਤੇ ਸੀ। ਇਸ ਤੋਂ ਬਾਅਦ ਬੀਐਸਐਫ ਦੇ ਜਵਾਨਾਂ ਵੱਲੋਂ 4 ਤੋਂ 5 ਰਾਊਂਡ ਫਾਇਰਿੰਗ ਵੀ ਕੀਤੀ ਗਈ।
ਬੋਹਾਦ ਵਡਾਲਾ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੀ 89 ਬਟਾਲੀਅਨ ਦੀਆਂ ਮਹਿਲਾ ਕਾਂਸਟੇਬਲਾਂ ਨੇ ਮੰਗਲਵਾਰ ਦੇਰ ਸ਼ਾਮ ਸਰਹੱਦ ‘ਤੇ ਪਾਕਿਸਤਾਨ ਤੋਂ ਆ ਰਹੇ ਇੱਕ ਡਰੋਨ ਨੂੰ ਦੇਖਿਆ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ‘ਤੇ ਗੋਲੀਆਂ ਚਲਾਈਆਂ।
ਇਹ ਵੀ ਵੇਖੋ :
ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food
ਡੀਆਈਜੀ ਜੋਸ਼ੀ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ ਬੋਹਾਦ ਵਡਾਲਾ ਵਿੱਚ ਤਾਇਨਾਤ ਬੀਐਸਐਫ ਦੀ 89 ਬਟਾਲੀਅਨ ਦੀ ਮਹਿਲਾ ਕਾਂਸਟੇਬਲ ਪ੍ਰਿਯੰਕਾ ਅਤੇ ਪੁਸ਼ਪਾ ਨੇ ਡਰੋਨ ਨੂੰ ਵੇਖਦਿਆਂ 18 ਫਾਇਰ ਕੀਤੇ। ਉਨ੍ਹਾਂ ਦੱਸਿਆ ਕਿ ਕਾਂਸ਼ੀ ਬਾੜਵਾਂ ਸਰਹੱਦ ‘ਤੇ ਵੀ ਸੈਨਿਕਾਂ ਨੇ ਪਾਕਿਸਤਾਨੀ ਡਰੋਨ ‘ਤੇ ਪੰਜ ਗੋਲਾਈਆਂ ਚਲਾਈਆਂ ਅਤੇ ਡਰੋਨ ਦੇ ਦਾਖਲ ਹੋਣ ਦੀ ਹਰਕਤ ਨੂੰ ਨਾਕਾਮ ਕਰ ਦਿੱਤਾ।
ਇਹ ਵੀ ਪੜ੍ਹੋ : ਹਿਊਸਟਨ ‘ਚ ਸਿੱਖ ਪੁਲਿਸ ਅਫਸਰ ਸੰਦੀਪ ਸਿੰਘ ਧਾਲੀਵਾਲ ਦੇ ਨਾਂ ‘ਤੇ ਰੱਖਿਆ ਡਾਕਘਰ ਦਾ ਨਾਂ
ਇਸ ਤੋਂ ਬਾਅਦ ਬਟਾਲੀਅਨ ਦੇ ਕਮਾਂਡੈਂਟ ਪ੍ਰਦੀਪ ਕੁਮਾਰ ਅਤੇ ਬੀਐਸਐਫ ਦੇ ਜਵਾਨਾਂ ਨੇ ਇਲਾਕੇ ਦੀ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਅਜੇ ਤੱਕ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ। ਪਿਛਲੇ ਕੁਝ ਦਿਨਾਂ ਵਿੱਚ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਉਸ ਦੀਆਂ ਕਈ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸਰਹੱਦ ਤੋਂ ਪਿਛਲੇ ਤਿੰਨ ਮਹੀਨਿਆਂ ਵਿੱਚ ਭਾਰੀ ਮਾਤਰਾ ਵਿੱਚ ਹੈਰੋਇਨ ਅਤੇ ਹਥਿਆਰ ਜ਼ਬਤ ਕੀਤੇ ਗਏ ਹਨ।