ANTF ਫਿਰੋਜਪੁਰ ਰੇਂਜ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਫਿਰੋਜ਼ਪੁਰ ਰੇਂਜ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਵੱਲੋਂ 8.250 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਇਹ ਜਾਣਕਾਰੀ ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ 8.250 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਅਤੇ ਸਪਲਾਈ ਚੇਨ ਦਾ ਪ੍ਰਬੰਧਨ ਕਰਨ ਵਾਲੇ ਮੁੱਖ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਤਰਨਤਾਰਨ ਜ਼ਿਮਨੀ ਚੋਣ ਦੇ ਨਤੀਜੇ ਮਗਰੋਂ ਸੁਖਬੀਰ ਤੇ ਹਰਸਿਮਰਤ ਕੌਰ ਬਾਦਲ ਨੇ ਵੋਟਰਾਂ ਦਾ ਕੀਤਾ ਧੰਨਵਾਦ
ਜਾਂਚ ਵਿਚ ਸਾਹਮਣੇ ਆਇਆ ਹੈ ਕਿ ਫੜਿਆ ਗਿਆ ਮੁਲਜ਼ਮ ਪਾਕਿ-ਅਧਾਰਿਤ ਹੈਂਡਲਰਾਂ ਨਾਲ ਸੰਪਰਕ ‘ਚ ਸੀ। ਮੁਲਜ਼ਮ ਨਸ਼ੇ ਦੀਆਂ ਖੇਪਾਂ ਦੀ ਡਿਲੀਵਰੀ ਤੇ ਵੰਡ ਦੀ ਦੇਖਰੇਖ ਕਰ ਰਿਹਾ ਸੀ। ਮੁਲਜ਼ਮ ਖਿਲਾਫ NDPS ਐਕਟ ਤਹਿਤ ਐੱਫਆਈਆਰ ਦਰਜ ਕਰ ਲਈ ਗਈ ਹੈ ਤੇ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿਛ ਜਾਰੀ ਹੈ ਤੇ ਅੱਗੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।
ਵੀਡੀਓ ਲਈ ਕਲਿੱਕ ਕਰੋ -:
























