Anticipatory bail application rejected : 29 ਸਾਲ ਪੁਰਾਣੇ ਆਈਏਐਸ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਤੇ ਕਤਲ ਕੇਸ ਵਿਚ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਨੂੰ ਖਾਰਿਜ ਕਰ ਦਿੱਤਾ ਹੈ। ਹੁਣ ਸੈਣੀ ਦੇ ਸਿਰ ’ਤੇ ਫਿਰ ਗ੍ਰਿਫਤਾਰੀ ਦੀ ਤਲਵਾਰ ਲਟਕ ਗਈ ਹੈ ਹਾਲਾਂਕਿ ਸਾਬਕਾ ਡੀਜੀਪੀ ਕੋਲ ਹਾਈਕੋਰਟ ਜਾ ਕੇ ਜ਼ਮਾਨਤ ਲਈ ਅਰ਼ੀ ਦਾਇਰ ਕਰਨ ਦਾ ਬਦਲਅਜੇ ਮੌਜੂਦ ਹੈ। ਦੱਸਣਯੋਗ ਹੈ ਕਿ ਅਦਾਲਤ ਨੇ ਸੈਣੀ ਦੀ ਗ੍ਰਿਫਤਾਰੀ ’ਤੇ 1 ਸਤੰਬਰ ਤੱਕ ਰੋਕ ਲਗਾ ਹੋਈ ਸੀ। ਹਾਲਾਂਕਿ ਇਸ ਤੋਂ ਪਹਿਲਾਂ ਇਹ ਰੋਕ 27 ਤੇ ਫਿਰ 29 ਅਗਸਤ ਤੱਕ ਲਗਾਈ ਗਈ ਸੀ ਇਸ ਤੋਂ ਬਾਅਦ ਸਾਬਕਾ ਡੀਜੀਪੀ ਦੇ ਵਕੀਲ ਵੱਲੋਂ ਦਿੱਤੀਆਂ ਦਲੀਲਾਂ ਤੋਂ ਬਾਅਦ ਇਸ ਨੂੰ 1 ਸਤੰਬਰ ਤੱਕ ਕਰ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਸੁਮੇਧ ਸੈਣੀ ਨੇ 1991 ਵਿਚ ਆਪਣੇ ਉਪਰ ਹੋਏ ਅੱਤਵਾਦੀ ਹਮਲੇ ਦੇ ਮਾਮਲੇ ਵਿਚ ਸਾਬਕਾ ਆਈਏਐਸ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਨੂੰ ਗ੍ਰਿਫਤਾਰ ਕਰ ਲਿਆ ਸੀ। ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਰਖਿਆ ਅਤੇ ਬਾਅਦ ਵਿਚ ਉਸ ਨੂੰ ਫਰਾਰ ਐਲਾਨ ਦਿੱਤਾ। ਉਸ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਬਲਵੰਤ ਦੀ ਮੌਤ ਪੁਲਿਸ ਟਾਰਚਰ ਨਾਲ ਹੋਈ ਹੈ। 2008 ਵਿਚ ਪੰਜਾਬ-ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਚੰਡੀਗੜ੍ਹ ਸੀਬੀਆਈ ਨੇ ਇਸ ਮਾਮਲੇ ਵਿਚ ਪ੍ਰੀਮਿਲਨਰੀ ਇਨਕੁਆਰੀ ਸ਼ੁਰੂ ਕੀਤੀ। ਇਸ ਤੋਂ ਬਾਅਦ 2008 ਵਿਚ ਸੀਬੀਆਈ ਨੇ ਸੈਣੀ ਖਿਲਾਫ ਕੇਸ ਦਰਜ ਕਰ ਲਿਆ। ਹਾਲਾਂਕਿ ਬਾਅਦ ਵਿਚ ਸੁਪਰੀਮ ਕੋਰਟ ਨੇ ਟੈਕਨੀਕਲ ਗ੍ਰਾਊਂਡ ’ਤੇ ਇਸ ਐਫਆਈਆਰ ਨੂੰ ਖਾਰਿਜ ਕਰ ਦਿੱਤਾ ਸੀ। ਪਰ ਨਵੇਂ ਫੈਕਟਸ ਸਾਹਮਣੇ ਆਉਣ ’ਤੇ ਸੈਣੀ ਖਇਲਾਫ ਅਗਵਾ, ਸਬੂਤ ਮਿਟਾਉਣ, ਗਲਤ ਤਰੀਕੇ ਨਾਲ ਜੇਲ੍ਹ ’ਚ ਰਖਣ, ਅਪਰਾਧਿਕ ਸਾਜ਼ਿਸ਼ ਅਧੀਨ ਮਾਮਲਾ ਦਰਜ ਕੀਤਾ ਗਿਆ।