ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ (ਏ.ਆਈ.ਟੀ.) ਦੇ ਲੇਖਾਕਾਰ ਨੂੰ ਗ੍ਰਿਫਤਾਰ ਕੀਤਾ ਹੈ। ਲੇਖਾਕਾਰ ਵਿਸ਼ਾਲ ਸ਼ਰਮਾ ਨਿਵਾਸੀ ਅੰਮ੍ਰਿਤਸਰ ਖਿਲਾਫ 45 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਇੱਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਬੀਤੀ 31 ਜਨਵਰੀ ਨੂੰ ਉਕਤ ਕਰਮਚਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਇਹ ਕੇਸ ਅੰਮ੍ਰਿਤਸਰ ਦੇ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਮੇਜਰ ਸਿੰਘ ਨੇ ਦਰਜ ਕਰਵਾਇਆ ਸੀ।
ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਆਡੀਓ-ਵਿਜ਼ੂਅਲ ਸਬੂਤਾਂ ਸਮੇਤ ਦਰਜ ਕਰਵਾਈ ਸੀ। ਜਾਂਚ ਤੋਂ ਬਾਅਦ ਸ਼ਿਕਾਇਤ ਵਿੱਚ ਦੋਸ਼ਾਂ ਨੂੰ ਸਹੀ ਪਾਇਆ ਗਿਆ, ਜਿਸ ਕਾਰਨ ਉਕਤ ਦੋਸ਼ੀ ਕਰਮਚਾਰੀ ਵਿਰੁੱਧ ਇਹ ਕੇਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਮੁਕੇਰੀਆਂ : ਨਹਿਰ ‘ਚੋਂ ਕੁੜੀ-ਮੁੰਡੇ ਦੀਆਂ ਮ੍ਰਿਤਕ ਦੇਹਾਂ ਹੋਈਆਂ ਬਰਾਮਦ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਏਆਈਟੀ ਦਾ ਇਹ ਮੁਲਾਜ਼ਮ ਇਸ ਸਮੇਂ ਇੱਕ ਹੋਰ ਰਿਸ਼ਵਤ ਦੇ ਮਾਮਲੇ ਵਿੱਚ 8 ਲੱਖ ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਤਹਿਤ ਨਿਆਂਇਕ ਹਿਰਾਸਤ ਅਧੀਨ ਜੇਲ੍ਹ ਵਿੱਚ ਬੰਦ ਹੈ ਤੇ ਇਸ ਕੇਸ ਵਿਚ ਜਲਦੀ ਹੀ ਉਸ ਨੂੰ ਗ੍ਰਿਫਤਾਰੀ ਕਰਨ ਲਈ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਜਾਵੇਗਾ। ਦੱਸ ਦੇਈਏ ਕਿ ਬੀਤੀ 7 ਜਨਵਰੀ, 2023 ਨੂੰ ਦਰਜ ਕੀਤੇ ਗਏ ਇਸ ਕੇਸ ਵਿੱਚ ਇੱਕ ਸਹਿ-ਦੋਸ਼ੀ ਏਆਈਟੀ ਲਾਅ ਅਫਸਰ ਗੌਤਮ ਮਜੀਠੀਆ ਜੋ ਕਿ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਦਾ ਰਹਿਣ ਵਾਲਾ ਹੈ, ਨੂੰ ਪਹਿਲਾਂ ਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ ਅਤੇ ਉਹ ਵੀ ਨਿਆਂਇਕ ਹਿਰਾਸਤ ਵਿੱਚ ਹੈ।
ਵੀਡੀਓ ਲਈ ਕਲਿੱਕ ਕਰੋ –