Another farmer martyred in agitation : ਖੇਤੀ ਕਾਨੂੰਨ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਕਿਸਾਨ ਲਗਾਤਾਰ ਆਪਣੀ ਜਾਨ ਗੁਆ ਹਨ। ਹੁਣ ਕਿਸਾਨ ਅੰਦੋਲਨ ਤੋਂ ਇੱਕ ਹੋਰ ਮਾੜੀ ਖਬਰ ਆਈ ਹੈ, ਜਿਥੇ ਇੱਕ ਕਿਸਾਨ ਦੇਰ ਰਾਤ ਦਿੱਲੀ ਬਾਰਡਰ ’ਤੇ ਅੰਦੋਲਨ ਵਿੱਚ ਸ਼ਾਮਲ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ 31 ਸਾਲਾ ਨੌਜਵਾਨ ਕਿਸਾਨ ਜਗਸੀਰ ਸਿੰਘ ਦੀ ਦਿੱਲੀ ਵਿੱਚ ਹੀ ਕਿਸੇ ਵਾਹਨ ਨਾਲ ਟਕਰਾਉਣ ਨਾਲ ਮੌਤ ਹੋ ਗਈ। ਇਹ ਕਿਸਾਨ ਮਾਨਸਾ ਜ਼ਿਲ੍ਹੇ ਦੇ ਪਿੰਡ ਭੱਡਾ ਦਾ ਰਹਿਣ ਵਾਲਾ ਸੀ।
ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 35ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋਵੇਗੀ। ਅੱਜ ਦੁਪਹਿਰ 2 ਵਜੇ ਕਿਸਾਨਾਂ ਦੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਹੋਵੇਗੀ।
ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਗੱਲਬਾਤ ਸਿਰਫ਼ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਤੇ MSP ਦੀ ਕਾਨੂੰਨੀ ਗਰੰਟੀ ਦੇਣ ‘ਤੇ ਹੀ ਹੋਵੇਗੀ। ਉਥੇ ਹੀ ਹੁਣ ਤੱਕ ਅੰਦੋਲਨ ਦੌਰਾਨ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਕੜਾਕੇ ਦੀ ਠੰਡ ਵਿੱਚ ਕਿਸਾਨਾਂ ਦੀ ਸਿਹਤ ਖਰਾਬ ਹੋ ਰਹੀ ਹੈ ਉਥੇ ਹੀ ਵਧਦੀ ਧੁੰਦ ਕਾਰਨ ਅੰਦੋਲਨ ਤੋਂ ਪਰਤ ਰਹੇ ਕਿਸਾਨਾਂ ਨਾਲ ਸੜਕ ਹਾਦਸਿਆਂ ਵਰਗੇ ਮਾਮਲੇ ਸਾਹਮਣੇ ਆ ਰਹੀ ਹੈ।