ਫਿਰੋਜ਼ਪੁਰ : ਦਿੱਲੀ ਦੇ ਸਿੰਘੂ ਬਾਰਡਰ ‘ਤੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਸੰਘਰਸ਼ ਦੌਰਾਨ ਜਿਲ੍ਹਾ ਫਿਰੋਜ਼ਪੁਰ ਦੇ ਪਿੰਡ ਸ਼ਰੀਂਹ ਵਾਲਾ ਦਾ ਇੱਕ ਹੋਰ ਕਿਸਾਨ ਸ਼ਹੀਦ ਹੋ ਗਿਆ। ਮ੍ਰਿਤਕ ਦੀ ਪਛਾਣ ਮਹਿਲ ਸਿੰਘ (70) ਵਜੋਂ ਹੋਈ ਹੈ। ਦਿਲ ਦਾ ਦੌਰਾ ਪੈਣ ਨਾਲ ਕਿਸਾਨ ਮਹਿਲ ਸਿੰਘ ਦੀ ਮੌਤ ਹੋ ਗਈ।
ਕਿਸਾਨ ਜਥੇਬੰਦੀ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਤਿੰਨੇ ਖੇਤੀ ਕਾਨੂੰਨ ਰੱਦ ਕਰਨ, ਸ਼ਹੀਦ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ ਤੇ ਇਸ ਦੇ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ ਸਮੁੱਚਾ ਕਰਜ਼ਾ ਖਤਮ ਕਰਨ ਦੀ ਵੀ ਮੰਗ ਕੀਤੀ। ਪੰਜਾਬ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਉਪ ਪ੍ਰਧਾਨ ਜਸਬੀਰ ਸਿੰਘ ਪਿੱਦੀ ਨੇ ਦੱਸਿਆ ਕਿ ਸ਼ਹੀਦ ਹੋਏ ਕਿਸਾਨ ਦੀ ਮ੍ਰਿਤਕ ਦੇਹ ਪੰਜਾਬ ਵਿੱਚ ਉਨ੍ਹਾਂ ਦੇ ਘਰ ਭੇਜ ਦਿੱਤੀ ਗਈ ਹੈ ਅਤੇ ਉਸ ਦੇ ਪਿੰਡ ਵਿੱਚ ਹੀ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਡੇਰਾ ਬਾਬਾ ਮੁਰਾਦ ਸ਼ਾਹ ਨਕੋਦਰ ਮੇਲਾ ਕੱਲ੍ਹ ਤੋਂ : ਕੋਰੋਨਾ ਨੈਗੇਟਿਵ ਰਿਪੋਰਟ ਜਾਂ ਫੁਲ ਵੈਕਸੀਨੇਸ਼ਨ ‘ਤੇ ਹੀ ਮਿਲੇਗੀ ਐਂਟਰੀ
ਪਿਛਲੇ ਕਾਫੀ ਲੰਮੇ ਸਮੇਂ ਤੋਂ ਕਿਸਾਨਾਂ ਵੱਲੋਂ ਕੇਂਦਰ ਤੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸਿੰਘੂ ਬਾਰਡਰ ‘ਤੇ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਇਸ ਕਿਸਾਨੀ ਅੰਦੋਲਨ ‘ਚ ਹੁਣ ਤੱਕ ਬਹੁਤ ਸਾਰੇ ਕਿਸਾਨਾਂ ਦੀਆਂ ਜਾਨਾਂ ਵੀ ਜਾ ਚੁੱਕੀਆਂ ਹਨ ਪਰ ਮੋਦੀ ਸਰਕਾਰ ਵੱਲੋਂ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਕਿਸਾਨ ਜਥੇਬੰਦੀ ਦੀ ਮੰਗ ਹੈ ਕਿ ਇਹ ਕਾਨੂੰਨ ਰੱਦ ਕੀਤੇ ਜਾਣ ਅਤੇ ਐੱਮ.ਐੱਸ.ਪੀ. ਦਾ ਕਾਨੂੰਨ ਬਣਾਇਆ ਜਾਵੇ ਤਾਂ ਜੋ 23 ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਹੋਵੇ। ਉਨ੍ਹਾਂ ਨੇ ਏ.ਪੀ.ਐਮ.ਸੀ. ਐਕਟ ਨੂੰ ਹੋਰ ਮਜ਼ਬੂਤ ਕਰਦੇ ਦੇਸ਼ ਭਰ ਵਿੱਚੋਂ 7000 ਮੰਡੀਆਂ ਲਈ ਜਗ੍ਹਾ 42000 ਹਜ਼ਾਰ ਮੰਡੀਆਂ ਬਣਾਉਣ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਫਿਲੌਰ ‘ਚ ਦੋ ਬੱਚਿਆਂ ਦੇ ਪਿਓ ਵੱਲੋਂ ਸ਼ਰਮਨਾਕ ਕਾਰਾ- ਨਾਬਾਲਿਗਾ ਨਾਲ ਕੀਤਾ ਬਲਾਤਕਾਰ, ਫੜੇ ਜਾਣ ‘ਤੇ ਛੱਤ ਤੋਂ ਮਾਰੀ ਛਾਲ, ਟੁੱਟੀ ਲੱਤ