ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਲਗਭਗ 6 ਮਹੀਨਿਆਂ ਤੋਂ ਵੱਧ ਦੇ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ। ਕੇਂਦਰ ਵੱਲੋਂ ਕਿਸਾਨਾਂ ਨਾਲ ਇਸ ਮੁੱਦੇ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ। ਇਸ ਕਿਸਾਨੀ ਅੰਦੋਲਨ ਵਿਚ ਹੁਣ ਤੱਕ ਬਹੁਤ ਸਾਰੇ ਕਿਸਾਨਾਂ ਦੀਆਂ ਜਾਨਾਂ ਜਾ ਚੁੱਕੀਆਂ ਹਨ।
ਅੱਜ ਇੱਕ ਹੋਰ ਕਿਸਾਨ ਅੰਦੋਲਨ ਦੀ ਭੇਟ ਚੜ੍ਹ ਗਿਆ। ਮ੍ਰਿਤਕ ਦੀ ਪਛਾਣ ਮੇਜਰ ਸਿੰਘ ਵਾਸੀ ਵਲਟੋਹਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਕਿਸਾਨ ਦਿੱਲੀ ਮੋਰਚੇ ਤੋਂ ਅਜੇ ਕੁਝ ਦਿਨ ਪਹਿਲਾਂ ਦੀ ਘਰ ਵਾਪਸ ਪਰਤਿਆ ਸੀ। ਉਹ 18 ਮਈ ਨੂੰ ਮੋਰਚੇ ਵਿਚ ਸ਼ਾਮਲ ਹੋਣ ਲਈ ਗਿਆ ਸੀ ਪਰ ਉਥੇ ਸਿਹਤ ਖਰਾਬ ਹੋਣ ਕਾਰਨ ਉਹ 25 ਮਈ ਨੂੰ ਵਾਪਸ ਪਰਤ ਆਇਆ।
ਇਹ ਵੀ ਪੜ੍ਹੋ : ਪੰਜਾਬ ਵਿਚ ਝੋਨੇ ਦੀ ਲੁਆਈ ਦਾ ਸੀਜ਼ਨ ਭਲਕੇ ਤੋਂ ਹੋਵੇਗਾ ਸ਼ੁਰੂ, ਸੂਬਾ ਸਰਕਾਰ ਨੇ ਪੁਖਤਾ ਕੀਤੇ ਇੰਤਜਾਮ
ਮੇਜਰ ਸਿੰਘ ਕਾਫੀ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਮਿਲੀ ਜਾਣਕਾਰੀ ਮੁਤਾਬਕ ਮੇਜਰ ਸਿੰਘ ਕੋਲ ਜ਼ਮੀਨ ਨਹੀਂ ਸੀ ਪਰ ਫਿਰ ਵੀ ਉਹ ਕਿਸਾਨਾਂ ਦੇ ਹੱਕਾਂ ਲਈ ਦਿੱਲੀ ਮੋਰਚੇ ‘ਚ ਸ਼ਮੂਲੀਅਤ ਕਰਨ ਲਈ ਉਥੇ ਗਿਆ ਸੀ ਪਰ ਉਥੇ ਅਚਾਨਕ ਤਬੀਅਤ ਵਿਗੜਨ ਕਾਰਨ ਉਹ ਵਾਪਸ ਪਰਤ ਆਇਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਕਿਸਾਨ ਆਗੂਆਂ ਵੱਲੋਂ ਪਰਿਵਾਰ ਦੀ ਆਰਥਿਕ ਮਦਦ ਲਈ ਗੁਹਾਰ ਲਗਾਈ ਗਈ ਹੈ।
ਇਹ ਵੀ ਪੜ੍ਹੋ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀ ਪਟਿਆਲਾ ਤੋਂ ਚੋਣ ਲੜਨਗੇ, ਮੈਂ ਸਿਰਫ ਉਨ੍ਹਾਂ ਦਾ ਸਮਰਥਨ ਕਰਾਂਗੀ: ਬੀਬਾ ਜੈ ਇੰਦਰ ਕੌਰ