ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਅੰਮ੍ਰਿਤਸਰ-ਅਟਾਰੀ ਰੋਡ ‘ਤੇ ਸਥਿਤ ਸ਼ੰਕਰ ਢਾਬੇ ਤੋਂ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾ ਦੀ ਪਛਾਣ ਮਨਿੰਦਰਜੀਤ ਸਿੰਘ, ਪੀਟਰ ਤੇ ਲਵਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਤੋਂ ਚਾਰ PX5 ਸਪੋਰਟਸ ਪਿਸਤੌਲਾਂ, 521 ਗ੍ਰਾਮ ਹੈਰੋਇਨ, 7 ਮੈਗਜ਼ੀਨ ਤੇ 55 ਕਾਰਤੂਸ ਬਰਾਮਦ ਕੀਤੇ ਹਨ।
https://x.com/DGPPunjabPolice/status/1927563978563092811
ਮੁਲਜ਼ਮਾਂ ਖਿਲਾਫ ਪੁਲਿਸ ਨੇ NDPS ਐਕਟ ਤੇ ਆਰਮਸ ਐਕਟ ਤਹਿਤ ਪੁਲਿਸ ਸਟੇਸ਼ਨ NTF ਮੋਹਾਲੀ ਵਿਚ FIR ਦਰਜ ਕੀਤੀ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਪੂਰੇ ਨੈਟਵਰਕ ਦਾ ਪਤਾ ਲਗਾਇਆ ਜਾਵੇਗਾ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਫਾਜ਼ਿਲਕਾ ਦੇ SSP ਵਰਿੰਦਰ ਸਿੰਘ ਬਰਾੜ ਸਸਪੈਂਡ, ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਹੋਈ ਵੱਡੀ ਕਾਰਵਾਈ
ਇਸ ਆਪ੍ਰੇਸ਼ਨ ਵਿਚ ਪੰਜਾਬ ਪੁਲਿਸ ਦੇ ANTF, ਬਾਰਡਰ ਰੇਂਜ ਤੇ ਅੰਮ੍ਰਿਤਸਰ ਪੁਲਿਸ ਨੇ ਕਾਰਵਾਈ ਕੀਤੀ। ਪੁਲਿਸ ਨੂੰ ਇਸ ਬਾਰੇ ਸੂਚਨਾ ਮਿਲੀ ਸੀ। ਪੁਲਿਸ ਨੇ ਪੂਰੀ ਰਣਨੀਤੀ ਤਹਿਤ ਕਾਰਵਾਈ ਕੀਤੀ। ਹੁਣ ਪੁਲਿਸ ਇਨ੍ਹਾਂ ਦੇ ਲਿੰਕ ਭਾਲ ਰਹੀ ਹੈ। ਦੂਜੇ ਪਾਸੇ ਪੁਲਿਸ ਵੀ ਨਸ਼ਾ ਤਸਕਰਾਂ ਖਿਲਾਫ ਕਾਫੀ ਸਖਤ ਹੈ। ਪੁਲਿਸ ਵੱਲੋਂ ਸਪੈਸ਼ਲ ਮੁਹਿੰਮ ਚਲਾਈ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
























