Another new Corona Positive Cases : ਚੰਡੀਗੜ੍ਹ : ਚੰਡੀਗੜ੍ਹ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਐਤਵਾਰ ਸਵੇਰੇ ਵੀ ਸ਼ਹਿਰ ਵਿਚ ਦੋ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਨਵੇਂ ਸਾਹਮਣੇ ਆਏ ਮਰੀਜ਼ਾਂ ਵਿਚੋਂ ਇਕ ਮਨੀਮਾਜਰਾ ਦਾ ਰਹਿਣ ਵਾਲਾ 45 ਸਾਲਾ ਵਿਅਕਤੀ ਹੈ, ਜਦਕਿ ਦੂਜਾ ਦਰਿਆ ਦੀ ਰਹਿਣਵਾਲੀ 33 ਸਾਲਾ ਔਰਤ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਔਰਤ ਜੀਐਮਸੀਐਚ-16 ਵਿਚ ਐਡਮਿਟ ਹੈ। ਚੰਡੀਗੜ੍ਹ ਵਿਚ ਹੁਣ ਇਨ੍ਹਾਂ ਮਾਮਲਿਆਂ ਦੇ ਮਿਲਣ ਨਾਲ ਕੁਲ ਕੋਰੋਨਾ ਪੀੜਤਾਂ ਦੀ ਗਿਣਤੀ 315 ਹੋ ਗਈ ਹੈ, ਜਦਕਿ ਇਸ ਸਮੇਂ 37 ਮਾਮਲੇ ਐਕਟਿਵ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ ਸੈਕਟਰ-26 ਦੀ ਬਾਪੂਧਾਮ ਕਾਲੋਨੀ ਵਿਚ ਕੋਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚ ਇਕ ਪੰਜ ਸਾਲ ਦਾ ਬੱਚਾ ਵੀ ਸ਼ਾਮਲ ਹੈ। ਮਰੀਜ਼ਾਂ ਨੂੰ ਗੌਰਮੈੰਟ ਮਲਟੀ ਸਪੈਸ਼ਿਲਟੀ ਹਸਪਤਾਲ (ਜੀਐਮਸੀਐਚ-16) ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਾ ਗਿਆ ਹੈ। ਇਨ੍ਹਾਂ ਵਿਚੋਂ ਤਿੰਨ ਮਰੀਜ਼ ਇਕੋ ਹੀ ਪਰਿਵਾਰ ਨਾਲ ਸਬੰਧਤ ਹਨ, ਜਿਨ੍ਹਾਂ ਵਿਚ ਪੰਜ ਸਾਲ ਦਾ ਬੱਚਾ, 32 ਸਾਲਾ ਇਕ ਔਰਤ ਅਤੇ 33 ਸਾਲਾ ਵਿਅਕਤੀ ਸ਼ਾਮਲ ਹਨ।
ਦੱਸ ਦੇਈਏ ਕਿ ਬਾਪੂਧਾਮ ਤੋਂ ਵਧਦੇ ਮਾਮਲਿਆਂ ਕਰਕੇ ਇਸ ਏਰੀਆ ਨੂੰ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ। ਹੁਣ ਤੱਕ ਸ਼ਹਿਰ ਵਿਚ ਇਸ ਵਾਇਰਸ ਨਾਲ ਪੰਜ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਵਾਲੀ ਗੱਲ ਇਹ ਹੈ ਕਿ ਸ਼ਹਿਰ ਵਿਚ ਹੁਣ ਤੱਕ 273 ਮਰੀਜ਼ ਇਸ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ। ਜਿਹੜੇ ਮਾਮਲੇ ਐਕਟਿਵ ਹਨ ਉਨ੍ਹਾਂ ਦਾ ਜੀਐਮਸੀਐਚ-32 ਅਤੇ ਜੀਐਮਸੀਐਚ-16 ਸਰਕਾਰੀ ਹਸਪਤਾਲਾਂ ਵਿਚ ਇਲਾਜ ਕੀਤਾ ਜਾ ਰਿਹਾ ਹੈ।