Another Punjab farmer killed : ਤਰਨਤਾਰਨ : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੂੰ ਦਿੱਲੀ ਸਰਹੱਦਾਂ ’ਤੇ ਡਟਿਆਂ 70 ਦਿਨ ਪੂਰੇ ਹੋ ਚੁੱਕੇ ਹਨ ਪਰ ਸਰਕਾਰ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਜ਼ਿੱਦ ’ਤੇ ਅੜੀ ਹੋਈ ਹੈ। ਉਥੇ ਹੀ ਹੁਣ ਤੱਕ ਅੰਦੋਲਨ ਵਿੱਚ ਕਈ ਕਿਸਾਨ ਆਪਣੀ ਜਾਨ ਗੁਆ ਚੁੱਕੇ ਹਨ। ਅੱਜ ਫਿਰ ਸਿੰਘੂ ਬਾਰਡਰ ਤੋ ਇੱਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਇਹ 63 ਸਾਲਾ ਕਿਸਾਨ ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦਾ ਰਹਿਣ ਸੀ।
ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਅਚਾਨਕ ਇਸ ਕਿਸਾਨ ਦੀ ਤਬੀਅਤ ਖਰਾਬ ਹੋ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਹ 20 ਜੁਨਵਰੀ ਨੂੰ ਅੰਦੋਲਨ ਵਿੱਚ ਹਿੱਸਾ ਲੈਣ ਸਿੰਘੂ ਬਾਰਡਰ ‘ਤੇ ਪਹੁੰਚਿਆ ਸੀ। ਮੌਤ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗਾ। ਦੱਸਣਯੋਗ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਤੇ ਸਰਕਾਰ ਵਿਚਾਲੇ ਟਕਰਾਅ ਵੱਧਦਾ ਹੀ ਜਾ ਰਿਹਾ ਹੈ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਪਿਛਲੇ 2 ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ ਪਰ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ। ਕਿਸਾਨ ਕਾਨੂੰਨ ਵਾਪਸੀ ਤੋਂ ਘੱਟ ਕਿਸੇ ਵੀ ਚੀਜ਼ ‘ਤੇ ਸਮਝੌਤਾ ਕਰਨ ਲਈ ਤਿਆਰ ਨਹੀਂ ਹਨ, ਚਾਹੇ ਇਹ ਅੰਦੋਲਨ ਕਿੰਨਾ ਹੀ ਲੰਬਾ ਕਿਉਂ ਨਾ ਹੋਵੇ। ਕਿਸਾਨ ਅੰਦੋਲਨ ਦੀ ਧਾਰ ਨੂੰ ਦੇਖਦੇ ਹੋਏ ਸਰਕਾਰ ਨੇ ਤਿੰਨਾਂ ਬਾਰਡਰਾਂ ‘ਤੇ ਕਿੱਲਾਂ ਲਗਾ ਕੇ ਤੇ ਬੈਰੀਕੇਡਿੰਗ ਰਾਹੀਂ ਕਿਲ੍ਹੇਬੰਦੀ ਕਰ ਦਿੱਤੀ ਹੈ । ਕਿਸਾਨਾਂ ਦਾ ਵੀ ਕਹਿਣਾ ਹੈ ਕਿ ਇਹ ਤਿੰਨ ਕਾਨੂੰਨ ਰੱਦ ਕਰਵਾਏ ਬਿਨਾਂ ਇਸ ਅੰਦੋਲਨ ਨੂੰ ਖਤਮ ਨਹੀਂ ਕਰਨਗੇ ਅਤੇ ਵਾਪਿਸ ਨਹੀਂ ਪਰਤਨਗੇ ਪਰ ਸਰਕਾਰ ਇਨ੍ਹਾਂ ਬਿੱਲਾਂ ਵਿੱਚ ਸੋਧ ਕਰਨ ਲਈ ਤਾਂ ਮੰਨਦੀ ਹੈ ਪਰ ਰੱਦ ਕਰਨ ਦੀ ਨਹੀਂ।